ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਦਸਮੇਸ਼ ਮਾਡਲ ਸਕੂਲ ਭੋਤਨਾ ਵਿਖੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 27-12-2025
ਟੱਲੇਵਾਲ, 26 ਦਸੰਬਰ (ਸੋਨੀ ਚੀਮਾ)-ਦਸਮੇਸ਼ ਮਾਡਲ ਸਕੂਲ ਭੋਤਨਾ ਵਿਖੇ ਐਜੂਕੇਟ ਪੰਜਾਬ ਪ੍ਰੋਜੈਕਟ ਵਲੋਂ ਪੋਹ ਮਹੀਨੇ ਦੇ ਸ਼ਹੀਦੀ ਦਿਨਾਂ ਨੂੰ ਮੁੱਖ ਰੱਖਦੇ ਹੋਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਨੂੰ 'ਚਾਰ ਸਾਹਿਬਜ਼ਾਦੇ' ਫ਼ਿਲਮ ਦਿਖਾਈ ਗਈ | ਇਸ ਤੋਂ ਬਾਅਦ ਬੱਚਿਆਂ ਨੂੰ ਅਵਤਾਰ ਸਿੰਘ ਸਹੌਰ ਅਤੇ ਸਤਨਾਮ ਸਿੰਘ ਮਹਿਲ ਕਲਾਂ ਵਲੋਂ ਸਿੱਖ ਧਰਮ ਬਾਰੇ ਅਹਿਮ ਜਾਣਕਾਰੀ ਦਿੱਤੀ ਗਈ | ਇਸ ਤੋਂ ਇਲਾਵਾ ਸਕੂਲ ਸਮੂਹ ਸਟਾਫ਼ ਵਲੋਂ ਬੱਚਿਆਂ ਦੇ ਸਿੱਖ ਧਰਮ ਸਬੰਧੀ ਕੁਇਜ਼ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਬੱਚਿਆਂ ਨੂੰ ਇਨਾਮ ਵੰਡੇ ਗਏ | ਇਸ ਮੌਕੇ ਮੁੱਖ ਅਧਿਆਪਕ ਅਵਤਾਰ ਸਿੰਘ, ਕਰਮਜੀਤ ਕੌਰ, ਸਿਮਰਜੀਤ ਕੌਰ, ਹਰਪ੍ਰੀਤ ਕੌਰ, ਲਵਪ੍ਰੀਤ ਕੌਰ, ਮਲਕੀਤ ਕੌਰ ਅਤੇ ਮੁੱਖ ਮਹਿਮਾਨ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਮਨਰੇਗਾ ਨੂੰ ਖ਼ਤਮ ਕਰਨ ਦੀਆਂ ਸਕੀਮਾਂ ਨੂੰ ਕਿਰਤੀ ਲੋਕ ਸਫਲ ਨਹੀਂ ਹੋਣ ਦੇਣਗੇ-ਐਡਵੋਕੇਟ ਜਸਵੀਰ ਸਿੰਘ ਖੇੜੀ
Ad Position 24
No active advertisement