22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ <br/>

Ad Position 21
No active advertisement
ਅਜੀਤ ਡੈਸਕ 23-12-2025
ਛਾਜਲੀ, 22 ਦਸੰਬਰ (ਅਜਾਇਬ ਸਿੰਘ ਨੀਲੋਵਾਲ)-ਨੇੜਲੇ ਪਿੰਡ ਛਾਜਲਾ ਅਤੇ ਨੀਲੋਵਾਲ ਦੀ ਵਿਖੇ ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਅਤੇ ਇਲਾਕਾ ਵਾਸੀਆਂ ਨੇ ਹਾਜ਼ਰੀ ਭਰੀ | ਸ਼ਹੀਦੀ ਦਿਹਾੜੇ ਮੌਕੇ ਧਰਮਸ਼ਾਲਾ ਵਿਖੇ ਸ਼ਬਦ ਕੀਰਤਨ, ਅਰਦਾਸ ਅਤੇ ਗੁਰਬਾਣੀ ਵਿਚਾਰਾਂ ਦੇ ਪ੍ਰੋਗਰਾਮ ਕਰਵਾਏ ਗਏ | ਬੋਲਣ ਵਾਲਿਆਂ ਨੇ ਬਾਬਾ ਜੀਵਨ ਸਿੰਘ ਜੀ ਦੀ ਮਹਾਨ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਸੱਚ, ਇਨਸਾਫ਼ ਅਤੇ ਹੱਕ ਦੀ ਰੱਖਿਆ ਲਈ ਸਦਾ ਪੇ੍ਰਰਨਾ ਦਿੰਦੀ ਰਹੇਗੀ | ਇਸ ਮੌਕੇ ਮੰਤਰੀ ਹਰਪਾਲ ਸਿੰਘ ਚੀਮਾ ਦੇ ਓ.ਐੱਸ.ਡੀ. ਤਪਿੰਦਰ ਸਿੰਘ ਸੋਹੀ ਨੇ ਵੀ ਸਮਾਗਮ ਵਿੱਚ ਹਾਜ਼ਰੀ ਭਰੀ | ਨਾਲ ਹੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਾਜ ਕੌਰ ਦੇ ਪਤੀ ਪਵਿੱਤਰ ਸਿੰਘ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਇਸ ਦੌਰਾਨ ਰਾਮ ਸਿੰਘ, ਹਰਦੀਪ ਸਿੰਘ, ਹਰਪਾਲ ਸਿੰਘ, ਅਵਤਾਰ ਸਿੰਘ, ਮਨਜੀਤ ਸਿੰਘ ਅਤੇ ਛਾਜਲਾ ਦੇ ਕਮੇਟੀ ਮੈਂਬਰ ਸੁਖਦੇਵ ਸਿੰਘ, ਰਾਮ ਸਿੰਘ, ਜੀਵਨ ਸਿੰਘ, ਲਖਵੀਰ ਸਿੰਘ, ਰਿੰਕੂ ਸਿੰਘ, ਨਛੱਤਰ ਸਿੰਘ, ਗੁਰਜੀਤ ਸਿੰਘ ਸਮੇਤ ਸਰਪੰਚ ਕਰਮਜੀਤ ਕੌਰ, ਮਾਸਟਰ ਰਣਜੀਤ ਸਿੰਘ ਛਾਜਲਾ, ਦਰਸਨਾ ਰਾਣੀ ਪੰਚ, ਗੁਰਮੀਤ ਕੌਰ ਅਤੇ ਪਿੰਡ ਵਾਸੀ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਵਰਗ ਨੂੰ ਸਮਾਜ ਸੇਵਾ ਤੇ ਖੇਡਾਂ ਦੇ ਨਾਲ ਜੋੜਨਾ ਜ਼ਰੂਰੀ-ਸਰਪੰਚ ਸੁਰਜੀਤ ਸਿੰਘ ਅÏਲਖ ਅਗਲੀ ਖ਼ਬਰ ਕੈਂਪ ਦੌਰਾਨ 155 ਮਰੀਜ਼ਾਂ ਦੀਆਂ ਅੱਖਾਂ ਦੀ ਕੀਤੀ ਜਾਂਚ <br/>
Ad Position 24