07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਵਿਸ਼ਵ ਅੰਗਹੀਣ ਦਿਵਸ 'ਤੇ ਅਸੈਸਮੈਂਟ ਕੈਂਪ ਲਗਾਇਆ <br/>

Ad Position 21
No active advertisement
ਸਨਮਾਨਿਤ ਵਿਦਿਆਰਥੀ ਐਸ.ਡੀ.ਐਮ. ਸੁਨਾਮ ਪ੍ਰਮੋਦ ਸਿੰਗਲਾ ਨਾਲ | ਤਸਵੀਰ: ਧਾਲੀਵਾਲ <br/> 25-12-2025
ਸੁਨਾਮ ਊਧਮ ਸਿੰਘ ਵਾਲਾ, 24 ਦਸੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਕਨਫੈਡਰੇਸ਼ਨ ਫ਼ਾਰ ਚੈਲੰਜਡ ਪਰਸਨਜ਼ ਸੁਨਾਮ ਵਲੋਂ ਅੰਗਹੀਣ ਵਿਅਕਤੀਆਂ ਲਈ ਵਿਸ਼ਵ ਅੰਗਹੀਣ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਅਸੈਸਮੈਂਟ ਕੈਂਪ ਸਥਾਨਕ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਸੰਗਰੂਰ ਦੀ ਅਗਵਾਈ ਵਿਚ ਸਥਾਨਕ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਲਗਾਇਆ ਗਿਆ | ਕੈਂਪ ਵਿਚ ਲਗਭਗ 60 ਲੋੜਵੰਦ ਅੰਗਹੀਣ ਵਿਅਕਤੀਆਂ ਦੀ ਰਜਿਸਟਰੇਸ਼ਨ ਕੀਤੀ ਗਈ | ਕੈਂਪ ਵਿਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੈਡਮ ਲਵਲੀਨ ਕੌਰ ਵੜਿੰਗ, ਐਸ. ਡੀ ਐਮ ਸੁਨਾਮ ਪ੍ਰਮੋਦ ਸਿੰਗਲਾ, ਚੇਅਰਮੈਨ ਮਾਰਕੀਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ ਅਤੇ ਪ੍ਰੇਮ ਗੁਗਨਾਨੀ ਵਿਸ਼ੇਸ਼ ਮਹਿਮਾਨ ਵੱਜੋ ਸ਼ਾਮਲ ਹੋਏ | ਇਸ ਸਮੇਂ ਵੱਖ-ਵੱਖ ਸਕੂਲਾਂ ਦੇ ਦਿਵਯਾਂਗ ਵਿਦਿਆਰਥੀਆ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ | ਕੈਂਪ ਵਿਚ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਕੌਰ ਵੜਿੰਗ ਵਲੋਂ ਸਰਕਾਰ ਵਲੋਂ ਅੰਗਹੀਣ ਵਿਅਕਤੀਆਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ | ਸੰਸਥਾ ਦੇ ਪ੍ਰਧਾਨ ਸ੍ਰੀ ਸਤੀਸ਼ ਗੋਇਲ ਨੇ ਦਸਿਆ ਗਿਆ ਕਿ ਜਿਨ੍ਹਾਂ ਅੰਗਹੀਣ ਵਿਅਕਤੀਆਂ ਦੀ ਇਸ ਕੈਂਪ ਵਿਚ ਰਜਿਸਟਰੇਸ਼ਨ ਕੀਤੀ ਗਈ ਹੈ, ਉਨ੍ਹਾਂ ਨੂੰ ਛੇਤੀ ਹੀ ਸਾਰਾ ਸਮਾਨ ਮੁੜ ਕੈਂਪ ਲਾ ਕੇ ਵੰਡਿਆ ਜਾਵੇਗਾ | ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ ਵਲੋਂ ਜਿਨ੍ਹਾ ਦਿਵਯਾਂਗ ਵਿਦਿਆਰਥੀਆ ਵਲੋਂ ਵਿਸ਼ੇਸ਼ ਪ੍ਰੋਗਰਾਮ ਪੇਸ਼ ਕੀਤੇ ਗਏ ਸੀ, ਉਨ੍ਹਾਂ ਦਾ ਮਾਪਿਆਂ ਸਮੇਤ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ 'ਤੇ ਡੀ.ਡੀ.ਆਰ. ਸੀ. ਤੋਂ ਮਿੰਟੂ ਬਾਂਸਲ, ਡੀ.ਐਸ.ਐਸ.ਓ ਤੋਂ ਤਰਿੰਦਰ ਕੁਮਾਰ, ਅਤੇ ਸੰਸਥਾ ਦੇ ਮੈਂਬਰ ਪ੍ਰਵੀਨ ਕੁਮਾਰ, ਸੁਪਿੰਦਰ ਭਾਰਦਵਾਜ, ਕੇਹਰ ਸਿੰਘ ਜੋਸਨ, ਪਿਆਰਾ ਸਿੰਘ ਅਤੇ ਰਮੇਸ਼ ਕੁਮਾਰ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਨੇ ਧਾਰਮਿਕ ਸਮਾਗਮ ਕਰਵਾਇਆ <br/>
Ad Position 24
No active advertisement