ਮਲੇਰਕੋਟਲਾ, 21 ਦਸੰਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ)-ਜ਼ਿਲ੍ਹਾ ਕੋਰਟ ਕੰਪਲੈਕਸ ਮਾਲੇਰਕੋਟਲਾ ਵਿਖੇ ਪਹਿਲੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ | ਇਹ ਕੈਂਪ ਏਕਤਾ ਹੈਂਡੀਕੈਪਡ ਐਂਡ ਵਿਧਵਾ ਵੈੱਲਫੇਅਰ ਸੁਸਾਇਟੀ ਮਾਲੇਰਕੋਟਲਾ, ਜ਼ਿਲ੍ਹਾ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸਬ-ਡਵੀਜ਼ਨਲ ਲੀਗਲ ਸਰਵਿਸਿਜ਼ ਕਮੇਟੀ ਮਾਲੇਰਕੋਟਲਾ ਨਾਲ ਸਾਂਝੇ ਸਹਿਯੋਗ ਨਾਲ ਲਗਾਇਆ ਗਿਆ | ਇਸ ਮੌਕੇ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਾਲੇਰਕੋਟਲਾ ਪਰਮਿੰਦਰ ਸਿੰਘ ਗਰੇਵਾਲ, ਸਿਵਲ ਜੱਜ (ਸੀਨੀਅਰ ਡਵੀਜ਼ਨ) ਮਾਲੇਰਕੋਟਲਾ-ਕਮ-ਚੇਅਰਪਰਸਨ ਸਬ ਡਵੀਜ਼ਨਲ ਲੀਗਲ ਸਰਵਿਸਜ਼ ਕਮੇਟੀ ਮੈਡਮ ਰਮਨੀਤ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ)-ਕਮ-ਜੇ.ਐਮ.ਆਈ.ਸੀ. ਸ੍ਰੀ ਜਿੰਦਰਪਾਲ ਸਿੰਘ, ਸਿਵਲ ਜੱਜ (ਜੂਨੀਅਰ ਡਵੀਜ਼ਨ)-ਕਮ-ਜੇ.ਐਮ.ਆਈ.ਸੀ. ਮੈਡਮ ਕਾਜਲ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਐਡੀਸ਼ਨਲ ਸੈਸ਼ਨ ਜੱਜ ਮਾਲੇਰਕੋਟਲਾ ਪਰਮਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਖੂਨਦਾਨ ਮਹਾਦਾਨ ਹੈ, ਜਿਸ ਨਾਲ ਕਿਸੇ ਜ਼ਰੂਰਤਮੰਦ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ | ਜ਼ਿਲ੍ਹਾ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਦੇ ਪ੍ਰਧਾਨ ਐਡਵੋਕੇਟ ਅਰਵਿੰਦ ਸਿੰਘ ਮਾਵੀ ਵਲੋਂ ਜੱਜ ਸਾਹਿਬਾਨ, ਖੂਨਦਾਨੀਆਂ, ਵਕੀਲ ਸਾਹਿਬਾਨ ਅਤੇ ਹੋਰ ਕੈਂਪ ਲਈ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ ਕੀਤਾ ਗਿਆ | ਜੱਜ ਸਾਹਿਬਾਨ ਵਲੋਂ ਬਲੱਡ ਬੈਂਕ ਸਰਕਾਰੀ ਹਸਪਤਾਲ ਮਾਲੇਰਕੋਟਲਾ ਵਲੋਂ ਜਾਰੀ ਕੀਤੇ ਸਰਟੀਫਿਕੇਟ ਦੇ ਕੇ ਖੂਨਦਾਨੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡੀ.ਸੀ.ਬੀ. ਬੈਂਕ ਬ੍ਰਾਂਚ ਮਾਲੇਰਕੋਟਲਾ ਵਲੋਂ ਡਿਪਟੀ ਬ੍ਰਾਂਚ ਮੈਨੇਜਰ ਨਮਿਤ ਵਾਸੂਦੇਵ ਦੀ ਅਗਵਾਈ ਹੇਠ ਸਹਿਯੋਗ ਦਿੱਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਦੇ ਵਾਈਸ ਪ੍ਰਧਾਨ ਮੁਹੰਮਦ ਕਾਸਿਮ, ਸਕੱਤਰ ਮੁਹੰਮਦ ਅਸਲਮ, ਸਹਾਇਕ ਸਕੱਤਰ ਮੁਹੰਮਦ ਲਿਆਸ ਖਾਨ ਮਲਿਕ ਅਤੇ ਐਗਜ਼ੀਕਿਊਟਿਵ ਮੈਂਬਰ ਜਸਪ੍ਰੀਤ ਸਿੰਘ, ਐਡਵੋਕੇਟ ਮਨਦੀਪ ਸਿੰਘ ਚਹਿਲ, ਐਡਵੋਕੇਟ ਰਵਿੰਦਰ ਸਿੰਘ ਢੀਂਡਸਾ, ਐਡਵੋਕੇਟ ਜ਼ੁਲਫਕਾਰ ਮਲਿਕ, ਐਡਵੋਕੇਟ ਪ੍ਰਦੀਪ ਭਨੋਟ (ਸਾਰੇ ਸਾਬਕਾ ਪ੍ਰਧਾਨ), ਐਡਵੋਕੇਟ ਮੁਹੰਮਦ ਆਦਿਲ, ਐਡਵੋਕੇਟ ਮੁਹੰਮਦ ਇਮਰਾਨ, ਐਡਵੋਕੇਟ ਸੰਜੀਵ ਵਰਮਾ, ਐਡਵੋਕੇਟ ਰੋਹਿਤ ਵਰਮਾ, ਐਡਵੋਕੇਟ ਅਨਿਲ ਵਸ਼ਿਸ਼ਟ, ਐਡਵੋਕੇਟ ਕੁਲਵਿੰਦਰ ਸਿੰਘ ਮਡਾਹੜ, ਐਡਵੋਕੇਟ ਹਰਪ੍ਰੀਤ ਸਿੰਘ ਸੋਹੀ, ਐਡਵੋਕੇਟ ਸੁਖਪ੍ਰੀਤ ਸਿੰਘ, ਐਡਵੋਕੇਟ ਜਸ਼ਨਦੀਪ ਸਿੰਘ ਧਾਲੀਵਾਲ ਅਤੇ ਹੋਰ ਵਕੀਲ ਸਾਹਿਬਾਨ, ਪੈਰਾ-ਲੀਗਲ ਵਲੰਟੀਅਰਜ਼ (ਪੀ. ਐਲ. ਵੀਜ਼), ਹਰਦੀਪ ਸਿੰਘ (ਕੋਰਟ ਨਾਜ਼ਿਰ), ਅਦਾਲਤਾਂ ਦੇ ਹੋਰ ਮੁਲਾਜ਼ਮ ਅਤੇ ਸਮਾਜ ਸੇਵੀ ਵੀ ਹਾਜ਼ਰ ਰਹੇ |