03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸਟੱਡੀ ਸਰਕਲ ਵਲੋਂ ਸਾਹਿਬਜ਼ਾਦਿਆਂ ਨੂੰ ਸਿਜਦਾ ਕਰਨ ਲਈ ਕਵਿਤਾ ਉਚਾਰਨ ਮੁਕਾਬਲੇ ਭਲਕੇ ਫਾਰਚੂਨ ਸਕੂਲ ਵਿਖੇ ਹੋਣਗੇ <br/>

Ad Position 21
No active advertisement
ਕਵਿਤਾ ਉਚਾਰਨ ਮੁਕਾਬਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੁਰਿੰਦਰਪਾਲ ਸਿੰਘ ਸਿਦਕੀ ਅਤੇ ਲਾਭ ਸਿੰਘ ਨਾਲ ਹਨ ਸਕੂਲ ਚੇਅਰਮੈਨ ਪ੍ਰਤਾਪ ਸਿੰਘ ਧਾਲੀਵਾਲ | ਤਸਵੀਰ: ਮੁਕੇਸ਼ ਕੁਮਾਰ <br/> 22-12-2025
ਸੰਗਰੂਰ, 21 ਦਸੰਬਰ (ਚੌਧਰੀ ਨੰਦ ਲਾਲ ਗਾਂਧੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਅਤੇ ਅਨੇਕਾਂ ਸ਼ਹੀਦਾਂ ਦੀ ਯਾਦ ਵਿਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਅੰਤਰ ਸਕੂਲ ਕਵਿਤਾ ਉਚਾਰਨ ਮੁਕਾਬਲੇ ਫਾਰਚੂਨ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਕੋਈ ਸਾਹਿਬ ਵਿਖੇ ਕਰਵਾਏ ਜਾ ਰਹੇ ਹਨ | ਇਸ ਸਬੰਧੀ ਸਟੱਡੀ ਸਰਕਲ ਦੇ ਡਿਪਟੀ ਚੀਫ਼ ਆਰਗੇਨਾਈਜ਼ਰ ਸੁਰਿੰਦਰਪਾਲ ਸਿੰਘ ਸਿਦਕੀ ਅਤੇ ਲਾਭ ਸਿੰਘ ਨਾਲ ਸਕੂਲ ਚੇਅਰਮੈਨ ਪ੍ਰਤਾਪ ਸਿੰਘ ਧਾਲੀਵਾਲ ਅਤੇ ਅਧਿਆਪਕ ਇੰਚਾਰਜ ਮਨਦੀਪ ਕੌਰ ਨਾਲ ਲੋੜੀਂਦੇ ਪ੍ਰਬੰਧਾਂ ਸਬੰਧੀ ਗੱਲਬਾਤ ਕੀਤੀ ਗਈ | ਕੁਲਵੰਤ ਸਿੰਘ ਨਾਗਰੀ ਜ਼ੋਨਲ ਪ੍ਰਧਾਨ, ਅਜਮੇਰ ਸਿੰਘ ਜ਼ੋਨਲ ਸਕੱਤਰ ਨੇ ਦੱਸਿਆ ਕਿ ਸਾਹਿਤ ਸਦਨ ਸੰਗਰੂਰ ਦੇ ਸਹਿਯੋਗ ਨਾਲ ਇਹ ਮੁਕਾਬਲੇ ਕੱਲ੍ਹ ਸਵੇਰੇ 10 ਵਜੇ ਸ਼ੁਰੂ ਹੋਣਗੇ ਜਿਸ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਕਵਿਤਾਵਾਂ ਰਾਹੀਂ ਵਿਦਿਆਰਥੀ ਪ੍ਰਤੀਯੋਗੀ ਸਿਜਦਾ ਕਰਨਗੇ | ਬੀਬੀ ਸਿਮਰਤ ਕੌਰ ਰਾਣਾ ਪੂਨੀਆ ਨਗਰ ਕੌਂਸਲਰ ਅਤੇ ਪ੍ਰਤਾਪ ਸਿੰਘ ਧਾਲੀਵਾਲ ਚੇਅਰਮੈਨ ਜੇਤੂਆਂ ਨੂੰ ਇਨਾਮ ਵੰਡਣ ਦੀ ਰਸਮ ਅਦਾ ਕਰਨਗੇ | ਸਕੂਲ ਪਿ੍ੰਸੀਪਲ ਰਾਜਵੀਰ ਕੌਰ ਸਮਾਗਮ ਦੀ ਪ੍ਰਧਾਨਗੀ ਕਰਨਗੇ | ਸਟੱਡੀ ਸਰਕਲ ਦੇ ਜ਼ੋਨਲ ਸੇਵਾਦਾਰ ਗੁਰਮੇਲ ਸਿੰਘ, ਗੁਲਜ਼ਾਰ ਸਿੰਘ, ਬਲਵੰਤ ਸਿੰਘ ਭਿੱਖੀ, ਹਰਵਿੰਦਰ ਕੌਰ, ਅਮਨਦੀਪ ਸਿੰਘ ਆਦਿ ਤੇ ਆਧਾਰਿਤ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਪਹਿਲਾ ਖੂਨਦਾਨ ਕੈਂਪ <br/> ਅਗਲੀ ਖ਼ਬਰ ਨਰਸਾਂ ਦੀ ਭਰਤੀ ਨੂੰ ਹਰੀ ਝੰਡੀ ਦੇਣ ਦਾ ਕੀਤਾ ਸਵਾਗਤ <br/>
Ad Position 24