08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਅਧਿਆਪਕਾਂ ਲਈ ਬਚਾਅ ਤੇ ਸੁਰੱਖਿਆ ਤਹਿਤ ਵਰਕਸ਼ਾਪ <br/>

Ad Position 21
No active advertisement
ਅਜੀਤ ਡੈਸਕ 25-12-2025
ਅਹਿਮਦਗੜ੍ਹ, 24 ਦਸੰਬਰ (ਰਣਧੀਰ ਸਿੰਘ ਮਹੋਲੀ) - ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਅਹਿਮਦਗੜ੍ਹ ਨੇ ਬਲਾਕ ਦੇ ਸਾਰੇ 63 ਸਕੂਲਾਂ ਦੇ ਅਧਿਆਪਕਾਂ ਲਈ ਬਚਾਅ ਅਤੇ ਸੁਰੱਖਿਆ ਤਹਿਤ ਇੱਕ ਰੋਜ਼ਾ ਵਰਕਸ਼ਾਪ ਲਗਾਈ | ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਲਜੀਤ ਸਿੰਘ ਲਤਾਲਾ ਨੇ ਬੱਚਿਆਂ ਦੀ ਸੁਰੱਖਿਆ ਸਬੰਧੀ ਅਧਿਆਪਕਾਂ ਨੂੰ ਵੱਖ-ਵੱਖ ਐਕਟਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਰੋਟੇਰੀਅਨ ਮਹੇਸ਼ ਸ਼ਰਮਾ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਛੋਟੇ ਬੱਚਿਆਂ ਦੀ ਸੁਰੱਖਿਆ ਸਬੰਧੀ ਸੁਝਾਅ ਦਿੱਤੇ | ਰਿਸੋਰਸ ਪਰਸਨ ਹਰਜਿੰਦਰ ਸਿੰਘ ਭੋਗੀਵਾਲ ਨੇ ਅਧਿਆਪਕਾਂ ਨੂੰ ਸੁਰੱਖਿਆ ਬਾਰੇ ਅਗਾਂਹ ਕੀਤਾ ਅਤੇ ਬੀ.ਪੀ.ਈ.ਓ ਬਲਜੀਤ ਸਿੰਘ ਨੇ ਰੋਟੇਰੀਅਨ ਵਲੋ ਮਹੇਸ਼ ਸ਼ਰਮਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਵਰਕਸ਼ਾਪ ਦੌਰਾਨ ਰਾਜੇਸ਼ ਗੁਪਤਾ, ਸੰਦੀਪ ਕਪੂਰ, ਬਲਜਿੰਦਰ ਸਿੰਘ, ਜਗਜੀਤ ਸਿੰਘ, ਕੁਲਦੀਪ ਸਿੰਘ ਆਦਿ ਅਧਿਆਪਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਹਿਰੀ ਵਿਭਾਗ ਦੀਆਂ ਅੰਡਰਗਰਾਊਾਡ ਪਾਈਪਾਂ ਦੀ ਲੀਕੇਜ ਕਿਸਾਨਾਂ ਦੇ ਨੁਕਸਾਨ ਦਾ ਕਾਰਨ ਬਣੀ <br/> ਅਗਲੀ ਖ਼ਬਰ ਅਧਿਆਪਕ ਸਲੀਮ ਮੁਹੰਮਦ ਨੇ ਜ਼ਿਲ੍ਹਾ ਪੱਧਰੀ ਟੀਚਰ ਫੈਸਟ ਵਿਚ ਪਹਿਲਾ ਸਥਾਨ ਹਾਸਿਲ ਕੀਤਾ <br/>
Ad Position 24