ਮਲੇਰਕੋਟਲਾ, 28 ਦਸੰਬਰ (ਮੁਹੰਮਦ ਹਨੀਫ਼ ਥਿੰਦ)-ਭਾਰਤੀ ਜਨਤਾ ਪਾਰਟੀ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਹਰ ਵਰਗ ਤੱਕ ਪਹੁੰਚਾਉਣ ਅਤੇ ਪਾਰਟੀ ਨੂੰ ਸ਼ਹਿਰਾਂ ਅਤੇ ਪਿੰਡਾਂ ਅੰਦਰ ਮਜ਼ਬੂਤੀ ਪ੍ਰਦਾਨ ਕਰਨ ਲਈ ਜ਼ਿਲ੍ਹਾ ਮਲੇਰਕੋਟਲਾ ਅੰਦਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ ਵਲੋਂ ਐਡਵੋਕੇਟ ਮਨਪ੍ਰੀਤ ਸਿੰਘ ਬੱਗਾ ਨੂੰ ਭਾਜਪਾ ਯੁਵਾ ਮੋਰਚਾ ਦਾ ਜ਼ਿਲ੍ਹਾ ਮਲੇਰਕੋਟਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਨਵ-ਨਿਯੁਕਤ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਮਨਪ੍ਰੀਤ ਸਿੰਘ ਬੱਗਾ ਨੇ ਜਿੱਥੇ ਪਾਰਟੀ ਹਾਈ ਕਮਾਨ ਦਾ ਧੰਨਵਾਦ ਕੀਤਾ, ਓਥੇ ਹੀ ਉਨ੍ਹਾਂ ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਸਿਰਤੋੜ ਮਿਹਨਤ ਕਰ ਕੇ ਬੁਲੰਦੀਆਂ ਤੇ ਲੈ ਕੇ ਜਾਣਗੇ ਅਤੇ ਪਾਰਟੀ ਦੇ ਹੁਕਮਾਂ ਅਨੁਸਾਰ ਜੋ ਵੀ ਜਿੱਥੇ ਵੀ ਡਿਊਟੀ ਲੱਗੇਗੀ ਉਸ ਨੰੂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਇਸ ਮੌਕੇ ਯੁਵਾ ਮੋਰਚਾ ਭਾਜਪਾ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਮਨਪ੍ਰੀਤ ਸਿੰਘ ਬੱਗਾ ਨੂੰ ਭਾਜਪਾ ਮਲੇਰਕੋਟਲਾ ਦੇ ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ, ਸੰਦੀਪ ਸੂਦ ਜਨਰਲ ਸਕੱਤਰ, ਯੰਕੂ ਜ਼ਖਮੀ ਜਨਰਲ ਸਕੱਤਰ, ਅੰਕੁਰ ਕਾਂਸਲ ਜਨਰਲ ਸਕੱਤਰ, ਰਾਜੀਵ ਕਲਿਆਣ ਸਟੇਟ ਸਕੱਤਰ, ਰਾਜੇਸ਼ ਕੁਮਾਰ ਟਿੰਕੂ, ਰਵੀ ਦਾਨਵ, ਹਰੀ ਓਮ ਨੇ ਮੁਬਾਰਕਬਾਦ ਦਿੱਤੀ |