ਸੁਨਾਮ ਊਧਮ ਸਿੰਘ ਵਾਲਾ, 21 ਦਸੰਬਰ (ਭੁੱਲਰ, ਧਾਲੀਵਾਲ)-ਲਾਇਨਜ਼ ਕਲੱਬ ਸੁਨਾਮ ਊਧਮ ਸਿੰਘ ਵਾਲਾ ਮੇਨ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਦਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਇੱਕ ਰੈਸਟੋਰੈਂਟ ਵਿਖੇ ਹੋਈ | ਜਿਸ ਵਿਚ ਆੜ੍ਹਤੀਆ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਦੇ ਪ੍ਰਧਾਨ ਕਿਸ਼ੋਰ ਚੰਦ ਛਾਹੜੀਆ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਵਿਚ ਕਲੱਬ ਵਲੋਂ ਕੀਤੇ ਜਾ ਰਹੇ ਸਮਾਜਸੇਵੀ ਕਾਰਜਾਂ ਦੀ ਸਮੀਖਿਆ ਕਰਨ ਉਪਰੰਤ ਨਵੇਂ ਸ਼ੁਰੂ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਸਥਾਰ ਸਹਿਤ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਦੌਰਾਨ ਕਲੱਬ ਚੇਅਰਮੈਨ ਹਰਬੰਸ ਸਿੰਘ ਧਾਲੀਵਾਲ ਨੂੰ ਜਨਮ ਦਿਨ ਦੀ ਮੈਂਬਰਾਂ ਵਲੋਂ ਵਧਾਈ ਦਿੱਤੀ ਗਈ |