31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

57 ਗ੍ਰਾਮ ਹੈਰੋਇਨ ਸਮੇਤ 2 ਲੱਖ 69 ਹਜ਼ਾਰ ਦੀ ਡਰੱਗ ਮਨੀ ਬਰਾਮਦ-ਡੀ.ਐੱਸ.ਪੀ. ਖਹਿਰਾ

Ad Position 21
No active advertisement
ਅਜੀਤ ਡੈਸਕ 26-12-2025
ਸੁਨਾਮ ਊਧਮ ਸਿੰਘ ਵਾਲਾ, 25 ਦਸੰਬਰ (ਧਾਲੀਵਾਲ, ਭੁੱਲਰ)-ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਵਿੱਢੀ ਗਈ ਮੁਹਿੰਮ ਤਹਿਤ ਸਬ-ਡਵੀਜਨ ਪੁਲਿਸ ਸੁਨਾਮ ਵਲੋਂ 57 ਗ੍ਰਾਮ ਹੈਰੋਇਨ ਸਮੇਤ 2 ਲੱਖ 69 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਡੀ.ਐੱਸ.ਪੀ. ਸੁਨਾਮ ਊਧਮ ਸਿੰਘ ਵਾਲਾ ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਸਬ-ਡਵੀਜਨ ਸੁਨਾਮ ਦੇ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ, ਲੌਂਗੋਵਾਲ ਅਤੇ ਚੀਮਾ ਦੇ ਇਲਾਕੇ 'ਚ ਨਸ਼ਾ ਤਸਕਰਾਂ ਵਿਰੁੱਧ ਮਿਤੀ 18 ਤੋਂ 24 ਦਸੰਬਰ ਤੱਕ 4 ਮੁਕੱਦਮੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕਰ ਕੇ 8 ਦੋਸੀਆਨ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਿਨ੍ਹਾਂ ਕੋਲੋਂ 57 ਗ੍ਰਾਮ ਹੈਰੋਇਨ/ਚਿੱਟਾ ਅਤੇ 2 ਲੱਖ 69 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਇਸ ਤੋ ਇਲਾਵਾ ਆਬਕਾਰੀ ਐਕਟ ਤਹਿਤ 1 ਮੁਕੱਦਮਾ ਦਰਜ ਕਰ ਕੇ 1 ਦੋਸ਼ੀ ਨੂੰ ਗਿ੍ਫ਼ਤਾਰ ਕਰ ਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ | ਖਹਿਰਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰ ਕੇ ਉਨ੍ਹਾਂ ਦੀ ਸ਼ਨਾਖ਼ਤ ਨੂੰ ਗੁਪਤ ਰੱਖਦੇ ਹੋਏ ਨਸ਼ੇ ਦੀ ਦਲਦਲ 'ਚੋਂ ਬਾਹਰ ਕੱਢਣ ਲਈ ਹੁਣ ਤੱਕ 5 ਵਿਅਕਤੀਆਂ ਨੂੰ ਸਰਕਾਰ ਵਲੋਂ ਚਲਾਏ ਜਾ ਰਹੇ ਡੀ-ਐਡੀਕੇਸ਼ਨ ਸੈਂਟਰ ਵਿਚ ਰਜਿਸਟਰੇਸ਼ਨ ਕਰਵਾ ਕੇ ਦਵਾਈ ਦਿਵਾਈ ਗਈ ਹੈ ਜਦੋਂ ਕਿ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 112 ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ ਟਰੈਫ਼ਿਕ ਚਲਾਨ ਕੀਤੇ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੇ ਸ਼ਹਿਰ ਧੂਰੀ ਵਿਖੇ ਲਵਾਰਿਸ ਕੁੱਤਿਆਂ ਦਾ ਕਹਿਰ <br/> ਅਗਲੀ ਖ਼ਬਰ ਸਰਹਿੰਦ ਜਾ ਰਹੇ ਸ਼ੇਰਪੁਰ ਦੇ ਨੌਜਵਾਨ ਦੀ ਮੌਤ
Ad Position 24