ਸੁਨਾਮ ਊਧਮ ਸਿੰਘ ਵਾਲਾ, 21 ਦਸੰਬਰ (ਧਾਲੀਵਾਲ, ਭੁੱਲਰ, ਸੱਗੂ)-ਸ਼੍ਰੋਮਣੀ ਅਕਾਲੀ ਦਲ ਦੀ ਇਕ ਭਰਵੀਂ ਮੀਟਿੰਗ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਦੀ ਅਗਵਾਈ ਵਿਚ ਸਥਾਨਕ ਇਕ ਰੈਸਟੋਰੈਂਟ ਵਿਖੇ ਹੋਈ | ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀ ਚੋਣ ਲੜ ਚੁੱਕੇ ਉਮੀਦਵਾਰਾਂ ਸਮੇਤ ਵਰਕਰਾਂ ਤੋਂ ਇਲਾਵਾ ਸ਼ੋ੍ਰ. ਅ. ਦ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਅਤੇ ਯੂਥ ਆਗੂ ਹਰਪਾਲ ਸਿੰਘ ਖਡਿਆਲ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ | ਮੀਟਿੰਗ ਵਿਚ ਵੱਖ-ਵੱਖ ਆਗੂਆਂ ਨੇ ਪਾਰਟੀ ਦੀ ਚੜ੍ਹਦੀ ਕਲ੍ਹਾ ਲਈ ਆਪਣੇ ਸੁਝਾਅ ਪੇਸ਼ ਕੀਤੇ | ਵਿਨਰਜੀਤ ਸਿੰਘ ਖਡਿਆਲ ਨੇ ਕਿਹਾ ਕਿ ਪਾਰਟੀ 'ਚ ਹੁਣ ਵਰਕਰਾਂ ਦੀ ਸੁਣਵਾਈ ਹੋਵੇਗੀ ਅਤੇ ਵਰਕਰਾਂ ਅਨੁਸਾਰ ਹੀ ਫ਼ੈਸਲੇ ਲਏ ਜਾਣਗੇ | ਪੰਜਾਬ ਵਿਧਾਨ ਸਭਾ 2022 ਅਤੇ ਲੋਕ ਸਭਾ 2024 ਦੀਆਂ ਚੋਣਾਂ ਵਿਚ ਪਾਰਟੀ ਦੀ ਵੋਟ ਪ੍ਰਤੀਸ਼ਤ ਘਟੀ ਸੀ | ਹੁਣ ਲੋਕਾਂ ਵਲੋਂ ਮਿਲੇ ਪਿਆਰ ਅਤੇ ਵਰਕਰਾਂ ਦੀ ਮਿਹਨਤ ਸਦਕਾ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਵੋਟ ਪ੍ਰਤੀਸ਼ਤ ਵਿਚ ਕਾਫੀ ਵਾਧਾ ਹੋਇਆ ਹੈ | ਵਿਨਰਜੀਤ ਸਿੰਘ ਖਡਿਆਲ ਨੇ ਉਮੀਦਵਾਰਾਂ ਦੀ ਹੌਸਲਾ ਅਫ਼ਜਾਈ ਸਦਕਾ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਮਿਲ ਕੇ ਮਿਹਨਤ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਪੰਜਾਬ ਦੇ ਵਿਚ ਲੈ ਕੇ ਆਉਣਾ ਹੈ ਕਿਉਂਕਿ ਪੰਜਾਬ ਦੀ ਲੋਕ ਇਸ ਸਮੇਂ ਆਪ ਦੀ ਤਾਨਾਸ਼ਾਹ ਸਰਕਾਰ ਤੋਂ ਬਹੁਤ ਦੁਖੀ ਹਨ | ਹਰ ਪਾਸੇ ਗੁੰਡਾਗਰਦੀ, ਕਤਲ ਅਤੇ ਇਨ੍ਹਾਂ ਦੀ ਮਾੜੀਆਂ ਨੀਤੀਆਂ ਤੋਂ ਲੋਕ ਛੁਟਕਾਰਾ ਪਾਉਣਾ ਚਾਹੁੰਦੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ ਜੋ ਪੰਜਾਬ ਦੇ ਹਿਤਾਂ ਲਈ ਲੜਦੀ ਹੈ | ਪੰਜਾਬ ਨੂੰ ਮੁੜ ਪਟੜੀ ਤੇ ਖੜ੍ਹਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਲਿਆਉਣਾ ਸਮੇਂ ਦੀ ਮੰਗ ਹੈ | ਇਸ ਮੌਕੇ ਖੁਸ਼ਪਾਲ ਸਿੰਘ ਬੀਰ ਕਲ੍ਹਾਂ, ਬਲਵਿੰਦਰ ਸਿੰਘ ਅਕਬਰਪੁਰ, ਦਿਲਬਾਗ ਸਿੰਘ, ਦਰਸ਼ਨ ਸਿੰਘ, ਭੁਪਿੰਦਰ ਸਿੰਘ ਢੱਡਰੀਆਂ, ਦਰਸ਼ਨ ਸਿੰਘ ਉੱਪਲੀ, ਪਰਮਜੀਤ ਸਿੰਘ ਨਿੱਕਾ, ਰਾਜਵਿੰਦਰ ਸਿੰਘ, ਸਤਿਗੁਰ ਸਿੰਘ, ਮੇਜਰ ਸਿੰਘ, ਗੁਰਮੀਤ ਸਿੰਘ, ਗੁਰਦੀਪ ਸਿੰਘ, ਬਲਵੀਰ ਸਿੰਘ, ਰੰਗੀ ਸਿੰਘ, ਚਮਕੌਰ ਸਿੰਘ, ਸੁਖਵਿੰਦਰ ਸਿੰਘ, ਭਜਨ ਸਿੰਘ, ਹਰਦੇਵ ਸਿੰਘ, ਸਰਪੰਚ ਸੁਖਵਿੰਦਰ ਸਿੰਘ ਚਹਿਲ, ਰਣਜੀਤ ਸਿੰਘ ਕੂਕਾ ਮੀਤ ਪ੍ਰਧਾਨ, ਗੁਰਮੀਤ ਸਿੰਘ ਲੱਲੀ, ਜਸਵਿੰਦਰ ਸਿੰਘ, ਬਿੱਲਾ ਰੰਧਾਵਾ, ਹਾਕਮ ਸਿੰਘ, ਹਰਬੰਸ ਸਿੰਘ, ਜਗਦੇਵ ਸਿੰਘ ਦੁੱਲਟ, ਚਮਕੌਰ ਸਿੰਘ, ਅੰਗਰੇਜ਼ ਸਿੰਘ, ਹਮੀਰ ਸਿੰਘ ਤਕੀਪੁਰ, ਸੁਖਦੇਵ ਸਿੰਘ, ਜੀਵਨ ਸਿੰਘ, ਹਰਦੀਪ ਸਿੰਘ, ਹਰਪਾਲ ਸਿੰਘ, ਸੁਖਬੀਰ ਸਿੰਘ, ਨਿਰਭੈ ਸਿੰਘ, ਹਾਕਮ ਸਿੰਘ, ਹਰਜੀਤ ਕੌਰ, ਰਮਨਦੀਪ ਸਿੰਘ ਰਾਣਾ, ਵਿੱਕੀ ਸਿੱਧੂ, ਪਰਮਿੰਦਰ ਸਿੰਘ ਨਮੋਲ ਜਸਵੀਰ ਸਿੰਘ ਲੋਹਾ ਖੇੜਾ, ਭੁਪਿੰਦਰ ਸਿੰਘ ਚੱਠਾ ਗੁਰਸੇਵਕ ਸਿੰਘ ਬਿਗੜਵਾਲ, ਹਰਪਾਲ ਸਿੰਘ, ਕੁਲਦੀਪ ਸਿੰਘ ਕਾਲਾ, ਤਰਸੇਮ ਸਿੰਘ, ਵਿਕਰਮ ਸਿੰਘ, ਹਰਮੇਲ ਸਿੰਘ ਸਾਬਕਾ ਸਰਪੰਚ ਮਿਸ਼ਰਾ ਸਿੰਘ, ਨਛੱਤਰ ਸਿੰਘ ਸੁਰਿੰਦਰ ਕੌਰ, ਸ਼ਿੰਦਰ ਕੌਰ, ਕੁਲਦੀਪ ਸਿੰਘ, ਮਨਦੀਪ ਸਿੰਘ, ਨਿਰਵੈਰ ਸਿੰਘ, ਕੁਲਦੀਪ ਸਿੰਘ ਸੰਘਰੇੜੀ, ਪਰਮਿੰਦਰ ਸਿੰਘ, ਜਗਦੀਪ ਸਿੰਘ, ਹਰਦੀਪ ਸਿੰਘ ਨਮੋਲ ਹਾਜ਼ਰ ਸਨ |