21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸੁੰਦਰ ਲਿਖਾਈ ਵਿਚ ਖੇੜੀ ਕਲਾ ਦੇ ਅਧਿਆਪਕ ਸੁਖਦੀਪ ਸਿੰਘ ਨੇ ਜ਼ਿਲ੍ਹੇ 'ਚੋਂ ਮਾਰੀ ਬਾਜ਼ੀ <br/>

Ad Position 21
No active advertisement
ਸੁੰਦਰ ਲਿਖਾਈ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ 'ਤੇ ਮਾ. ਸੁਖਦੀਪ ਸਿੰਘ ਦਾ ਸਨਮਾਨ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਧਿਕਾਰੀ | ਤਸਵੀਰ: ਮੇਘ ਰਾਜ ਜੋਸ਼ੀ <br/> 23-12-2025
ਸ਼ੇਰਪੁਰ, 22 ਦਸੰਬਰ (ਮੇਘ ਰਾਜ ਜੋਸ਼ੀ)-ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਏ ਜਾ ਰਹੇ ਟੀਚਰ ਫੈਸਟ ਤਹਿਤ ਹੋਏ ਸੁੰਦਰ ਲਿਖਾਈ ਮੁਕਾਬਲਿਆਂ ਵਿਚ ਪਿੰਡ ਖੇੜੀ ਕਲਾ ਨਾਲ ਸਬੰਧਤ ਅਧਿਆਪਕ ਸੁਖਦੀਪ ਸਿੰਘ ਚਹਿਲ, ਪੰਜਾਬੀ ਮਾਸਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਪੁਰ ਨੇ ਜ਼ਿਲ੍ਹਾ ਸੰਗਰੂਰ ਪੱਧਰ 'ਤੇ ਪਹਿਲਾ ਸਥਾਨ ਹਾਸਲ ਕਰ ਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਇਸ ਉਪਲਬਧੀ ਨਾਲ ਮਾ. ਸੁਖਦੀਪ ਸਿੰਘ ਨੂੰ ਹੁਣ ਸਟੇਟ ਪੱਧਰ 'ਤੇ ਹੋਣ ਵਾਲੇ ਮੁਕਾਬਲਿਆਂ ਵਿਚ ਭਾਗ ਲੈਣ ਲਈ ਚੁਣਿਆ ਗਿਆ ਹੈ | ਉਨ੍ਹਾਂ ਦੀ ਇਸ ਕਾਮਯਾਬੀ 'ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ, ਅਧਿਆਪਕ ਵਰਗ ਅਤੇ ਇਲਾਕੇ ਵਾਸੀਆਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਤਰਵਿੰਦਰ ਕੌਰ, ਡਿਪਟੀ ਡੀਈਓ ਮਨਜੀਤ ਕੌਰ, ਨੋਡਲ ਅਫ਼ਸਰ ਪ੍ਰਵੀਨ ਕੁਮਾਰ ਸਮੇਤ ਹੋਰ ਅਧਿਕਾਰੀਆਂ ਨੇ ਮਾ. ਸੁਖਦੀਪ ਸਿੰਘ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਜਜ਼ਬੇ ਅਤੇ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਵੀ ਅਜਿਹੀਆਂ ਉਪਲਬਧੀਆਂ ਦੀ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸਲਾਇਟ ਕਰੇਗਾ 100 ਫ਼ੀਸਦੀ ਪਲੇਸਮੈਂਟ ਦਾ ਟੀਚਾ ਪੂਰਾ-ਪ੍ਰੋ. ਪਾਸਵਾਨ <br/> ਅਗਲੀ ਖ਼ਬਰ ਸਾਹਿਤ ਸਭਾ ਸੁਨਾਮ ਦਾ ਸਾਂਝਾ ਕਾਵਿ ਸੰਗ੍ਰਹਿ 'ਸਮਿਆਂ ਦੇ ਸ਼ੀਸ਼ੇ' ਲੋਕ ਅਰਪਣ <br/>
Ad Position 24