03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਮਲੇਰਕੋਟਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਦੇ ਰੀਡਰ ਸੱਯਦ ਸ਼ਕੀਲ ਅਹਿਮਦ ਡੀ.ਜੀ.ਪੀ. ਡਿਸਕ ਨਾਲ ਸਨਮਾਨਿਤ <br/>

Ad Position 21
No active advertisement
ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਉਲੰਪੀਅਨ ਜਨਾਬ ਗਗਨ ਅਜੀਤ ਸਿੰਘ ਜਨਾਬ ਸੱਯਦ ਸ਼ਕੀਲ ਅਹਿਮਦ (ਏ.ਐੱਸ.ਆਈ) ਰੀਡਰ ਟੂ (ਐੱਸ.ਐੱਸ.ਪੀ) ਨੂੰ ਡੀ.ਜੀ.ਪੀ. ਡਿਸਕ ਨਾਲ ਸਨਮਾਨਿਤ ਕਰਦੇ ਹੋਏ ਨਾਲ ਸਤਪਾਲ ਸ਼ਰਮਾ ਅਤੇ ਗੁਰਸ਼ਰਨਜੀਤ ਸਿੰਘ ਸੰਧੂ (ਦੋਵੇਂ ਐੱਸ.ਪੀ.) | ਤਸਵੀਰ : ਮੁਹੰਮਦ ਹਨੀਫ਼ ਥਿੰਦ <br/> 28-12-2025
ਮਲੇਰਕੋਟਲਾ, 27 ਦਸੰਬਰ (ਮੁਹੰਮਦ ਹਨੀਫ਼ ਥਿੰਦ) - ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਓਲੰਪੀਅਨ ਜਨਾਬ ਗਗਨ ਅਜੀਤ ਸਿੰਘ ਵਲੋਂ ਆਪਣੇ ਦਫ਼ਤਰ ਵਿਖੇ ਪੁਲਿਸ ਵਿਭਾਗ ਅੰਦਰ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨੂੰ ਨਿਭਾਉਣ ਵਾਲੇ ਸੱਯਦ ਸ਼ਕੀਲ ਅਹਿਮਦ (ਏ.ਐੱਸ.ਆਈ) ਜੋ ਕਿ ਪਿਛਲੇ ਕਰੀਬ 2 ਸਾਲਾਂ ਤੋਂ ਐੱਸ.ਐੱਸ.ਪੀ. ਮਲੇਰਕੋਟਲਾ ਦੇ ਰੀਡਰ ਵਜੋਂ ਵੀ ਆਪਣੀਆਂ ਸ਼ਾਨਦਾਰ ਸੇਵਾਵਾਂ ਵੀ ਨਿਭਾਅ ਰਹੇ ਹਨ ਨੂੰ ਡੀ.ਜੀ.ਪੀ. ਡਿਸਕ ਪ੍ਰਦਾਨ ਕੀਤੀ ਗਈ ਹੈ | ਇਸ ਮੌਕੇ ਗੱਲਬਾਤ ਕਰਦਿਆਂ ਸੱਯਦ ਸ਼ਕੀਲ ਅਹਿਮਦ ਨੇ ਕਿਹਾ ਕਿ ਕਿਸੇ ਵੀ ਸਮੱਸਿਆ ਮੌਕੇ ਇਨਸਾਫ਼ ਲਈ ਲੋਕਾਂ ਲਈ ਪੁਲਿਸ ਇਕ ਵੱਡੀ ਉਮੀਦ ਦੀ ਕਿਰਨ ਹੁੰਦੀ ਹੈ ਅਤੇ ਉਨ੍ਹਾਂ ਨੇ ਆਪਣੀ ਡਿਊਟੀ ਦੇ ਨਾਲ-ਨਾਲ ਸੇਵਾ ਭਾਵਨਾ ਨੂੰ ਤਰਜੀਹ ਦਿੱਤੀ ਹੈ | ਉਨ੍ਹਾਂ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਅ ਰਹੇ ਹਨ ਤਾਂ ਕਿ ਅਵਾਮ ਅੰਦਰ ਪੰਜਾਬ ਪੁਲਿਸ ਦਾ ਵਿਸ਼ਵਾਸ ਤੇ ਭਰੋਸਾ ਬਣਿਆ ਰਹੇ | ਇਸ ਮੌਕੇ ਜਨਾਬ ਸਤਪਾਲ ਸ਼ਰਮਾ ਐੱਸ.ਪੀ.ਡੀ. ਅਤੇ ਗੁਰਸ਼ਰਨਜੀਤ ਸਿੰਘ ਸੰਧੂ ਐੱਸ.ਪੀ.ਐੱਚ. ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਸਾਬਕਾ ਫ਼ੌਜੀ ਦੀ ਹਾਦਸੇ 'ਚ ਮੌਤ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਰਿਹਾਇਸ਼ ਤੋਂ ਬਰਨਾਲਾ ਕੈਂਚੀਆਂ ਤੱਕ ਦੀ ਸੜਕ ਦਾ 98.55 ਲੱਖ ਰੁਪਏ ਦਾ ਲੱਗਿਆ ਟੈਂਡਰ
Ad Position 24
No active advertisement