03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਭੂਦਨ ਖ਼ੁਦਕੁਸ਼ੀ ਮਾਮਲੇ 'ਚ 4 ਦਿਨ ਬੀਤ ਜਾਣ ਦੇ ਬਾਵਜੂਦ ਨਹੀਂ ਹੋਇਆ ਸਸਕਾਰ <br/>

Ad Position 21
No active advertisement
ਥਾਣਾ ਸੰਦੌੜ ਅੱਗੇ ਧਰਨਾ ਲਗਾ ਕੇ ਬੈਠੇ ਲੋਕ | ਤਸਵੀਰ-ਗੁਰਪ੍ਰੀਤ ਸਿੰਘ ਚੀਮਾ <br/> 28-12-2025
ਸੰਦੌੜ, 27 ਦਸੰਬਰ (ਗੁਰਪ੍ਰੀਤ ਸਿੰਘ ਚੀਮਾ)- ਲੰਘੀ 24 ਦਸੰਬਰ ਦੀ ਤੜਕਸਾਰ ਪਿੰਡ ਭੂਦਨ ਵਿਖੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਸ਼ੱਕੀ ਹਾਲਾਤ 'ਚ ਹੋਈ ਮੌਤ ਦੇ ਮਾਮਲੇ ਵਿਚ ਲਗਾਤਾਰ ਤੀਜੇ ਦਿਨ ਵੀ ਥਾਣਾ ਸੰਦੌੜ ਅੱਗੇ ਧਰਨਾ ਪ੍ਰਦਰਸ਼ਨ ਜਾਰੀ ਰਿਹਾ | ਹਾਂਲਾਕਿ ਧਰਨੇ ਦੇ ਤੀਜੇ ਦਿਨ ਥਾਣਾ ਸੰਦੌੜ ਦੇ ਅੱਗੇ ਸੜਕ ਕਿਨਾਰੇ ਬੈਠ ਕੇ ਲੋਕਾਂ ਨੇ ਧਰਨਾ ਜਾਰੀ ਰੱਖਿਆ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦੋ ਦਿਨ ਲੱਗੇ ਧਰਨੇ ਦੌਰਾਨ ਲੋਕਾਂ ਨੇ ਸੜਕੀ ਆਵਾਜਾਈ ਠੱਪ ਕਰ ਆਪਣਾ ਪ੍ਰਦਰਸ਼ਨ ਜਾਰੀ ਰੱਖਿਆ ਸੀ | ਮਿ੍ਤਕ ਪਰਿਵਾਰ ਦੇ ਰਿਸ਼ਤੇਦਾਰਾਂ ਅੱਜ ਵੀ ਆਪਣੀ ਮੰਗ 'ਤੇ ਅੜੇ ਰਹੇ | ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਇਸ ਮਾਮਲੇ 'ਚ ਨਾਮਜ਼ਦ ਕੀਤੇ ਗਏ ਸਾਰੇ ਮੁਲਜ਼ਮਾਂ ਨੂੰ ਫੜਿਆ ਨਹੀਂ ਜਾਂਦਾ ਉਦੋਂ ਤੱਕ ਇਹ ਰੋਸ ਪ੍ਰਦਰਸ਼ਨ ਜਾਰੀ ਰਹੇਗਾ ਅਤੇ ਤਿੰਨੋਂ ਮਿ੍ਤਕ ਦੇਹਾਂ ਦਾ ਅੰਤਿਮ ਸੰਸਕਾਰ ਵੀ ਨਹੀਂ ਕੀਤਾ ਜਾਵੇਗਾ | ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਛੰਨਾ ਨੇ ਕਿਹਾ ਕਿ 28 ਦਸੰਬਰ ਨੂੰ ਥਾਣਾ ਸੰਦੌੜ ਅੱਗੇ ਇਕ ਵੱਡਾ ਇਕੱਠ ਕਰਕੇ ਪੁਲਿਸ ਦੇ ਖਿਲਾਫ਼ ਵੱਡਾ ਸੰਘਰਸ਼ ਵਿੱਢਿਆ ਜਾਵੇਗਾ ਅਤੇ ਇਸ ਰੋਸ ਪ੍ਰਦਰਸ਼ਨ ਵਿਚ ਸੈਂਕੜਿਆਂ ਦੀ ਗਿਣਤੀ ਵਿੱਚ ਲੋਕ ਸ਼ਮੂਲੀਅਤ ਕਰਕੇ ਮਿ੍ਤਕਾਂ ਲਈ ਇਨਸਾਫ ਦੀ ਮੰਗ ਕਰਨਗੇ | ਮਿ੍ਤਕ ਇੰਦਰਪਾਲ ਕੌਰ ਦੇ ਭਰਾ ਕੁਲਦੀਪ ਸਿੰਘ, ਜਤਿੰਦਰ ਸਿੰਘ ਭੈਣੀ ਮਹਿਰਾਜ, ਕਰਨੈਲ ਸਿੰਘ ਗੰਡੇਵਾਲ, ਇਕਾਈ ਪ੍ਰਧਾਨ ਰਣਜੀਤ ਸਿੰਘ ਛੰਨਾ ਨੇ ਪੁਲਿਸ ਦੀ ਕਾਰਗੁਜ਼ਾਰੀ ਤੇ ਸਵਾਲ ਖੜੇ ਕੀਤੇ | ਥਾਣਾ ਸੰਦੌੜ ਦੇ ਮੁਖੀ ਇੰਸਪੈਕਟਰ ਗਗਨਦੀਪ ਸਿੰਘ ਨੇ ਕਿਹਾ ਕਿ ਇਸ ਮਾਮਲੇ 'ਚ ਨਾਮਜ਼ਦ ਕੀਤੇ ਗਏ 10 ਵਿਅਕਤੀਆਂ ਵਿਚੋਂ ਪੁਲਿਸ ਨੇ ਤਿੰਨ ਜਣਿਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਡਾ. ਭੰਡਾਰੀ ਨੂੰ ਮਾਨਦ ਡਾਕਟਰੇਟ ਮਿਲਣ 'ਤੇ ਸਨਮਾਨ <br/> ਅਗਲੀ ਖ਼ਬਰ ਮਹਾਨ ਸ਼ਹੀਦਾਂ ਦੀ ਯਾਦ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ <br/>
Ad Position 24
No active advertisement