ਸੰਗਰੂਰ, 23 ਦਸੰਬਰ (ਚੌਧਰੀ ਨੰਦ ਲਾਲ ਗਾਂਧੀ) - ਵੱਖ-ਵੱਖ ਸਰਕਾਰੀ, ਅਰਧ ਸਰਕਾਰੀ ਵਿਭਾਗਾਂ, ਜੁਡੀਸ਼ਰੀ ਅਤੇ ਬੈਂਕਾਂ ਵਿਚੋਂ ਸੇਵਾ ਮੁਕਤ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਮਾਜ ਸੇਵੀ ਸੰਸਥਾ ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਜੋ ਕਿ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਸਮਰਪਿਤ ਹੈ, ਦੇ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਸ੍ਰੀ ਰਾਜ ਕੁਮਾਰ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਐਸੋਸੀਏਸ਼ਨ ਵਲੋਂ ਸਮੇਂ-ਸਮੇਂ 'ਤੇ ਬਜ਼ੁਰਗਾਂ ਦੀ ਭਲਾਈ ਲਈ ਕੰਮ ਕੀਤੇ ਜਾਂਦੇ ਹਨ, ਸਮੇਂ-ਸਮੇਂ 'ਤੇ ਬਜ਼ੁਰਗਾਂ ਦੀ ਨਰੋਈ ਸਿਹਤ ਲਈ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਵੀ ਲਗਾਏ ਜਾਂਦੇ ਹਨ ਅਤੇ ਲੋੜਵੰਦਾਂ ਦੀ ਸਹਾਇਤਾ ਕੀਤੀ ਜਾਂਦੀ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਦੀ ਮਹੀਨਾਵਾਰ ਮੀਟਿੰਗ 27 ਦਸੰਬਰ ਨੰੂ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਸੰਗਰੂਰ ਵਿਖੇ ਹੋਵੇਗੀ | ਦਸੰਬਰ ਮਹੀਨੇ ਦੌਰਾਨ ਜਿਨ੍ਹਾਂ ਮੈਂਬਰ ਸਾਹਿਬਾਨਾਂ ਦੇ ਜਨਮ ਦਿਨ ਆਉਂਦੇ ਹਨ ਉਨ੍ਹਾਂ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ ਜਾਣਗੀਆਂ | ਉਨ੍ਹਾਂ ਇਹ ਵੀ ਦੱਸਿਆ ਕਿ ਨਵੇਂ ਸਾਲ ਦੀ ਆਮਦ ਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 3 ਜਨਵਰੀ ਦਿਨ ਸ਼ਨੀਵਾਰ ਨੂੰ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਤੱਪ ਅਸਥਾਨ ਨਗਨ ਬਾਬਾ ਸਾਹਿਬ ਦਾਸ ਜੀ ਨਾਭਾ ਗੇਟ ਸੰਗਰੂਰ ਵਿਖੇ ਪਾਏ ਜਾਣਗੇ ਅਤੇ ਸਭ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ ਜਾਵੇਗੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ | ਇਸ ਮੌਕੇ ਚੇਅਰਮੈਨ ਸ੍ਰੀ ਰਵਿੰਦਰ ਗੁੱਡੂ, ਵਾਇਸ ਚੇਅਰਮੈਨ ਲਾਲ ਚੰਦ ਸੈਣੀ, ਸੀਨੀਅਰ ਮੀਤ ਪ੍ਰਧਾਨ, ਕਰਨੈਲ ਸਿੰਘ ਸੇਖੋਂ, ਓਮ ਪ੍ਰਕਾਸ਼ ਖਿੱਪਲ, ਡਾ:ਮਨਮੋਹਨ ਸਿੰਘ, ਆਰ.ਐਲ ਪਾਂਧੀ, ਅਸ਼ੋਕ ਡੱਲਾ, ਰਜਿੰਦਰ ਗੋਇਲ, ਕਿਸ਼ੋਰੀ ਲਾਲ, ਜਰਨਲ ਸਕੱਤਰ ਕੰਵਲਜੀਤ ਸਿੰਘ, ਵਿੱਤ ਸਕੱਤਰ ਸੁਰਿੰਦਰ ਸਿੰਘ ਸੋਢੀ, ਮਹੇਸ਼ ਜੌਹਰ, ਰਾਜ ਕੁਮਾਰ ਬਾਂਸਲ, ਸੁਰਿੰਦਰ ਪਾਲ ਗਰਗ, ਸਤਦੇਵ ਸ਼ਰਮਾ, ਬਲਦੇਵ ਸਿੰਘ ਰਤਨ ਅਤੇ ਜਨਕ ਰਾਜ ਜੋਸ਼ੀ ਮੌਜੂਦ ਸਨ |