ਸੰਗਰੂਰ, 24 ਦਸੰਬਰ (ਅਮਨਦੀਪ ਸਿੰਘ ਬਿੱਟਾ) - ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਵਲੋਂ ਪ੍ਰਧਾਨ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਮਿਸ਼ਨ ਦੇ ਸੀਨੀਅਰ ਆਗੂ ਜਗਸੀਰ ਸਿੰਘ ਖੇੜੀ ਚੰਦਵਾ ਪ੍ਰਧਾਨ ਭਗਵਾਨ ਵਾਲਮੀਕਿ ਵੈੱਲਫੇਅਰ ਸੁਸਾਇਟੀ ਖੇੜੀ ਚੰਦਵਾ ਦੀ ਅਗਵਾਈ ਹੇਠ ਕੌਮ ਦੇ ਮਹਾਨ ਸ਼ਹੀਦ ਰੰਗਰੇਟਾ ਗੁਰੂ ਕਾ ਬੇਟਾ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਸੰਗਰੂਰ ਦੇ ਪਿੰਡ ਖੇੜੀ ਚੰਦਵਾ ਦੇ ਗੁਰਦੁਆਰਾ ਸਾਹਿਬ ਸਿੰਘ ਸਭਾ ਵਿਖੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਮਿਸ਼ਨ ਦੇ ਮੁੱਖ ਸਰਪ੍ਰਸਤ ਮੈਡਮ ਪੂਨਮ ਕਾਂਗੜਾ ਸ਼ਾਮਿਲ ਹੋਏ ਜਦਕਿ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼੍ਰੀ ਰਵੀ ਚਾਵਲਾ ਪ੍ਰਧਾਨ ਭਗਵਾਨ ਵਾਲਮੀਕਿ ਰਾਮਾਇਣ ਭਵਨ ਸਰੋਵਰ ਆਸ਼ਰਮ ਸੰਗਰੂਰ ਨੇ ਸ਼ਿਰਕਤ ਕੀਤੀ | ਕੈਂਪ ਵਿਚ ਗਲੋਬਲ ਹਸਪਤਾਲ ਸੰਗਰੂਰ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ 350 ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕੀਤਾ ਗਿਆ ਅਤੇ ਲੋੜਵੰਦ ਮਰੀਜ਼ਾਂ ਨੂੰ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਵਲੋਂ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ | ਬੀਬੀ ਮੈਡਮ ਪੂਨਮ ਕਾਂਗੜਾ ਨੇ ਕਿਹਾ ਕਿ ਸ਼ਹੀਦ ਸਾਡੀ ਕੌਮ ਦਾ ਸਰਮਾਇਆ ਹੁੰਦੇ ਹਨ ਸ਼ਹੀਦਾਂ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਭੁਲਾਇਆ ਨਹੀਂ ਜਾ ਸਕਦਾ | ਇਸ ਮੌਕੇ ਜਤਿੰਦਰ ਸਿੰਘ ਸਾਬਕਾ ਸਰਪੰਚ, ਗ੍ਰੰਥੀ ਮਨਮੋਹਨ ਸਿੰਘ, ਨਿਰਮਲ ਸਿੰਘ ਸਿੱਧੂ, ਅਮਰ ਸਿੰਘ, ਤੇਜ਼ ਕੋਰ ਸਾਬਕਾ ਸਰਪੰਚ, ਪਰਮਾਤਮਾ ਸਿੰਘ, ਮੇਵਾ ਸਿੰਘ, ਮਨੀ ਸਿੰਘ, ਬੰਤ ਸਿੰਘ, ਅਮਰਜੀਤ ਕੌਰ, ਨਛੱਤਰ ਸਿੰਘ ਚੌਕੀਦਾਰ, ਗੁਰਦੀਪ ਸਿੰਘ ਸਾਬਕਾ ਪੰਚ, ਡਾ. ਰਾਜਿੰਦਰ ਕੁਮਾਰ ਸਾਰਵਾਨ, ਡਾ. ਗੁਰਦੀਪ ਸਿੰਘ ਬਿੱਟੂ, ਡਾ. ਕਿ੍ਸ਼ਨ ਸਿੰਘ ਆਦਿ ਹਾਜ਼ਰ ਸਨ |