07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸੰਘਰਸ਼ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 25-12-2025
ਸੁਨਾਮ ਊਧਮ ਸਿੰਘ ਵਾਲਾ, 24 ਦਸੰਬਰ (ਧਾਲੀਵਾਲ, ਭੁੱਲਰ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਅਮਰੀਕ ਸਿੰਘ ਗੜ੍ਹਸ਼ੰਕਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸਿੱਜਦਾ ਕਰਨ ਉਪਰੰਤ ਵਿਰਸਾ ਸਿੰਘ ਅੰਮਿ੍ਤਸਰ, ਬਲਵੀਰ ਸਿੰਘ ਤਰਨਤਾਰਨ, ਰਣਜੀਤ ਸਿੰਘ ਗੁਰਦਾਸਪੁਰ, ਅਮਨਦੀਪ ਸਿੰਘ ਛੱਤ, ਸਤਨਾਮ ਸਿੰਘ ਸੰਗਰੂਰ ਅਤੇ ਰਵੀ ਕੁਮਾਰ ਲੁਧਿਆਣਾ ਨੇ ਪੈੱ੍ਰਸ ਬਿਆਨ ਜਰੀਏ ਕਿਹਾ ਕਿ ਬੀਤੀ 30 ਜੁਲਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਵਲੋਂ ਪੱਕੇ ਕੀਤੇ ਗਏ ਮੁਲਾਜ਼ਮਾਂ ਨੂੰ ਨਾਂ ਤਾਂ ਅਜੇ ਤੱਕ ਪੂਰੀ ਤਨਖ਼ਾਹ ਦਿੱਤੀ ਜਾ ਰਹੀ ਅਤੇ ਨਾਂ ਹੀ ਸੀਨੀਅਰ 519 ਅਨਪੜ੍ਹ ਕਾਮਿਆਂ ਨੂੰ ਪੱਕਿਆ ਕੀਤਾ ਜਾ ਰਿਹਾ | ਆਗੂਆਂ ਨੇ ਕਿਹਾ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 26 ਫਰਵਰੀ 2024 ਦੇ ਫ਼ੈਸਲੇ ਅਨੁਸਾਰ 548 ਵਰਕਰਾਂ ਦਾ ਬਕਾਇਆ ਸਮੂਹ ਵਣ ਮੰਡਲ ਅਫ਼ਸਰਾਂ ਵਲੋਂ ਬਿੱਲ ਖ਼ਜ਼ਾਨੇ ਭੇਜੇ ਜਾਣ ਦੇ ਬਾਵਜੂਦ ਵੀ ਕੁੱਝ ਜ਼ਿਲ੍ਹਾ ਖ਼ਜ਼ਾਨਾ ਅਫ਼ਸਰਾਂ ਵਲੋਂ ਹੁਣ ਤੱਕ ਬਕਾਇਆ ਵਰਕਰਾਂ ਦੇ ਖਾਤਿਆਂ ਵਿਚ ਨਹੀਂ ਪਾਇਆ ਗਿਆ | ਜਿਸ ਦੇ ਰੋਸ ਵਜੋਂ ਜਥੇਬੰਦੀ ਵਲੋਂ 29 ਅਤੇ 30 ਦਸੰਬਰ ਨੂੰ ਸੂਬੇ ਦੇ ਸਮੂਹ ਖ਼ਜ਼ਾਨਾ ਅਫ਼ਸਰਾਂ ਦੇ ਦਫ਼ਤਰਾਂ ਅੱਗੇ ਰੋਸ ਧਰਨੇ ਦੇਣ ਉਪਰੰਤ ਅਰਥੀ ਫ਼ੂਕ ਮੁਜ਼ਾਹਰੇ ਕਰਨ ਦਾ ਫੈਸਲਾ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਦਾ ਖੇਡ ਸਮਾਰੋਹ <br/> ਅਗਲੀ ਖ਼ਬਰ ਪੰਜਾਬ ਸਰਕਾਰ ਨੇ ਮਲੇਰਕੋਟਲਾ 'ਚ ਜੱਜਾਂ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਹਾਈ ਕੋਰਟ ਨੂੰ ਕਰਵਾਇਆ ਜਾਣੂ
Ad Position 24
No active advertisement