ਦਿੜ੍ਹਬਾ ਮੰਡੀ, 22 ਦਸੰਬਰ (ਜਸਵੀਰ ਸਿੰਘ ਅÏਜਲਾ)-ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਜਿੱਤਾਂ ਕੇ ਸਰਕਾਰ ਵਲੋਂ ਕੀਤੇ ਗਏ ਕੰਮਾਂ 'ਤੇ ਮੋਹਰ ਲਗਾ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਲੋਕ ਆਮ ਆਦਮੀ ਪਾਰਟੀ ਦੇ ਕੰਮਾਂ ਤੋਂ ਖ਼ੁਸ਼ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਦਿੜ੍ਹਬਾ ਦੇ ਵੱਖ-ਵੱਖ ਤੋਂ ਬਲਾਕ ਸੰਮਤੀ ਮੈਂਬਰ ਮੈਡਮ ਸੰਦੀਪ ਕੌਰ ਤੇ ਬਲਾਕ ਸੰਮਤੀ ਮੈਂਬਰ ਹਰਕਿਰਪਾਲ ਸਿੰਘ ਠੰਡੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ | ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਅਤੇ ਸਿੱਖਿਆ ਕ੍ਰਾਂਤੀ ਵਰਗੀਆਂ ਮੁਹਿੰਮਾਂ ਸੂਬੇ ਦੇ ਆਉਣ ਵਾਲੇ ਭਵਿੱਖ ਲਈ ਚਾਨਣ ਮੁਨਾਰਾ ਸਾਬਤ ਹੋਣਗੀਆਂ | ਉਨ੍ਹਾਂ ਕਿਹਾ ਕਿ ਸੂਬੇ ਵਿਚ ਲੋਕਾਂ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਹੱਕ ਵਿਚ ਫ਼ਤਵਾ ਦੇ ਕੇ ਸਾਬਤ ਕਰ ਦਿੱਤਾ ਹੈ ਕਿ ਲੋਕ 'ਆਪ' ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਖ਼ੁਸ਼ ਹਨ | ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਨੇ ਜੋ ਸਾਨੂੰ ਜਿੱਤ ਦਾ ਫ਼ਤਵਾ ਦਿੱਤਾ ਹੈ ਅਸੀਂ ਪੂਰੀ ਇਮਾਨਦਾਰੀ ਨਾਲ ਨਿਭਾਵਾਂਗੇ |