ਸੰਗਰੂਰ, 22 ਦਸੰਬਰ (ਅਮਨਦੀਪ ਸਿੰਘ ਬਿੱਟਾ)-ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਉਪਰੇਟਰਜ਼ ਐਸੋਸੀਏਸ਼ਨ ਦੀ ਮੀਟਿੰਗ ਹੇਠ ਹੋਈ | ਸੂਬਾ ਪ੍ਰਧਾਨ ਨੇ ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ 8 ਜਨਵਰੀ ਨੂੰ ਮੁੱਖ ਮੰਤਰੀ ਨਿਵਾਸ ਬਾਹਰ ਧਰਨਾ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਉਹ ਗ੍ਰਾਮ ਪੰਚਾਇਤਾਂ ਵਿਚ ਪਿਛਲੇ 15 -20 ਸਾਲਾ ਤੋਂ ਉਪੇਰਟਰਾ ਵਜੋਂ ਕੰਮ ਕਰਦੇ ਆ ਰਹੇ ਹਨ | ਜਥੇਬੰਦੀ ਦੀ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੰਗਾ ਨੂੰ ਲੈ ਕੇ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਜਥੇਬੰਦੀ ਦੀ ਇੱਕ ਵੀ ਮੰਗ ਪ੍ਰਵਾਨ ਨਹੀ ਹੋਈ | ਹੁਣ ਜਥੇਬੰਦੀ ਨੇ ਮੰਗਾ ਨੂੰ ਪ੍ਰਵਾਨ ਨਾ ਕਰਨ ਦੇ ਰੋਸ ਵਜੋਂ 8 ਜਨਵਰੀ ਨੂੰ ਮੁੱਖ ਮੰਤਰੀ ਨਿਵਾਸ ਬਾਹਰ ਧਰਨੇ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਇਸ ਮੌਕੇ ਬੋਹੜ ਸਿੰਘ ਜਨਰਲ ਸਕੱਤਰ, ਸੂਬਾ ਖ਼ਜ਼ਾਨਚੀ ਹਰਪ੍ਰੀਤ ਸਿੰਘ, ਸਾਹਿਬ ਸਿੰਘ ਪੈੱ੍ਰਸ ਸਕੱਤਰ ਮਨਜੀਤ ਸਿੰਘ, ਨਿਰਮਲ ਸਿੰਘ ਆਦਿ ਹਾਜ਼ਰ ਸਨ |