07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸਾਹਿਬਜ਼ਾਦਿਆਂ ਦੀ ਯਾਦ 'ਚ ਸ਼ਹੀਦੀ ਪੁਰਬ ਮਨਾਇਆ <br/>

Ad Position 21
No active advertisement
ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਫੱਲੇਵਾਲ ਖ਼ੁਰਦ ਵਿਚ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਮੁੱਖ ਰੱਖਦਿਆਂ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਬਾਅਦ ਕੀਰਤਨ ਕਰਦੇ ਹੋਏ ਸਕੂਲ ਦੇ ਵਿਦਿਆਰਥੀ | ਤਸਵੀਰ: ਸੁਖਜੀਤ ਸਿੰਘ ਖੇੜਾ <br/> 25-12-2025
ਅਹਿਮਦਗੜ੍ਹ, 24 ਦਸੰਬਰ (ਸੁਖਜੀਤ ਸਿੰਘ ਖੇੜਾ) - ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਫੱਲੇਵਾਲ ਖ਼ੁਰਦ ਵਿਚ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਮੁੱਖ ਰੱਖਦਿਆਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਜਿਸ ਵਿਚ ਸਕੂਲ ਦੀ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਵਾਲੀਆ, ਐਮ ਡੀ. ਗੁਰਮਤਪਾਲ ਸਿੰਘ ਵਾਲੀਆ, ਮੈਡਮ ਰਮਨਪ੍ਰੀਤ ਕੌਰ, ਪਿ੍ੰਸੀਪਲ ਮੈਡਮ ਦਲਜੀਤ ਕੌਰ ਅÏਲਖ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸ਼ਰਧਾ ਭਾਵਨਾ ਨਾਲ ਤਿੰਨੇ ਦਿਨ ਸੇਵਾ ਕੀਤੀ ਗਈ | ਸਕੂਲ ਦੀ ਮੈਨੇਜਮੈਂਟ ਅਤੇ ਪਿ੍ੰਸੀਪਲ ਮੈਡਮ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਹੀਦੀ, ਚਾਰੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਵਿਸਥਾਰ ਚ ਦੱਸਿਆ ਕਿ ਵੱਡੇ ਸਾਹਿਬਜ਼ਾਦੇ ਚਮਕੌਰ ਦੀ ਗੜ੍ਹੀ ਵਿਚ ਸ਼ਹੀਦ ਹੋਏ ਤੇ ਛੋਟੇ ਸਾਹਿਬਜ਼ਾਦਿਆਂ ਨੂੰ ਜ਼ਿੰਦਾ ਹੀ ਨੀਂਹਾਂ ਵਿਚ ਚਿਣਵਾ ਕੇ ਸ਼ਹੀਦ ਕੀਤਾ ਗਿਆ ਸੀ, ਪਰ ਉਨ੍ਹਾਂ ਆਪਣਾ ਧਰਮ ਨਹੀਂ ਛੱਡਿਆ | ਸਕੂਲ ਦੇ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ ਤੇ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਜਾਪ ਵੀ ਕੀਤੇ ਗਏ | ਖੁੱਲੇ੍ਹ ਪੰਡਾਲ ਵਿਚ ਬਾਬਾ ਰਜਨੀਸ਼ ਸਿੰਘ ਜੀ (ਨੱਥੂਮਾਜਰਾ ਵਾਲਿਆਂ) ਵਲੋਂ ਦੀਵਾਨ ਸਜਾਏ ਗਏ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਜੀਵਨੀ ਵਾਰੇ ਚਾਨਣਾ ਪਾਇਆ | ਸਕੂਲ ਦੇ ਵਿਦਿਆਰਥੀਆਂ ਵਲੋਂ ਸਾਹਿਬਜ਼ਾਦਿਆਂ ਦੀ ਯਾਦ ਵਿਚ ਕਵਿਤਾਵਾਂ, ਸ਼ਬਦ ਅਤੇ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਮੈਨੇਜਮੈਂਟ ਅਤੇ ਪਿ੍ੰਸੀਪਲ ਮੈਡਮ ਵੱਲੋਂ ਵਿਦਿਆਰਥੀਆਂ ਨੂੰ ਕਿਹਾ ਕਿ ਤੁਹਾਨੂੰ ਇਹਨਾਂ ਚਾਰੇ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਹੀ ਭੁੱਲਣਾ ਚਾਹੀਦਾ ਸਗੋਂ ਉਨ੍ਹਾਂ ਦੇ ਦਰਸਾਏ ਰਸਤਿਆਂ ਤੇ ਚੱਲਣਾ ਚਾਹੀਦਾ ਹੈ ਤੇ ਨਾਲ ਹੀ ਮੈਨੇਜਮੈਂਟ ਤੇ ਪਿ੍ੰਸੀਪਲ ਮੈਡਮ ਵੱਲੋਂ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਕਾਮਯਾਬ ਹੋਣ ਦਾ ਅਸ਼ੀਰਵਾਦ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ <br/> ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਪਿੰਡਾਂ 'ਚ ਟਰੈਕਟਰ ਮਾਰਚ 2 ਜਨਵਰੀ ਨੂੰ <br/>
Ad Position 24
No active advertisement