13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਪਿੰਡ ਖਡਿਆਲ 'ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 96 ਐੱਸ.ਸੀ. ਪਰਿਵਾਰਾਂ ਨੂੰ ਪਲਾਟਾਂ ਦੇ ਮਾਲਕੀ ਹੱਕ ਦੀਆਂ ਸਨਦਾਂ ਸੌਂਪੀਆਂ

Ad Position 21
repet_subhas-goyals [Copy P29]
ਅਜੀਤ ਡੈਸਕ 29-12-2025
ਸੁਨਾਮ ਊਧਮ ਸਿੰਘ ਵਾਲਾ, ਛਾਜਲੀ, 28 ਦਸੰਬਰ (ਭੁੱਲਰ, ਧਾਲੀਵਾਲ, ਨੀਲੋਵਾਲ)-ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਖਡਿਆਲ ਵਿਚ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪਿੰਡ ਦੇ 96 ਐੱਸ.ਸੀ. ਪਰਿਵਾਰਾਂ ਨੂੰ ਪਲਾਟਾਂ ਦੇ ਮਾਲਕੀ ਹੱਕ ਦੀਆਂ ਸਨਦਾਂ ਸੌਂਪੀਆਂ | ਇਸ ਮਹੱਤਵਪੂਰਨ ਮੌਕੇ ਸ. ਚੀਮਾ ਨੇ ਕਿਹਾ ਕਿ 96 ਪਰਿਵਾਰਾਂ ਨੂੰ ਮਾਲਕਾਨਾ ਹੱਕ ਮਿਲਣਾ ਬਹੁਤ ਹੀ ਖ਼ੁਸ਼ੀ ਦੀ ਗੱਲ ਹੈ ਅਤੇ ਇਹ ਪਰਿਵਾਰ ਹੁਣ ਆਪਣੇ ਸੁਪਨੇ ਦੇ ਘਰ, ਸ਼ਾਨਦਾਰ ਤਰੀਕੇ ਨਾਲ ਤਿਆਰ ਕਰ ਸਕਣਗੇ | ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮਸਲਾ 1988 ਤੋਂ ਲਗਾਤਾਰ ਚੱਲਦਾ ਆ ਰਿਹਾ ਸੀ ਅਤੇ 37 ਸਾਲ ਤੋਂ ਵੱਧ ਦੇ ਸਮੇਂ ਤੋਂ ਬਾਅਦ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਾਫ਼ ਨੀਅਤ ਅਤੇ ਲੋਕ ਪੱਖੀ ਸੋਚ ਸਦਕਾ ਇਹ ਮਸਲਾ ਹੱਲ ਹੋਇਆ ਹੈ | ਵਿੱਤ ਮੰਤਰੀ ਨੇ ਵੱਖ-ਵੱਖ ਅਹੁਦੇਦਾਰਾਂ ਅਤੇ ਅਧਿਕਾਰੀਆਂ ਦੀ ਮਿਹਨਤ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਲਗਾਤਾਰ ਕੋਸ਼ਿਸ਼ ਸਦਕਾ ਹੀ ਅੱਜ ਇਹ ਦਿਨ ਦੇਖਣ ਨੂੰ ਮਿਲਿਆ ਹੈ | ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਸਿੱਖਿਆ ਢਾਂਚੇ ਦੀ ਕੀਤੀ ਕਾਇਆ ਕਲਪ ਸਦਕਾ ਦੇਸ਼ ਦੀ ਉੱਚ ਪੱਧਰੀ ਸੰਸਥਾ ਆਈ.ਆਈ.ਟੀ. ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ 47 ਵਿਦਿਆਰਥੀਆਂ ਨੂੰ ਦਾਖਲਾ ਮਿਲਣਾ ਪੰਜਾਬ ਲਈ ਮਾਣ ਦੀ ਗੱਲ ਹੈ, ਜੋ ਸਿੱਖਿਆ ਖੇਤਰ ਵਿਚ ਸਰਕਾਰ ਦੀ ਸਫਲਤਾ ਨੂੰ ਦਰਸਾਉਂਦਾ ਹੈ | ਸਮਾਗਮ ਵਿਚ ਪਿੰਡ ਵਾਸੀਆਂ ਨੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੀ ਜਾ ਰਹੀ ਲੋਕ-ਭਲਾਈ ਦੀਆਂ ਕੋਸ਼ਿਸ਼ਾਂ ਦੀ ਪ੍ਰਸ਼ੰਸਾ ਕੀਤੀ ਅਤੇ ਪਿੰਡ ਵਾਸੀਆਂ ਵਲੋਂ ਕੈਬਨਿਟ ਮੰਤਰੀ ਦਾ ਸਨਮਾਨ ਵੀ ਕੀਤਾ ਗਿਆ ਅਤੇ ਉਨ੍ਹਾਂ ਨੂੰ ਲੱਡੂਆਂ ਨਾਲ ਵੀ ਤੋਲਿਆ ਗਿਆ | ਇਸ ਮੌਕੇ ਕੈਬਨਿਟ ਮੰਤਰੀ ਦੇ ਓ.ਐੱਸ. ਡੀ. ਤਪਿੰਦਰ ਸਿੰਘ ਸੋਹੀ, ਮਾਰਕੀਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਸੰਗਰੂਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਲੇਰਕੋਟਲਾ ਦੇ ਅੰਦਰ ਬਣਾਈ ਨਵੀਂ ਵਾਰਡਬੰਦੀ ਬਿਲਕੁਲ ਗ਼ਲਤ-ਬੀਬਾ ਜ਼ਾਹਿਦਾ ਸੁਲੇਮਾਨ <br/> ਅਗਲੀ ਖ਼ਬਰ ਬਹੁ-ਚਰਚਿਤ ਪਿੰਡ ਭੂਦਨ ਦਾ ਖ਼ੁਦਕੁਸ਼ੀ ਮਾਮਲਾ ਬਣਿਆ ਪੇਚੀਦਾ <br/>
Ad Position 24