20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਅਜਲਾਸ ਦੌਰਾਨ ਬਿਜਲੀ ਬੋਰਡ ਮੁਲਾਜ਼ਮਾਂ ਨੇ ਕੇਂਦਰ ਅਤੇ ਰਾਜ ਸਰਕਾਰ ਨੂੰ ਘੇਰਿਆ, ਨਵੀਂ ਸੂਬਾ ਕਮੇਟੀ ਦੀ ਹੋਈ ਚੋਣ <br/>

Ad Position 21
No active advertisement
ਅਜੀਤ ਡੈਸਕ 23-12-2025
ਸੰਗਰੂਰ, 22 ਦਸੰਬਰ (ਅਮਨਦੀਪ ਸਿੰਘ ਬਿੱਟਾ) - ਇੰਪਲਾਈਜ਼ ਫੈਡਰੇਸ਼ਨ ਪੰਜਾਬ ਦੀ ਰਾਜ ਬਿਜਲੀ ਬੋਰਡ (ਪਾਵਰਕਾਮ ਅਤੇ ਟਰਾਸਕੋ) ਦਾ ਸੂਬਾ ਡੈਲੀਗੇਟ ਅਜਲਾਸ ਨੈਣਾਂ ਦੇਵੀ ਮੰਦਿਰ ਦੀ ਧਰਮਸ਼ਾਲਾ ਵਿਖੇ ਹੋਇਆ | ਸੂਬਾ ਪ੍ਰਧਾਨ ਕੌਰ ਸਿੰਘ ਸੋਹੀ, ਜਨਰਲ ਸਕੱਤਰ ਬਿਕਰਮਜੀਤ ਸਿੰਘ, ਗੁਰਧੀਰ ਸਿੰਘ ਦਿੜ੍ਹਬਾ, ਫਲਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਵੱਡੇ ਵਿਰੋਧ ਸਦਕਾ ਪੰਜਾਬ ਸਰਕਾਰ ਵਲੋਂ ਲੈਂਡ ਪੁਲਿੰਗ ਪਾਲਿਸੀ ਵਾਪਸ ਲੈਣ ਬਾਅਦ ਰਾਜ ਸਰਕਾਰ ਬਿਜਲੀ ਬੋਰਡ ਦੀ ਪਟਿਆਲਾ, ਲੁਧਿਆਣਾ, ਬਠਿੰਡਾ, ਜਲੰਧਰ ਵਿਖੇ ਬੇਕੀਮਤੀ ਜ਼ਮੀਨਾਂ ਵੱਡੀਆਂ ਕਾਰਪੋਰੇਟ ਕੰਪਨੀਆਂ ਨੂੰ ਵੇਚਣ ਦਾ ਪੰਜਾਬ ਲੋਕ ਵਿਰੋਧੀ ਫੈਸਲਾ ਵਾਪਸ ਲਿਆ ਜਾਵੇ | 77 ਸਾਲਾ ਦੀ ਆਜ਼ਾਦੀ ਉਪਰੰਤ ਵੀ ਦੇਸ਼ ਭੁੱਖਮਰੀ, ਮਹਿੰਗਾਈ, ਅਮੀਰੀ-ਗ਼ਰੀਬੀ ਦੇ ਪਾੜੇ, ਬੇਰੁਜ਼ਗਾਰੀ, ਵਿੱਦਿਆ ਅਤੇ ਸਿਹਤ ਸਹੂਲਤਾਂ ਦੀ ਘਾਟ ਨੀਲ ਜੂਝ ਰਿਹਾ ਹੈ | ਮੋਦੀ ਸਰਕਾਰ ਨਵੇਂ ਕਾਨੂੰਨ ਬਣਾ ਕੇ ਰਾਜਾ ਦੇ ਅਧਿਕਾਰਾਂ ਨੂੰ ਘਟਾ ਰਹੀ ਹੈ | ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਬਿਜਲੀ ਬੋਰਡ ਵਰਗੇ ਮਹੱਤਵਪੂਰਨ ਅਦਾਰੇ ਨੂੰ ਬਿਜਲੀ ਐਕਟ ਅਤੇ ਬਿਜਲੀ ਸੋਧ ਬਿੱਲ ਤਹਿਤ ਇਸ ਦੇ ਵੰਡ ਸਿਸਟਮ ਨੂੰ ਪ੍ਰਾਈਵੇਟ ਹੱਥਾ ਵਿਚ ਦੇਣ ਦੀ ਤਿਆਰੀ ਕਰ ਰਹੀ ਹੈ | ਇਸ ਮੌਕੇ ਤਰਸੇਮ ਸਿੰਘ ਬਰੇਟਾ, ਰਮਨਦੀਪ ਸਿੰਘ ਧੂਰੀ, ਜਸਵੀਰ ਸਿੰਘ, ਗੁਰਚਰਨ ਸਿੰਘ ਬਰੇਟਾ ਨੇ ਕਿਹਾ ਕਿ ਬਿਜਲੀ ਮੁਲਾਜ਼ਮਾਂ ਦੀ ਮੰਗਾਂ ਲੰਬੇ ਸਮੇਂ ਤੋਂ ਲਮਕ ਰਹੀਆਂ ਹਨ | ਇਜਲਾਸ ਦੌਰਾਨ ਸੂਬਾ ਕਮੇਟੀ ਦੀ ਚੋਣ ਵੀ ਕੀਤੀ ਗਈ ਜਿਸ ਤਹਿਤ ਸੂਬਾ ਪ੍ਰਧਾਨ ਕੌਰ ਸਿੰਘ ਸੋਹੀ, ਜਨਰਲ ਸਕੱਤਰ ਬਿਕਰਮਜੀਤ ਸਿੰਘ ਸਮੇਤ 13 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਆਗੂਆਂ ਨੇ ਕਿਹਾ ਚਿੱਪ ਵਾਲੇ ਮੀਟਰ ਨਹੀਂ ਲੱਗਣ ਦੇਵਾਂਗੇ <br/> ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵੱਡੀ ਕਾਰਵਾਈ <br/>
Ad Position 24