07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਗੁਰਮਤਿ ਸਮਾਗਮ 28 ਤੋਂ <br/>

Ad Position 21
repet_subhas-goyals [Copy P29]
ਬਾਬਾ ਪਵਿੱਤਰ ਸਿੰਘ ਮੁਖੀ ਗੁਰਦੁਆਰਾ ਸਾਹਿਬ ਖਨੌਰੀ | <br/> 24-12-2025
ਖਨੌਰੀ, 23 ਦਸੰਬਰ (ਬਲਵਿੰਦਰ ਸਿੰਘ ਥਿੰਦ)-ਖਨੌਰੀ ਦੇ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ (ਸੰਤ ਆਸ਼ਰਮ) ਵਿਖੇ 28, 29 ਅਤੇ 30 ਦਸੰਬਰ ਨੂੰ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਖਨੌਰੀ ਦੇ ਮੁਖੀ ਬਾਬਾ ਪਵਿੱਤਰ ਸਿੰਘ ਅਤੇ ਸਕੱਤਰ ਗੁਰਚਰਨ ਸਿੰਘ ਛਾਬੜਾ ਨੇ ਦੱਸਿਆ ਕਿ ਸਾਹਿਬੇ ਕਮਾਲ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ, ਸਰਬੰਸ ਦਾਨੀ ਕਲਗੀਧਰ ਦਸਮੇਸ਼ ਪਿਤਾ ਜੀ, ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੋਟਾਨ ਕੋਟ ਪ੍ਰਣਾਮ ਕਰਨ ਹਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਸਮੂੰਹ ਸਾਧ ਸੰਗਤ ਇਲਾਕਾ ਨਿਵਾਸੀ ਅਤੇ ਖਨੌਰੀ ਮੰਡੀ ਦੇ ਸਹਿਯੋਗ ਸਦਕਾ 28, 29 ਅਤੇ 30 ਦਸੰਬਰ ਦਿਨ ਐਤਵਾਰ, ਸੋਮਵਾਰ ਅਤੇ ਮੰਗਲਵਾਰ ਨੂੰ ਦੁਪਹਿਰ 12 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ (ਸੰਤ ਆਸ਼ਰਮ) ਵਿਖੇ ਕਰਵਾਇਆ ਜਾ ਰਿਹਾ ਹੈ ਜਿਸ ਵਿਚ 28 ਦਸੰਬਰ ਦਿਨ ਐਤਵਾਰ ਨੂੰ ਭਾਈ ਬਲਦੇਵ ਸਿੰਘ ਦਮਦਮੀ ਟਕਸਾਲ, ਗਿਆਨੀ ਸੁਖਵਿੰਦਰ ਸਿੰਘ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਾਲੇ, ਭਾਈ ਅਮਰੀਕ ਸਿੰਘ ਕਵੀਸ਼ਰ, ਮਿਤੀ 29 ਦਸੰਬਰ ਦਿਨ ਸੋਮਵਾਰ ਨੂੰ ਭਾਈ ਸਿਮਰਪ੍ਰੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸਿੰਘ ਸਾਹਿਬ, ਜਸਵਿੰਦਰ ਸਿੰਘ ਸਾਬਕਾ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਹੈਡ ਗ੍ਰੰਥੀ ਅਕਾਲ ਤਖਤ ਸਾਹਿਬ, ਢਾਡੀ ਨਿਹਾਲ ਸਿੰਘ ਨੂਰ, 30 ਦਸੰਬਰ ਦਿਨ ਮੰਗਲਵਾਰ ਨੂੰ ਭਾਈ ਜਬਰ ਤੋੜ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਗਿਆਨੀ ਜਸਵਿੰਦਰ ਸਿੰਘ, ਭਾਈ ਮਿਲਖਾ ਸਿੰਘ ਮੌਜੀ ਢਾਡੀ ਜਥਾ ਆਦਿ ਕੀਰਤਨ, ਕਥਾ, ਵਾਰਾਂ ਅਤੇ ਗੁਰੂ ਇਤਿਹਾਸ ਦੁਆਰਾ ਸੰਗਤਾਂ ਨੂੰ ਤਿੰਨੇ ਦਿਨ ਦੁਪਹਿਰ 12 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਨਿਹਾਲ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਸਾਹਿਤ ਸਿਰਜਣਾ ਮੰਚ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਹੋਲੀ ਹਾਰਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛਾਜਲੀ ਵਿਖੇ ਤਰਕਸ਼ੀਲ ਸੁਸਾਇਟੀ ਵਲੋਂ ਵਿਦਿਆਰਥੀਆਂ ਦਾ ਸਨਮਾਨ <br/>
Ad Position 24