02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸ਼ਹੀਦੀ ਦਿਹਾੜੇ ਮੌਕੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਚ ਲੱਗੇਗਾ ਵਿਸ਼ਾਲ ਦਸਤਾਰ ਸਿਖਲਾਈ ਕੈਂਪ <br/>

Ad Position 21
No active advertisement
ਅਜੀਤ ਡੈਸਕ 22-12-2025
ਮਲੇਰਕੋਟਲਾ, 21 ਦਸੰਬਰ (ਮਨਜਿੰਦਰ ਸਿੰਘ ਸਰੌਦ) - ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 'ਆਓ ਦਸਤਾਰਾ ਸਜ਼ਾਈਏ' ਮੁਹਿਮ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਰਪ੍ਰਸਤੀ ਹੇਠ ਗੁਰਦੁਆਰਾ ਠੰਢਾ ਬੁਰਜ ਸਾਹਿਬ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮਿਤੀ 25 ਤੋਂ 27 ਦਸੰਬਰ ਸ਼ਹੀਦੀ ਦਿਹਾੜੇ ਮੌਕੇ ਨੌਜਵਾਨ ਪੀੜ੍ਹੀ ਨੂੰ ਬਾਣੀ-ਬਾਣੇ ਨਾਲ ਜੋੜਨ ਲਈ ਤੇ ਦਸਤਾਰ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਲੰਗਰ ਦਸਤਾਰਾਂ ਦੇ ਅਤੇ ਦਸਤਾਰ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ | ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖ਼ੁਰਦ ਅਤੇ ਚੇਅਰਮੈਨ ਜਰਨੈਲ ਸਿੰਘ ਨੱਥੋਹੇੜੀ ਨੇ ਦੱਸਿਆ ਕਿ ਦਸਤਾਰ ਕੈਂਪ ਦੌਰਾਨ ਹਰ ਹਾਲ ਹਾਜ਼ਰ ਦੀ ਗਿਣਤੀ ਵਿਚ ਪਤਿਤ ਨੌਜਵਾਨ ਪੱਕੇ ਤੌਰ ਤੇ ਸਾਬਤ ਸੂਰਤ ਹੋਕੇ ਦਸਤਾਰਾਂ ਸਜਾਉਣ ਦਾ ਪ੍ਰਣ ਕਰਦੇ ਹਨ | ਉਸੇ ਲੜੀ ਤਹਿਤ ਇਸ ਵਾਰ ਵੀ ਜੋ ਨੌਜਵਾਨ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੇ ਚਰਨਾਂ ਵਿਚ ਆਕੇ ਪੱਕੇ ਤੌਰ 'ਤੇ ਸਾਬਤ ਸੂਰਤ ਹੋਣ ਦਾ ਪ੍ਰਣ ਕਰੇਗਾ, ਉਨ੍ਹਾਂ ਨੂੰ ਸੰਸਥਾ ਵਲੋਂ ਦਸਤਾਰ ਅਤੇ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਭਾਈ ਮਨਦੀਪ ਸਿੰਘ ਨੇ ਕਿਹਾ ਕਿ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਪਿਛਲੇ ਲੰਮੇ ਸਮੇਂ ਤੋਂ ਨੌਜਵਾਨਾਂ ਨੂੰ ਦਸਤਾਰ ਨਾਲ ਜੋੜਨ ਦਾ ਕੀਤਾ ਜਾ ਰਿਹਾ ਉਪਰਾਲਾ ਬਹੁਤ ਸਫਲ ਹੋ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਸਕੂਲ ਮੂਨਕ ਵਿਚ ਦੋ ਰੋਜ਼ਾ ਅਥਲੈਟਿਕਸ ਮੀਟ ਕਰਵਾਈ <br/> ਅਗਲੀ ਖ਼ਬਰ ਗੁਰੂ ਹਰਿਗੋਬਿੰਦ ਖ਼ਾਲਸਾ ਸਕੂਲ ਦਾ ਵਿਦਿਆਰਥੀ ਬੰਗਲੌਰ ਨੈਸ਼ਨਲ ਪੱਧਰ ਹੈਂਡਬਾਲ ਖੇਡ ਮੁਕਾਬਲਿਆਂ ਲਈ ਚੁਣਿਆ <br/>
Ad Position 24