11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਭੂਦਨ ਵਿਖੇ ਤਿੰਨ ਜਣਿਆਂ ਦੀ ਮੌਤ ਦਾ ਮਾਮਲਾ ਪੁਲਿਸ ਪ੍ਰਸ਼ਾਸਨ ਲਈ ਬਣਿਆ ਗਲੇ ਦੀ ਹੱਡੀ

Ad Position 21
repet_subhas-goyals [Copy P29]
ਅਜੀਤ ਡੈਸਕ 29-12-2025
ਸੰਦੌੜ, 28 ਦਸੰਬਰ (ਗੁਰਪ੍ਰੀਤ ਸਿੰਘ ਚੀਮਾ)-ਪਿੰਡ ਭੂਦਨ ਵਿਖੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਸ਼ੱਕੀ ਹਾਲਤਾਂ ਵਿੱਚ ਹੋਈ ਮੌਤ ਦੇ ਮਾਮਲਾ ਗੁੰਝਲਦਾਰ ਬਣਦਾ ਜਾ ਰਿਹਾ ਹੈ | ਪੁਲਿਸ ਪ੍ਰਸ਼ਾਸਨ ਲਈ ਇਹ ਮਾਮਲਾ ਗਲੇ ਦੀ ਹੱਡੀ ਬਣ ਗਿਆ ਹੈ | 24 ਦਸੰਬਰ ਨੂੰ ਸੱਕੀ ਹਾਲਤਾਂ ਵਿਚ ਦੋ ਔਰਤਾਂ ਅਤੇ ਇੱਕ 7 ਸਾਲ ਦੇ ਬੱਚੇ ਦੀ ਮੌਤ ਦਾ ਮਾਮਲਾ ਅੱਜ ਪੰਜਵੇਂ ਦਿਨ ਵੀ ਕਿਸੇ ਤਣ ਪਤਨ ਨਹੀਂ ਲੱਗਾ ਬਲਕਿ ਪੰਜ ਦਿਨ ਬੀਤ ਜਾਣ ਦੇ ਬਾਵਜੂਦ ਵੀ ਹਾਲੇ ਤੱਕ ਤਿੰਨੋਂ ਮਿ੍ਤਕ ਦੇਹਾਂ ਦਾ ਅੰਤਿਮ ਸੰਸਕਾਰ ਨਹੀਂ ਹੋ ਸਕਿਆ | ਮਿ੍ਤਕ ਦੇ ਰਿਸ਼ਤੇਦਾਰ ਵਲੋਂ ਅੱਜ ਲਗਾਤਾਰ ਚੌਥੇ ਦਿਨ ਥਾਣਾ ਸੰਦੌੜ ਅੱਗੇ ਮੁੱਖ ਸੜਕ ਤੇ ਟੈਂਟ ਲਗਾ ਕੇ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ | ਅੱਜ ਦੇ ਧਰਨੇ ਪ੍ਰਦਰਸ਼ਨ ਵਿਚ ਕਾਂਗਰਸੀ ਆਗੂ ਬਨੀ ਖਹਿਰਾ, ਸ਼ੋ੍ਰਮਣੀ ਅਕਾਲੀ ਦਲ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਛੰਨਾ, ਇਕਾਈ ਪ੍ਰਧਾਨ ਰਣਜੀਤ ਸਿੰਘ ਛੰਨਾ, ਬਲਾਕ ਪ੍ਰਧਾਨ ਕਰਮਜੀਤ ਸਿੰਘ ਗੰਡੇਵਾਲ, ਸਰਪੰਚ ਜਤਿੰਦਰ ਸਿੰਘ ਭੈਣੀ, ਕਰਨੈਲ ਸਿੰਘ ਗੰਡੇਵਾਲ, ਜੰਗੀਰ ਸਿੰਘ ਗੰਡੇਵਾਲ, ਸਾਬਕਾ ਸਰਪੰਚ ਹਾਕਮ ਸਿੰਘ, ਗੁਰਜੰਟ ਸਿੰਘ, ਡਾ. ਲਖਵਿੰਦਰ ਸਿੰਘ ਟਿੱਬਾ ਸਮੇਤ ਵੱਖ-ਵੱਖ ਆਗੂਆਂ ਨੇ ਸ਼ਿਰਕਤ ਕੀਤੀ |ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਸੰਦੌੜ ਪੁਲਿਸ ਵਲੋਂ ਇਸ ਮਾਮਲੇ ਨੂੰ ਸੰਜੀਦਗੀ ਨਾਲ ਨਹੀਂ ਲਿਆ ਜਾ ਰਿਹਾ ਹੈ |ਬੁਲਾਰਿਆਂ ਨੇ ਕਿਹਾ ਕਿ ਜ਼ਿਲ੍ਹਾ ਮਲੇਰਕੋਟਲਾ ਦੀ ਪੁਲਿਸ ਵਲੋਂ ਨਿਰਪੱਖ ਹੋਕੇ ਜਾਂਚ ਨਹੀਂ ਕੀਤੀ ਜਾ ਰਹੀ ਹੈ ਇਸ ਲਈ ਇਸ ਕੇਸ ਵਿਚ ਦੂਜੇ ਜ਼ਿਲੇ੍ਹ ਦੇ ਸੀਨੀਅਰ ਪੁਲਿਸ ਅਫ਼ਸਰਾਂ ਦੀ ਟੀਮ ਬਣਾ ਕੇ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ | ਰੋਸ ਧਰਨੇ ਦੌਰਾਨ 29 ਦਸੰਬਰ ਨੂੰ ਤਿੰਨੋਂ ਮਿ੍ਤਕ ਦੇਹਾਂ ਨੂੰ ਥਾਣਾ ਸੰਦੌੜ ਅੱਗੇ ਰੱਖ ਕੇ ਵਿਸਾਲ ਧਰਨਾ ਲਗਾਏ ਜਾਣ ਦਾ ਐਲਾਨ ਕੀਤਾ ਗਿਆ | ਉੱਧਰ ਦੂਜੇ ਪਾਸੇ ਇਸ ਮਾਮਲੇ ਵਿਚ ਆਤਮ ਹੱਤਿਆ ਦੇ ਦੋਸ਼ ਵਿਚ ਨਾਮਜ਼ਦ ਕੀਤੇ ਗਏ ਵਿਅਕਤੀਆਂ ਦੇ ਹੱਕ ਵਿਚ ਵੀ ਅੱਜ 29 ਦਸੰਬਰ ਨੂੰ ਵੱਡਾ ਇਕੱਠ ਰੱਖਿਆ ਗਿਆ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਨੇ ਕਿਹਾ ਕਿ ਇਸ ਮਾਮਲੇ ਵਿਚ ਨਾਮਜ਼ਦ ਕੀਤੇ ਗਏ ਵਿਅਕਤੀਆਂ ਨੂੰ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਭਾਵੇਂ ਤਿੰਨੋਂ ਜਣਿਆਂ ਦੀ ਮੌਤ ਦਾ ਹਰ ਕਿਸੇ ਨੂੰ ਵੱਡਾ ਅਤੇ ਗਹਿਰਾ ਦੁੱਖ ਹੈ ਪਰ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਕਿਸੇ ਵੀ ਬੇਕਸੂਰ ਵਿਅਕਤੀ ਤੇ ਕਾਰਵਾਈ ਨਹੀਂ ਹੋਣੀ ਚਾਹੀਦੀ ਸਗੋਂ ਕਸੂਰਵਾਰ ਲੋਕਾਂ ਨੂੰ ਹੀ ਸਜਾ ਮਿਲਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਪਿੰਡ ਭੂਦਨ ਦੇ ਲੋਕਾਂ ਵਲੋਂ ਨਾਮਜ਼ਦ ਵਿਅਕਤੀਆਂ ਦੇ ਹੱਕ ਵਿਚ 29 ਦਸੰਬਰ ਨੂੰ ਡਿਪਟੀ ਕਮਿਸ਼ਨਰ ਮਲੇਰਕੋਟਲਾ ਅੱਗੇ ਵੱਡਾ ਇਕੱਠ ਕਰਕੇ ਇਸ ਮਾਮਲੇ ਦੀ ਡੂੰਘਾਈ ਨਾਲ ਨਿਰਪੱਖ ਜਾਂਚ ਦੀ ਮੰਗ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਪੰਜਾਬ ਵਿਚ ਇਸ ਸਾਲ 28485 ਮਾਮਲੇ ਦਰਜ ਹੋਏ, 41517 ਹੋਈਆਂ ਗਿ੍ਫ਼ਤਾਰੀਆਂ ਅਗਲੀ ਖ਼ਬਰ ਭਾਕਿਯੂ ਸਿੱਧੂਪੁਰ ਵਲੋਂ ਫ਼ੰਡ ਇਕੱਠੇ ਕਰਨ 'ਤੇ ਜਥੇਬੰਦੀ ਦਾ ਵਿਸਥਾਰ ਕਰਨ ਸਬੰਧੀ ਮੀਟਿੰਗ
Ad Position 24