ਸੁਨਾਮ ਊਧਮ ਸਿੰਘ ਵਾਲਾ, 25 ਦਸੰਬਰ (ਭੁੱਲਰ, ਧਾਲੀਵਾਲ)-ਇਲੈਕਟਿ੍ਕ ਡੀਲਰਜ਼ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਦੀ ਮੀਟਿੰਗ ਪ੍ਰਧਾਨ ਪ੍ਰਵੀਨ ਸਿੰਗਲਾ ਦੀ ਪ੍ਰਧਾਨਗੀ ਹੇਠ ਸਥਾਨਕ ਇਕ ਰੈਸਟੋਰੈਂਟ ਵਿਖੇ ਹੋਈ | ਜਿਸ ਵਿਚ ਇਲੈਕਟਿ੍ਕ ਡੀਲਰਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਉਨ੍ਹਾਂ ਦੇ ਹੱਲ ਲਈ ਵਿਸਥਾਰ ਸਹਿਤ ਵਿਚਾਰ ਚਰਚਾ ਕਰਨ ਉਪਰੰਤ ਐਸੋਸੀਏਸ਼ਨ ਦੇ ਪ੍ਰਧਾਨ ਦੀ ਚੋਣ ਕੀਤੀ ਗਈ | ਸਰਬ ਸੰਮਤੀ ਨਾਲ ਹੋਈ ਇਸ ਚੋਣ ਵਿਚ ਸੋਮ ਨਾਥ ਵਰਮਾ ਆਲਮਪੁਰੀਆ ਇਲੈਕਟਿ੍ਕ ਸਟੋਰ ਨੂੰ ਪ੍ਰਧਾਨ ਚੁਣਿਆ ਗਿਆ ਜਦੋਂ ਕਿ ਐਸੋਸੀਏਸ਼ਨ ਦੇ ਹੋਰ ਅਹੁਦੇਦਾਰ ਨਿਯੁਕਤ ਕਰਨ ਦਾ ਅਧਿਕਾਰ ਨਵ-ਨਿਯੁਕਤ ਪ੍ਰਧਾਨ ਨੂੰ ਸੌਂਪਿਆ ਗਿਆ | ਨਵ-ਨਿਯੁਕਤ ਪ੍ਰਧਾਨ ਸੋਮ ਨਾਥ ਵਰਮਾ ਨੇ ਐਸੋਸੀਏਸ਼ਨ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ | ਇਸ ਸਮੇਂ ਨਵ-ਨਿਯੁਕਤ ਪ੍ਰਧਾਨ ਸੋਮ ਨਾਥ ਵਰਮਾ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਰਾਕੇਸ਼ ਕੁਮਾਰ ਜਿੰਦਲ ਕਾਕਾ ਜਖੇਪਲੀਆ, ਰਾਮ ਲਾਲ ਬਾਂਸਲ, ਨਾਜ਼ਰ ਸਿੰਘ ਮਾਨ, ਧੀਰਜ ਬਾਂਸਲ, ਕਪਿਲ ਗਰਗ ਕਾਲਾ, ਸੰਦੀਪ ਕੁਮਾਰ ਬੰਟੀ, ਹੈਪੀ ਕਾਂਸਲ, ਮਹਿੰਦਰ ਪਾਲ, ਸ਼ਿਵਮ, ਅਖਿਲ ਕੁਮਾਰ, ਸੋਮੀ ਸਿੰਗਲਾ, ਸੁਮਿਤ ਸੋਨੀ, ਰੋਹਿਤ ਕੁਮਾਰ ਅਤੇ ਦੀਪਕ ਕੁਮਾਰ ਆਦਿ ਮੌਜੂਦ ਸਨ |