26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਭੂਦਨ ਖ਼ੁਦਕੁਸ਼ੀ ਮਾਮਲਾ : ਮਲੇਰਕੋਟਲਾ ਵਿਖੇ ਕਿਸਾਨ ਯੂਨੀਅਨ ਤੇ ਭੂਦਨ ਵਾਸੀਆਂ ਵਲੋਂ ਡੀ.ਸੀ. ਦਫ਼ਤਰ ਮੂਹਰੇ ਧਰਨਾ <br/>

Ad Position 21
No active advertisement
ਅਜੀਤ ਡੈਸਕ 30-12-2025
ਮਲੇਰਕੋਟਲਾ, 29 ਦਸੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਬੀਤੇ ਦਿਨੀਂ ਮਲੇਰਕੋਟਲਾ ਦੇ ਪਿੰਡ ਭੂਦਨ ਵਿਖੇ ਇੱਕ ਪਰਿਵਾਰ ਦੇ 3 ਜੀਆਂ ਵਲੋਂ ਖ਼ੁਦਕੁਸ਼ੀ ਕਰਨ ਤੋਂ ਬਾਅਦ ਇਹ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ | ਪਿੰਡ ਭੂਦਨ ਦੇ ਵਾਸੀਆਂ ਵਲੋਂ ਅੱਜ ਖ਼ੁਦਕੁਸ਼ੀ ਮਾਮਲੇ ਦੇ ਵਿਚ 10 ਵਿਅਕਤੀਆਂ 'ਤੇ ਦਰਜ ਕੀਤੇ ਪਰਚੇ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਕਿਸਾਨ ਯੂਨੀਅਨ ਕਾਦੀਆਂ ਦੇ ਸਹਿਯੋਗ ਸਦਕਾ ਮਲੇਰਕੋਟਲਾ ਵਿਖੇ ਡੀ.ਸੀ. ਦਫ਼ਤਰ ਦੇ ਗੇਟ ਅੱਗੇ ਸੜਕ 'ਤੇ ਕਈ ਘੰਟੇ ਇੱਕ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਜਿੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ, ਜਥੇਦਾਰ ਤਰਸੇਮ ਸਿੰਘ ਭੂਦਨ, ਜਗਸੀਰ ਸਿੰਘ ਸਣੇ ਕਈ ਸੀਨੀਅਰ ਆਗੂਆਂ ਨੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਦੇ ਨਾਮ ਮੰਗ ਪੱਤਰ ਸੌਂਪਣ ਸਮੇਂ ਗੱਲਬਾਤ ਦੌਰਾਨ ਇਸ ਮਾਮਲੇ ਸਬੰਧੀ ਕਈ ਸਵਾਲ ਖੜ੍ਹੇ ਕਰਦਿਆਂ ਆਖਿਆ ਕਿ ਪਰਚੇ ਵਿਚ ਸ਼ਾਮਿਲ ਵਿਅਕਤੀ ਬੇਕਸੂਰ ਹਨ, ਇਸ ਸਬੰਧੀ ਤੱਥਾਂ ਨੂੰ ਖੰਘਾਲਨ ਦੀ ਲੋੜ ਹੈ ਤੇ ਮਿ੍ਤਕਾ ਵਲੋਂ ਬਣਾਈ ਗਈ ਵੀਡੀਓ ਦੀ ਵੀ ਜਾਂਚ ਕੀਤੀ ਜਾਵੇ ਕਿ ਇਹ ਵੀਡੀਓ ਕਿਸ ਨੇ ਬਣਾਈ ਹੈ | ਉਨ੍ਹਾਂ ਕਿਹਾ ਕਿ ਮਿ੍ਤਕਾਂ ਦੀ ਮੌਤ ਦੇ ਨਾਲ ਕਿਸ ਨੂੰ ਫ਼ਾਇਦਾ ਹੋ ਸਕਦਾ ਹੈ, ਇਹ ਵੀ ਜਾਂਚ ਦਾ ਵਿਸ਼ਾ ਹੈ | ਦਰਜ ਪਰਚੇ ਤੋਂ ਇਲਾਵਾ ਜਾਇਦਾਦ ਮਾਮਲੇ ਸਬੰਧੀ ਆਗੂਆਂ ਨੇ ਆਖਿਆ ਕਿ ਇਸ ਦੀ ਇੱਕ ਸਪੈਸ਼ਲ ਜਾਂਚ ਟੀਮ ਬਣਾ ਕੇ ਡੂੰਘਾਈ ਨਾਲ ਪੜਤਾਲ ਕੀਤੀ ਜਾਵੇ ਕਿ ਸਹੀ ਕੀ ਹੈ | ਉਨ੍ਹਾਂ ਆਖਿਆ ਕਿ ਦਰਜ ਕੀਤਾ ਪਰਚਾ ਤੁਰੰਤ ਰੱਦ ਕੀਤਾ ਜਾਵੇ ਤਾਂ ਕਿ ਉਕਤ ਵਿਅਕਤੀਆਂ ਦੇ ਨਾਲ ਇਨਸਾਫ਼ ਹੋ ਸਕੇ | ਉੱਧਰ ਮਲੇਰਕੋਟਲਾ ਰਾਏਕੋਟ ਰੋਡ ਤੇ ਸਥਿਤ ਕਸਬਾ ਸੰਦੌੜ ਵਿਖੇ ਵੀ ਦੂਜੀ ਧਿਰ ਵਲੋਂ ਧਰਨਾ ਦਿੱਤਾ ਗਿਆ | ਪ੍ਰਸ਼ਾਸਨ ਦੇ ਗਲੇ ਦੀ ਹੱਡੀ ਬਣ ਚੁੱਕੇ ਭੂਦਨ ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਕੋਈ ਵੀ ਹੱਲ ਨਿਕਲਦਾ ਵਿਖਾਈ ਨਹੀਂ ਦੇ ਰਿਹਾ | ਦੋਵੇਂ ਧਿਰਾਂ ਵਲੋਂ ਆਪੋ-ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਸ਼ਾਸਨ ਕੋਲ ਚਾਰਾਜੋਈ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸਿਹਤ ਜਾਗਰੂਕਤਾ ਸੈਮੀਨਾਰ ਦੌਰਾਨ ਡਾ. ਭੰਡਾਰੀ ਨੇ ਸਰਦੀਆਂ 'ਚ ਬਜ਼ੁਰਗਾਂ ਨੂੰ ਦਿੱਤੀ ਵਧੇਰੇ ਚੌਕਸ ਰਹਿਣ ਦੀ ਸਲਾਹ <br... ਅਗਲੀ ਖ਼ਬਰ ਸੰਦੌੜ ਵਿਖੇ ਧਰਨਾ ਦੇ ਰਹੇ ਲੋਕਾਂ ਦਾ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਫੁੱਟਿਆ ਗੁੱਸਾ <br/>
Ad Position 24