ਮਲੇਰਕੋਟਲਾ, 24 ਦਸੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਲੋੜਵੰਦ ਬੱਚਿਆਂ ਦੇ ਪੁਨਰਵਾਸ ਤੋਂ ਇਲਾਵਾ ਜ਼ਿਲ੍ਹੇ ਵਿਚ ਚੱਲ ਰਹੀਆਂ ਬਾਲ ਕਲਿਆਣ ਯੋਜਨਾਵਾਂ ਦੀ ਪ੍ਰਗਤੀ ਦੀ ਵਿਸਥਾਰ ਨਾਲ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਜ਼ਿਲ੍ਹਾ ਪੱਧਰੀ ਬਾਲ ਭਲਾਈ ਕਮੇਟੀ ਦੇ ਕੰਮਕਾਜ ਸਬੰਧੀ ਮੀਟਿੰਗ ਕੀਤੀ ਗਈ | ਉਨ੍ਹਾਂ ਦੱਸਿਆ ਕਿ ਮਿਸ਼ਨ ਵਾਤਸੱਲਿਆ ਅਧੀਨ ਚੱਲ ਰਹੀਆਂ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮਾਂ ਦਾ ਮੁੱਖ ਮਕਸਦ ਅਨਾਥ, ਅਸਹਾਇਕ ਅਤੇ ਸਮਾਜਕ ਤੌਰ 'ਤੇ ਪਿਛੜੇ ਬੱਚਿਆਂ ਦੀ ਸੁਰੱਖਿਆ, ਪ੍ਰਵਰਿਸ਼ ਅਤੇ ਸਿੱਖਿਆ ਨੂੰ ਯਕੀਨੀ ਬਣਾਉਣਾ ਹੈ | ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸ ਸਮੇਂ ਜ਼ਿਲ੍ਹੇ ਦੇ 318 ਲੋੜਵੰਦ ਬੱਚਿਆਂ ਨੂੰ ਹਰ ਮਹੀਨੇ ਲਗਭਗ 12 ਲੱਖ 72 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਪੜ੍ਹਾਈ ਅਤੇ ਜੀਵਨਯਾਪਨ ਵਿਚ ਮਦਦ ਮਿਲ ਰਹੀ ਹੈ | ਮੀਟਿੰਗ ਦੌਰਾਨ ਜ਼ਿਲ੍ਹਾ ਬਾਲ ਭਲਾਈ ਕਮੇਟੀ ਵਲੋਂ 159 ਹੋਰ ਨਵੇਂ ਕੇਸਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਅਣਗੌਲੇ ਅਤੇ ਅਨਾਥ ਬੱਚੇ, ਦੂਜੇ ਪਰਿਵਾਰਾਂ ਨਾਲ ਰਹਿ ਰਹੇ ਬੱਚੇ, ਤਲਾਕਸ਼ੁਦਾ ਅÏਰਤਾਂ ਦੇ ਬੱਚੇ, ਬਾਲ ਵਿਆਹ ਅਤੇ ਬਾਲ ਮਜ਼ਦੂਰੀ ਨਾਲ ਪ੍ਰਭਾਵਿਤ ਬੱਚੇ, ਬਿਮਾਰ ਜਾਂ ਜੇਲ੍ਹ ਵਿਚ ਬੰਦ ਮਾਤਾ-ਪਿਤਾ ਵਾਲੇ ਬੱਚੇ ਅਤੇ ਉਹ ਬੱਚੇ ਜਿਨ੍ਹਾਂ ਦੇ ਮਾਪੇ ਸਰੀਰਕ ਜਾਂ ਆਰਥਿਕ ਤੌਰ 'ਤੇ ਪਾਲਣਾ ਕਰਨ ਤੋਂ ਅਸਮਰਥ ਹਨ, ਸਕੀਮ ਦੇ ਦਾਇਰੇ ਵਿਚ ਸ਼ਾਮਲ ਕੀਤੇ ਜਾਂਦੇ ਹਨ | ਮਿਸ਼ਨ ਵਾਤਸੱਲਿਆ 2022 ਦੀਆਂ ਹਦਾਇਤਾਂ ਅਨੁਸਾਰ ਯੋਗ ਪਰਿਵਾਰਾਂ ਦੀ ਆਮਦਨ ਸ਼ਹਿਰੀ ਖੇਤਰ ਲਈ 96,000 ਰੁਪਏ ਅਤੇ ਪੇਂਡੂ ਖੇਤਰ ਲਈ 72,000 ਰੁਪਏ ਸਾਲਾਨਾ ਤੋਂ ਵੱਧ ਨਹੀਂ ਹੋਣੀ ਚਾਹੀਦੀ | ਅਜਿਹੇ ਲੋੜਵੰਦ ਬੱਚਿਆਂ ਨੂੰ 4,000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ | ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਹਰਪ੍ਰੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਸਕੀਮ ਤਹਿਤ ਜ਼ਿਲ੍ਹੇ ਵਿਚ ਹਰ ਮੰਗਲਵਾਰ ਅਤੇ ਵੀਰਵਾਰ ਨੂੰ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਂਦੀ ਹੈ ਅਤੇ ਹੁਣ ਤੱਕ ਕਰੀਬ 14 ਬੱਚਿਆਂ ਨੂੰ ਰੈਸਕਿਊ ਕਰ ਕੇ ਕਾਊਾਸਲਿੰਗ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 9 ਬੱਚਿਆਂ ਨੂੰ ਸਕੂਲਾਂ ਨਾਲ ਦੁਬਾਰਾ ਜੋੜਿਆ ਗਿਆ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ Tਜੀਵਨਜਯੋਤ 2.0Uਮੁਹਿੰਮ ਤਹਿਤ ਬਾਲ ਭਿੱਖਿਆ ਦੇ ਖ਼ਾਤਮੇ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ | ਇਸ ਮੌਕੇ ਐਨ.ਆਈ.ਸੀ ਬਾਲ ਭਲਾਈ ਕਮੇਟੀ ਦੇ ਚੇਅਰਪਰਸਨ ਸੁਖਮਿੰਦਰ ਸਿੰਘ ਭੱਠਲ, ਮੈਂਬਰ ਇਨਾਮ ਉਰ ਰਹਿਮਾਨ, ਸੁਖਵਿੰਦਰ ਸਿੰਘ, ਅਮਨਦੀਪ ਕੌਰ ਅਧਿਕਾਰੀ ਹਾਜ਼ਰ ਸਨ |