ਸੁਨਾਮ ਊਧਮ ਸਿੰਘ ਵਾਲਾ, 22 ਦਸੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਦੀ ਅਦੁੱਤੀ ਸ਼ਹੀਦੀ ਦੀ ਯਾਦ ਨੂੰ ਸਮਰਪਿਤ ਪਿੰਡ ਭਰੂਰ ਵਿਖੇ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਨੌਜਵਾਨ ਸਭਾ ਵਲੋਂ ਸ਼ਹੀਦੀ ਸਮਾਗਮ ਦੀ ਥਾਂ ਅਤੇ ਪਿੰਡ ਦੀ ਸਫ਼ਾਈ ਲਈ ਉਚੇਚੇ ਤੌਰ ਤੇ ਬੀੜਾ ਚੁੱਕਿਆ ਗਿਆ | ਨੌਜਵਾਨ ਸਭਾ ਦੇ ਆਗੂ ਨੰਬਰਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਪਿੰਡ ਭਰੂਰ ਵਾਸੀਆਂ ਵਲੋਂ ਰੇਲਵੇ ਸਟੇਸ਼ਨ ਭਰੂਰ ਵਿਖੇ 25 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਜਾਣਗੇ ਅਤੇ 27 ਦਸੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਇਨ੍ਹਾਂ ਤਿੰਨੇ ਦਿਨ ਭਰੂਰ ਰੇਲਵੇ ਸਟੇਸ਼ਨ 'ਤੇ ਲੰਗਰ ਲਗਾਇਆ ਜਾਵੇਗਾ ਅਤੇ ਰਾਹਗੀਰਾਂ ਦੇ ਨਾਲ-ਨਾਲ ਆਉਣ-ਜਾਣ ਵਾਲੀ ਗੱਡੀ ਦੇ ਮੁਸਾਫ਼ਰਾਂ ਨੂੰ ਲੰਗਰ ਵਰਤਾਇਆ ਜਾਵੇਗਾ | ਇਸ ਮੌਕੇ ਬੇਅੰਤ ਸਿੰਘ ਗੀਰਾ, ਸਰਬਜੀਤ ਸਿੰਘ, ਲਵਪ੍ਰੀਤ ਸਿੰਘ, ਰਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਜਸਪ੍ਰੀਤ ਸਿੰਘ ਆਦਿ ਮੌਜੂਦ ਸਨ |