07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਾਹਿਤ ਸਿਰਜਣਾ ਮੰਚ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 24-12-2025
ਭਵਾਨੀਗੜ੍ਹ, 23 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਸਾਹਿਤ ਸਿਰਜਣਾ ਮੰਚ ਵਲੋਂ ਛੋਟੇ ਸਾਹਿਬਜ਼ਾਦਿਆਂ, ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਉੱਘੇ ਵਾਰਤਕ ਲਿਖਾਰੀ ਅਨੋਖ ਸਿੰਘ ਵਿਰਕ ਵਲੋਂ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਕੀਤੀ ਗਈ | ਇਸ ਸਮਾਗਮ ਦੌਰਾਨ 10ਵੇਂ ਗੁਰੂ ਗੁਰੂ ਗੋਬਿੰਦ ਸਿੰਘ ਜੀ, ਉਨ੍ਹਾਂ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰੀ ਜੀ ਵਲੋਂ ਦਿੱਤੀਆਂ ਸ਼ਹਾਦਤਾਂ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਉਂਦਿਆਂ ਆਏ ਕਵੀਆਂ, ਲੇਖਕਾਂ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ | ਇਸ ਮੌਕੇ 'ਤੇ ਬੋਲਦਿਆਂ ਮੰਚ ਦੇ ਪ੍ਰਧਾਨ ਕੁਲਵੰਤ ਖਨੌਰੀ ਨੇ ਕਿਹਾ ਕਿ ਇਹ ਦਿਨ ਸਿੱਖ ਕੌਮ ਲਈ ਸੋਗ ਦੇ ਦਿਨ ਅਤੇ ਕਿਉਂਕਿ ਇਸ ਸਮੇਂ ਵਿਚ ਸਿੱਖਾਂ ਦੇ 10ਵੇਂ ਗੁਰੂ ਗੁਰੂ ਗੋਬਿੰਦ ਸਿੰਘ ਜੀ, ਉਨ੍ਹਾਂ ਦੇ ਚਾਰ ਸਾਹਿਬਜ਼ਾਦਿਆਂ ਅਤੇ ਉਨ੍ਹਾਂ ਦੀ ਮਾਤਾ ਜੀ ਵਲੋਂ ਸ਼ਹਾਦਤਾਂ ਦਿੱਤੀਆਂ ਸਨ, ਇਸ ਸਮੇਂ ਤੋਂ ਸਿੱਖ ਕੌਮ ਰਹਿੰਦੀਆਂ ਦੁਨੀਆਂ ਤੱਕ ਯਾਦ ਰੱਖੇਗੀ | ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਆਪਣੇ ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ | ਇਸੇ ਲਈ ਇਹ ਸਮਾਗਮ ਗੁਰੂ ਗੋਬਿੰਦ ਸਿੰਘ ਜੀ, ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰੀ ਜੀ ਦੀਆਂ ਸ਼ਹਾਦਤਾਂ ਨੂੰ ਸਮਰਪਿਤ ਕਰਵਾਇਆ ਗਿਆ ਹੈ | ਸਮਾਗਮ ਦੌਰਾਨ ਮੰਚ ਦੀ ਮੀਤ ਪ੍ਰਧਾਨ ਸ਼ਸ਼ੀ ਬਾਲਾ, ਉੱਘੇ ਸ਼ਾਇਰ ਅਮਨ ਵਸ਼ਿਸ਼ਟ, ਹਰਵੀਰ ਸਿੰਘ, ਰਣਜੀਤ ਆਜ਼ਾਦ ਕਾਂਝਲਾ, ਬਲਜੀਤ ਸਿੰਘ ਬਾਂਸਲ ਧੂਰੀ, ਬਲੀ ਬਲਜਿੰਦਰ ਈਲਵਾਲ, ਪਰਮਿੰਦਰ ਸਿੰਘ ਸੰਗਰੂਰ, ਬਾਲ ਗਾਇਕ ਭਗਤ ਸਿੰਘ, ਬਾਲ ਲੇਖਿਕਾ ਲਕਸ਼ਿਤਾ ਸ਼ਰਮਾ, ਮੀਤ ਸਕਰੌਦੀ, ਅਭੀਜੀਤ, ਗੋਪਾਲ ਕਿ੍ਸ਼ਨ, ਬਾਲ ਕਲਾਕਾਰ ਖੁਸ਼ਲੀਨ ਸ਼ਰਮਾ ਆਦਿ ਨੇ ਆਪਣੀਆਂ ਰਚਨਾਵਾਂ ਨਾਲ ਦਰਸ਼ਕਾਂ ਨੂੰ ਨਿਹਾਲ ਕੀਤਾ |

Ad Position 22
No active advertisement
ਪਿਛਲੀ ਖ਼ਬਰ ਗੁਰੂ ਰਾਮਦਾਸ ਸਕੂਲ ਵਿਖੇ ਅੰਤਰ-ਹਾਊਸ ਖੇਡ ਮੁਕਾਬਲਿਆਂ ਵਿਚ ਮੁਨਸ਼ੀ ਪ੍ਰੇਮ ਚੰਦ ਹਾਊਸ ਨੇ ਓਵਰਆਲ ਟਰਾਫ਼ੀ ਜਿੱਤੀ <br... ਅਗਲੀ ਖ਼ਬਰ ਗੁਰਮਤਿ ਸਮਾਗਮ 28 ਤੋਂ <br/>
Ad Position 24