30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸਿੱਖ ਬੁੱਧੀਜੀਵੀ ਚਰਨਜੀਤ ਸਿੰਘ ਕੈਂਥ ਵਿਦਿਆਰਥੀਆਂ ਦੇ ਰੂਬਰੂ <br/>

Ad Position 21
No active advertisement
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੋਵਾਲ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਦੌਰਾਨ ਸਿੱਖ ਬੁੱਧੀਜੀਵੀ ਚਰਨਜੀਤ ਸਿੰਘ ਕੈਂਥ, ਸਕੂਲ ਸਟਾਫ਼ ਅਤੇ ਵਿਦਿਆਰਥੀ | ਤਸਵੀਰ: ਰਤਨ ਸਿੰਘ ਭੰਡਾਰੀ <br/> 26-12-2025
ਮੂਲੋਵਾਲ, 25 ਦਸੰਬਰ (ਰਤਨ ਸਿੰਘ ਭੰਡਾਰੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੋਵਾਲ ਵਿਖੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਚਾਰੋਂ ਸਾਹਿਬਜ਼ਾਦਿਆਂ ਨੂੰ ਸਮਰਪਿਤ ਸਮਾਗਮ ਪਿ੍ੰਸੀਪਲ ਰੰਜੂ ਬਾਲਾ ਦੀ ਅਗਵਾਈ ਵਿਚ ਕਰਵਾਇਆ ਗਿਆ, ਜਿਸ ਵਿਚ ਸਿੱਖ ਬੁੱਧੀਜੀਵੀ ਅਤੇ ਸਮਾਜ ਸੇਵੀ ਚਰਨਜੀਤ ਸਿੰਘ ਕੈਂਥ ਵਿਦਿਆਰਥੀਆਂ ਦੇ ਰੂਬਰੂ ਹੋਏ | ਉਨ੍ਹਾਂ ਇਸ ਮੌਕੇ ਇਤਿਹਾਸਕ ਤੱਥਾਂ ਦੇ ਹਵਾਲੇ ਨਾਲ ਉਸ ਸਮੇਂ ਦੀਆਂ ਪ੍ਰਸਥਿਤੀਆਂ ਨੂੰ ਉਭਾਰਿਆ ਅਤੇ ਦੱਸਿਆ ਕਿ ਕਿਸ ਤਰ੍ਹਾਂ ਬਾਈ ਧਾਰ ਦੇ ਪਹਾੜੀ ਰਾਜੇ ਮੁਗਲ ਹਾਕਮਾਂ ਨਾਲ ਸਾਂਝ ਭਿਆਲੀ ਕਰ ਕੇ ਗੁਰੂ ਗੋਬਿੰਦ ਸਿੰਘ ਜੀ ਲਈ ਜੰਗ ਦੇ ਹਾਲਾਤ ਪੈਦਾ ਕਰਦੇ ਰਹੇ ਅਤੇ ਬਾਰ ਬਾਰ ਹਮਲੇ ਕਰਦੇ ਰਹੇ | ਉਨ੍ਹਾਂ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਵੀ ਹਕੂਮਤ ਵਲੋਂ ਜ਼ੁਲਮ ਕਰਨ ਅਤੇ ਉਸ ਜ਼ੁਲਮ ਦਾ ਟਾਕਰਾ ਕਰਨ ਲਈ ਮੈਦਾਨ ਵਿਚ ਨਿੱਤਰ ਕੇ ਖ਼ੁਦ ਨੂੰ ਕੁਰਬਾਨ ਕਰ ਦੇਣ ਦੇ ਜਜ਼ਬੇ ਨਾਲ ਲਬਰੇਜ਼ ਇਤਿਹਾਸਕ ਘਟਨਾ ਕਿਹਾ | ਉਨ੍ਹਾਂ ਅੱਗੇ ਕਿਹਾ ਕਿ ਦੇਸੀ ਮਹੀਨੇ ਪੋਹ ਦੀਆਂ ਇਤਿਹਾਸਕ ਘਟਨਾਵਾਂ ਦੀ ਦੁਨੀਆਂ ਦੇ ਕਿਸੇ ਵੀ ਕੋਨੇ ਵਿਚ ਕੋਈ ਬਰਾਬਰੀ ਨਹੀਂ ਮਿਲਦੀ ਅਤੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਿੱਖ ਇਤਿਹਾਸ ਦੇ ਸੁਨਹਿਰੀ ਪੰਨੇ ਹਨ | ਇਸ ਮੌਕੇ ਸਮੂਹ ਸਟਾਫ਼ ਵਲੋਂ ਚਰਨਜੀਤ ਸਿੰਘ ਕੈਂਥ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਮੁਖੀ ਰੰਜੂ ਬਾਲਾ, ਸ਼ਸ਼ੀ ਬਾਲਾ, ਇਮਰੋਜ਼ ਆਰਸੀ, ਯਾਦਵਿੰਦਰ ਪਾਲ, ਅਮਰਿੰਦਰ ਸਿੰਘ, ਮਨਪ੍ਰੀਤ ਕੌਰ, ਕਰਮਜੀਤ ਕੌਰ, ਲਖਵਿੰਦਰ ਕੌਰ, ਕੁਲਵੰਤ ਸਿੰਘ, ਸੰਦੀਪ ਬਾਂਸਲ, ਅਮਰਪਾਲ ਸਿੰਘ, ਬੇਅੰਤ ਕੌਰ ਬਲਜਿੰਦਰ ਸਿੰਘ, ਸੁਖਵਿੰਦਰ ਕੌਰ, ਹਰਪ੍ਰੀਤ ਕੌਰ, ਸ਼ੀਤਲ ਗੋਇਲ ਦਲਜੀਤ ਕੌਰ ਸਮੇਤ ਸਮੂਹ ਸਟਾਫ਼ ਅਤੇ ਸਮੂਹ ਵਿਦਿਆਰਥੀ ਸ਼ਾਮਿਲ ਰਹੇ |

Ad Position 22
No active advertisement
ਪਿਛਲੀ ਖ਼ਬਰ ਡੈਮੋਕਰੈਟਿਕ ਟੀਚਰਜ਼ ਫ਼ਰੰਟ ਵਲੋਂ ਸੈਂਟਰ ਸ਼ੇਰਪੁਰ ਵਿਖੇ 36ਵੀਂ ਵਜ਼ੀਫ਼ਾ ਪ੍ਰੀਖਿਆ ਕਰਵਾਈ <br/> ਅਗਲੀ ਖ਼ਬਰ ਹਿੰਦੂ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ
Ad Position 24