ਮਲੇਰਕੋਟਲਾ, 22 ਦਸੰਬਰ (ਮਨਜਿੰਦਰ ਸਿੰਘ ਸਰੌਦ) - ਪੰਜਾਬ ਦੇ ਤਿੰਨ ਜ਼ਿਲਿ੍ਹਆਂ ਮਲੇਰਕੋਟਲਾ, ਸੰਗਰੂਰ ਤੇ ਬਰਨਾਲਾ ਦੀ ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਦੇ ਚੋਣਵੇਂ ਆਗੂਆਂ ਦੀ ਮੀਟਿੰਗ ਪੀ.ਆਰ.ਟੀ.ਸੀ. ਦੇ ਕੱਚੇ ਕਾਮੇ ਜੋ ਕਿ ਸੰਗਰੂਰ ਜੇਲ੍ਹ ਵਿਚ ਬੰਦ ਹਨ, ਨੂੰ ਰਿਹਾਅ ਕਰਵਾਉਣ ਦੇ ਸਬੰਧ ਵਿਚ ਸੀਟੂ ਦੇ ਜ਼ਿਲ੍ਹਾ ਪ੍ਰਧਾਨ (ਮਲੇਰਕੋਟਲਾ, ਸੰਗਰੂਰ ਤੇ ਬਰਨਾਲਾ) ਅਤੇ ਸੂਬਾਈ ਮੀਤ ਪ੍ਰਧਾਨ ਪਿ੍ੰਸੀਪਲ ਜੋਗਿੰਦਰ ਸਿੰਘ ਅÏਲਖ ਦੀ ਪ੍ਰਧਾਨਗੀ ਹੇਠ ਹੋਈ | ਜਿੱਥੇ ਫੈਸਲਾ ਹੋਇਆ 27 ਦਸੰਬਰ ਨੂੰ ਭਵਾਨੀਗੜ੍ਹ ਵਿਖੇ ਮਹਾਂ ਕਨਵੈੇੱਨਸ਼ਨ ਕੀਤੀ ਜਾਵੇਗੀ | ਸੀਟੂ ਦੇ ਸੂਬਾਈ ਪ੍ਰਧਾਨ ਕਾਮਰੇਡ ਚੰਦਰ ਸ਼ੇਖਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀ ਨਿੰਦਿਆਂ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਪੰਜਾਬ ਰੋਡਵੇਜ਼ ਪਨਬਸ ਅਤੇ ਪੀ.ਆਰ.ਟੀ.ਸੀ. ਦੀ ਹੜਤਾਲ ਖੁਲ੍ਹਵਾਉਣ ਸਮੇਂ ਕੱਚੇ ਕਾਮਿਆਂ ਦੀ ਜਥੇਬੰਦੀ ਨਾਲ ਗਿ੍ਫ਼ਤਾਰ ਕੀਤੇ ਸਾਰੇ ਕੱਚੇ ਕਾਮੇ ਜੋ ਕਿ ਪਟਿਆਲਾ ਅਤੇ ਸੰਗਰੂਰ ਜ਼ਿਲਿ੍ਹਆਂ ਦੀਆਂ ਜੇਲ੍ਹਾਂ ਵਿਚ ਬੰਦ ਸਨ, ਨੂੰ ਬਿਨ੍ਹਾਂ ਸ਼ਰਤ ਰਿਹਾਅ ਕਰਨ ਦਾ ਵਾਅਦਾ ਕੀਤਾ ਸੀ, ਪਰੰਤੂ ਹਾਲਾਂ ਵੀ ਜੋ 10 ਕਾਮੇ ਸੰਗਰੂਰ ਜ਼ਿਲ੍ਹੇ ਦੀ ਜੇਲ੍ਹ ਵਿਚ ਬੰਦ ਹਨ, ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ | ਕੇਂਦਰ ਸਰਕਾਰ ਨੇ 21 ਨਵੰਬਰ ਨੂੰ ਚੁੱਪ-ਚੁਪੀਤੇ ਮਜ਼ਦੂਰ ਮਾਰੂ ਚਾਰ ਲੇਬਰ ਕੋਡ ਲਾਗੂ ਕਰ ਦਿੱਤੇ, ਜਿਨ੍ਹਾਂ ਦਾ ਮਜ਼ਦੂਰਾਂ ਤੇ ਕਿਸਾਨਾਂ ਵਲੋਂ ਸਾਰੇ ਭਾਰਤ ਵਿਚ ਡਟਵਾਂ ਵਿਰੋਧ ਕੀਤਾ ਗਿਆ | ਸਾਰੇ ਭਾਰਤ ਵਿਚ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵਲੋਂ ਇਨ੍ਹਾਂ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਡਟਵੀਂ ਵਿਰੋਧਤਾ ਦਾ ਪ੍ਰਗਟਾਵਾ ਕੀਤਾ ਗਿਆ | ਮਜ਼ਦੂਰਾਂ ਤੇ ਸਭ ਤੋਂ ਮਾਰੂ ਹਮਲਾ ਮਨਰੇਗਾ ਦੀ ਥਾਂ ਵਿਕਸਿਤ ਭਾਰਤ ਜੀ ਰਾਮ ਜੀ ਕਾਨੂੰਨ ਬਣਾ ਕੇ ਕੀਤਾ ਗਿਆ ਹੈ | ਜਿਸ ਦਾ ਅਸਲ ਮਕਸਦ ਹੌਲੀ ਹੌਲੀ ਇਸ ਸਕੀਮ ਨੂੰ ਖ਼ਤਮ ਕਰਨ ਦਾ ਹੈ | ਭਾਵੇਂ ਪੰਜਾਬ ਸਰਕਾਰ ਨੇ ਇਸ ਸਬੰਧੀ 30 ਦਸੰਬਰ ਨੂੰ ਅਸੈਂਬਲੀ ਦਾ ਵਿਸ਼ੇਸ਼ ਇਜਲਾਸ ਬੁਲਾਇਆ ਹੈ, ਪਰ ਪੰਜਾਬ ਸਰਕਾਰ ਇਸ ਕਾਨੂੰਨ ਦੀ ਵਿਰੋਧਤਾ ਨਹੀਂ ਕਰਦੀ ਸਗੋਂ ਨਵੇਂ ਕਾਨੂੰਨੀ ਅਨੁਸਾਰ ਜੋ ਹੁਣ 40 ਪ੍ਰਤੀਸ਼ਤ ਹਿੱਸਾ ਸੂਬੇ ਨੂੰ ਪਾਉਣਾ ਪੈਣਾ ਹੈ | ਪਿ੍ੰਸੀਪਲ ਅÏਲਖ ਨੇ ਦੱਸਿਆ ਕਿ ਮੀਟਿੰਗ ਵਿਚ ਉਪਰੋਕਤ ਬਿੱਲਾਂ/ਕਾਨੂੰਨਾਂ ਸਬੰਧੀ ਸੀਟੂ ਦੇ ਮਜ਼ਦੂਰਾਂ ਨੂੰ ਜਾਗਰੂਕ ਕਰਨ ਲਈ 27 ਦਸੰਬਰ ਨੂੰ ਸਵੇਰੇ 11 ਵਜੇ ਦਾਣਾ ਮੰਡੀ ਭਵਾਨੀਗੜ੍ਹ ਵਿਖੇ ਕਨਵੈਨਸ਼ਨ ਕਰਨ ਦਾ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ |