20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਮਾਪੇ-ਅਧਿਆਪਕ ਮਿਲਣੀ ਕਰਵਾਈ <br/>

Ad Position 21
No active advertisement
ਸਰਕਾਰੀ ਸਕੂਲ ਆਫ਼ ਐਮੀਨੈਂਸ ਲੌਂਗੋਵਾਲ ਵਿਖੇ ਮਾਪੇ-ਅਧਿਆਪਕ ਮਿਲਣੀ ਦੌਰਾਨ ਸੈਲਫੀ ਪੋਇੰਟ 'ਤੇ ਮਾਪਿਆਂ ਦਾ ਸਵਾਗਤ ਕਰਦੇ ਹੋਏ ਵਿਦਿਆਰਥੀ | ਤਸਵੀਰ : ਵਿਨੋਦ <br/> 23-12-2025
ਲੌਂਗੋਵਾਲ, 22 ਦਸੰਬਰ (ਵਿਨੋਦ, ਖੰਨਾ)-ਸਕੂਲ ਆਫ਼ ਐਮੀਨੈਂਸ ਲੌਂਗੋਵਾਲ ਵਿਚ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ ਅਤੇ ਸਮੁੱਚੇ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ | ਇਸ ਮਿਲਣੀ ਵਿਚ ਵੱਡੀ ਗਿਣਤੀ ਵਿਚ ਮਾਪਿਆਂ ਨੇ ਸ਼ਮੂਲੀਅਤ ਕਰ ਕੇ ਅਧਿਆਪਕਾਂ ਤੋਂ ਆਪਣੇ ਬੱਚਿਆਂ ਦੀ ਪੜ੍ਹਾਈ, ਅਨੁਸ਼ਾਸਨ ਅਤੇ ਵਿਹਾਰ ਸੰਬੰਧੀ ਜਾਣਕਾਰੀ ਪ੍ਰਾਪਤ ਕੀਤੀ | ਪਿ੍ੰਸੀਪਲ ਮੈਡਮ ਰਵਨੀਤ ਕੌਰ ਨੇ ਮਾਪਿਆਂ ਨਾਲ ਸੰਵਾਦ ਕਰਦਿਆਂ ਕਿਹਾ ਕਿ ਸਕੂਲ ਅਤੇ ਮਾਪਿਆਂ ਦੀ ਸਾਂਝੀ ਭੂਮਿਕਾ ਨਾਲ ਹੀ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਸੰਭਵ ਹੈ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ ਰਮੇਸ਼ ਸਿੰਘ, ਮੇਲਾ ਸਿੰਘ ਸੂਬੇਦਾਰ, ਮਨਜੀਤ ਸ਼ਰਮਾ, ਗੁਰਮੇਲ ਸਿੰਘ, ਰਾਮ ਸਿੰਘ, ਕਿਰਨਦੀਪ ਕੌਰ ਅਤੇ ਮੈਂਬਰਾਂ ਨੇ ਭਾਗ ਲਿਆ | ਉਨ੍ਹਾਂ ਵਲੋਂ ਮਾਪਿਆਂ ਦੇ ਸੁਝਾਅ ਵੀ ਸੁਣੇ ਗਏ ਅਤੇ ਉਨ੍ਹਾਂ ਨੂੰ ਅਮਲ ਵਿਚ ਲਿਆਉਣ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਸਮੂਹ ਅਧਿਆਪਕ, ਸਕੂਲ ਹੈੱਡ ਬੁਆਏ, ਹੈੱਡ ਗਰਲ, ਕੈਪਟਨ, ਵਾਈਸ ਕੈਪਟਨ, ਐਨ.ਸੀ.ਸੀ. ਕੈਡੇਟ ਅਤੇ ਵਲੰਟੀਅਰ ਵਿਦਿਆਰਥੀਆਂ ਨੇ ਮਾਪਿਆਂ ਦਾ ਸਵਾਗਤੀ ਗੇਟ ਅਤੇ ਸੈਲਫੀ ਪੁਆਇੰਟ ਬਣਾ ਕਿ ਗਰਮ ਜੋਸ਼ੀ ਨਾਲ ਸਵਾਗਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਬੀ.ਜੇ.ਪੀ ਦੇ ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ ਨੇ ਲੋਕਾਂ ਦਾ ਕੀਤਾ ਧੰਨਵਾਦ <br/> ਅਗਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਯੂਰੀਆ ਖਾਦ ਦੀ ਕਿੱਲਤ ਨੂੰ ਲੈ ਕੇ ਕਿਸਾਨ ਵਰਗ 'ਚ ਮਚੀ ਹਾਹਾਕਾਰ <br/>
Ad Position 24