08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ 5 ਜਨਵਰੀ ਨੂੰ ਹੀ ਨਾਨਕਸ਼ਾਹੀ ਕੈਲੰਡਰ ਮੁਤਾਬਕ ਮਨਾਇਆ ਜਾਵੇ-ਖਹਿਰਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 24-12-2025
ਮਸਤੂਆਣਾ ਸਾਹਿਬ, 23 ਦਸੰਬਰ (ਦਮਦਮੀ) - ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਇਲਾਕੇ ਦੀਆਂ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ | ਅੱਜ ਦੀ ਮੀਟਿੰਗ ਦੇ ਵਿਚ ਨੁਮਾਇੰਦਿਆਂ ਵਲੋਂ ਲੰਮੀਆਂ ਵਿਚਾਰਾਂ ਕੀਤੀਆਂ ਗਈਆਂ ਕਿ 27 ਦਸੰਬਰ ਨੂੰ ਆ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਵਜੋਂ ਮਨਾਇਆ ਜਾਵੇ ਜਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਵਜੋਂ ਮਨਾਇਆ ਜਾਵੇ | ਸੰਗਤਾਂ ਵਿਚ ਚੱਲ ਰਹੀ ਇਸ ਦੁਬਿਧਾ ਨੂੰ ਦੂਰ ਕਰਨ ਲਈ ਲੰਮੀਆਂ ਵਿਚਾਰਾਂ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ 5 ਜਨਵਰੀ (23 ਪੋਹ) ਨੂੰ ਹੀ ਨਾਨਕਸ਼ਾਹੀ ਕੈਲੰਡਰ ਮੁਤਾਬਕ ਮਨਾਇਆ ਜਾਵੇ | ਮੀਟਿੰਗ ਦੇ ਵਿਚ ਜਸਵੰਤ ਸਿੰਘ ਖਹਿਰਾ ਸਕੱਤਰ ਕੌਂਸਲ, ਭਾਈ ਹਰਜਿੰਦਰ ਸਿੰਘ ਮਾਝੀ, ਪਿ੍ੰਸੀਪਲ ਰਾਜਵਿੰਦਰਪਾਲ ਸਿੰਘ, ਭਾਈ ਅਵਤਾਰ ਸਿੰਘ, ਭਾਈ ਅੰਮਿ੍ਤਪਾਲ ਸਿੰਘ ਆਸਟੇ੍ਰਲੀਆ, ਭਾਈ ਕਰਮਜੀਤ ਸਿੰਘ ਗੱਗੜਪੁਰ, ਰਿਟਾਇਰ ਡੀ.ਐਸ.ਪੀ. ਪ੍ਰੋ. ਨਾਜ਼ਰ ਸਿੰਘ ਹਕੀਕਤਪੁਰਾ, ਪ੍ਰੋ. ਗੁਰਮੀਤ ਸਿੰਘ ਚੌਹਾਨ, ਭਾਈ ਕੁਲਵਿੰਦਰ ਸਿੰਘ, ਭਾਈ ਰਵਿੰਦਰ ਸਿੰਘ, ਮੈਨੇਜਰ ਜਸਵੀਰ ਸਿੰਘ ਅਤੇ ਅਜੈਬ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਇਕੱਤਰ ਹੋਏ |

Ad Position 22
No active advertisement
ਪਿਛਲੀ ਖ਼ਬਰ ਸਕੂਲ ਦਾ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਕਿਸਾਨ 4 ਨੂੰ ਸੁਨਾਮ ਦੇ ਪਿੰਡਾਂ 'ਚ ਕਰਨਗੇ ਝੰਡਾ ਮਾਰਚ <br/>
Ad Position 24