03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸੰਗਰੂਰ ਪੁਲਿਸ ਨੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਮੁਕੇਸ਼ ਮਲੌਦ ਨੂੰ ਦਿੱਲੀ ਤੋਂ ਕੀਤਾ ਗਿ੍ਫ਼ਤਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 31-12-2025
ਸੰਗਰੂਰ, 30 ਦਸੰਬਰ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)-ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਮੁਕੇਸ਼ ਮਲੌਦ ਨੂੰ ਸੰਗਰੂਰ ਪੁਲਿਸ ਨੇ ਦਿੱਲੀ ਰੇਲਵੇ ਸਟੇਸ਼ਨ ਤੋਂ ਗਿ੍ਫ਼ਤਾਰ ਕਰ ਲਿਆ ਹੈ | ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਸਿਰਫ਼ ਏਨਾ ਹੀ ਦੱਸਿਆ ਹੈ ਕਿ ਉਸ ਦੀ ਗਿ੍ਫ਼ਤਾਰੀ ਪਿੱਛੋਂ ਉਸ ਦੀਆਂ ਸਮਰਥਕ ਜਥੇਬੰਦੀਆਂ ਦੇ ਵਫ਼ਦ ਨੇ ਉਨ੍ਹਾਂ ਨਾਲ ਮੁਲਾਕਾਤ ਕਰ ਕੇ ਉਸ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ | ਜਦ ਉਨ੍ਹਾਂ ਨੂੰ ਮੁਕੇਸ਼ ਮਲੌਦ ਦੇ ਕੇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਬਾਅਦ ਵਿਚ ਵਿਸਥਾਰਤ ਜਾਣਕਾਰੀ ਦੇਣਗੇ | ਇਸੇ ਦੌਰਾਨ ਇਸ ਗਿ੍ਫ਼ਤਾਰੀ ਦੇ ਰੋਸ ਵਜੋਂ ਵੱਖ ਵੱਖ ਜਨਤਕ ਜਥੇਬੰਦੀਆਂ ਵਲੋਂ ਬਾਜਾਰਾ ਵਿਚੋਂ ਰੋਸ ਮਾਰਚ ਕਰਦੇ ਹੋਏ ਡੀ.ਸੀ ਦਫ਼ਤਰ ਅੱਗੇ ਰੋਸ ਵਿਖਾਵਾ ਕੀਤਾ ਗਿਆ | ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਭੁਪਿੰਦਰ ਸਿੰਘ ਲੌਂਗੋਵਾਲ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਸਕੱਤਰ ਗੁਰਵਿੰਦਰ ਸਿੰਘ ਬੌੜਾਂ ਨੇ ਦੱਸਿਆ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੂੰ ਪੰਜਾਬ ਪੁਲਿਸ ਦੀ ਸਪੈਸ਼ਲ ਸਕਿਉਰਿਟੀ ਬਰਾਂਚ ਵਲੋਂ ਨਿਜ਼ਾਮੂਦੀਨ ਰੇਲਵੇ ਸਟੇਸ਼ਨ ਦਿੱਲੀ ਤੋਂ ਅੱਜ ਸਵੇਰੇ ਗਿ੍ਫ਼ਤਾਰ ਕਰ ਲਿਆ ਗਿਆ ਹੈ | ਜਿਸ ਦੀ ਵੱਖ-ਵੱਖ ਜਥੇਬੰਦੀਆਂ ਨੇ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ਨਰੇਗਾ ਦੇ ਮਸਲੇ ਨੂੰ ਲੈ ਕੇ ਵਿਸ਼ੇਸ਼ ਇਜਲਾਸ ਕਰ ਕੇ ਮਜ਼ਦੂਰਾਂ ਦੇ ਪੱਖੀ ਹੋਣ ਦਾ ਡਰਾਮਾ ਕਰ ਰਹੀ ਹੈ ਅਤੇ ਮਗਰਮੱਛੀ ਹੰਝੂ ਵਹਾ ਰਹੀ ਹੈ ਅਤੇ ਦੂਸਰੇ ਪਾਸੇ ਮਜ਼ਦੂਰਾਂ ਦੇ ਹੱਕਾਂ ਦੀ ਗੱਲ ਕਰਨ ਵਾਲੇ ਆਗੂਆਂ ਨੂੰ ਗਿ੍ਫ਼ਤਾਰ ਕਰ ਕੇ ਜੇਲ੍ਹਾਂ ਵਿਚ ਸੁੱਟ ਰਹੀ ਹੈ | ਇਸ ਤੋਂ ਪੰਜਾਬ ਸਰਕਾਰ ਦਾ ਦਲਿਤ ਅਤੇ ਮਜ਼ਦੂਰ ਵਿਰੋਧੀ ਚਿਹਰਾ ਨੰਗਾ ਹੋ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜੇਕਰ ਮੁਕੇਸ਼ ਮਲੌਦ ਨੂੰ ਤੁਰੰਤ ਰਿਹਾਅ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਜਥੇਬੰਦੀਆਂ ਵਲੋਂ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ | ਇਸ ਵਫ਼ਦ ਵਿਚ ਬੀਕੇਯੂ ਰਾਜੇਵਾਲ ਦੇ ਬਲਾਕ ਪ੍ਰਧਾਨ ਮਨਜਿੰਦਰ ਸਿੰਘ ਘਾਬਦਾਂ,ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਲਖਬੀਰ ਸਿੰਘ ਲੌਂਗੋਵਾਲ, ਡੈਮੋਕਰੈਟਿਕ ਟੀਚਰਜ਼ ਫ਼ਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਅਤੇ ਮੇਘਰਾਜ, ਬੀਕੇਯੂ ਏਕਤਾ ਉਗਰਾਹਾਂ ਦੇ ਬਲਾਕ ਆਗੂ ਕਰਮਜੀਤ ਸਿੰਘ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਆਗੂ ਹਰਮੇਲ ਸਿੰਘ ਮਹਿਰੋਕ, ਇਸਤਰੀ ਜਾਗਿ੍ਤੀ ਮੰਚ ਤੋਂ ਅਮਨ ਦਿਓਲ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਆਗੂ ਸੁਖਦੀਪ ਹਥਨ ਅਤੇ ਜ਼ਿਲ੍ਹਾ ਪ੍ਰਧਾਨ ਰਾਮਵੀਰ ਸਿੰਘ, ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਆਗੂ ਜੁਗਰਾਜ ਸਿੰਘ ਟੱਲੇਵਾਲ, ਬਹਾਲ ਸਿੰਘ ਬੇਨੜਾ, ਸਰਬ ਭਾਰਤ ਨੌਜਵਾਨ ਸਭਾ ਦੇ ਆਗੂ ਨਵਜੀਤ ਸਿੰਘ, ਨੌਜਵਾਨ ਭਾਰਤ ਸਭਾ ਦੇ ਆਗੂ ਅੰਮਿ੍ਤ ਸਿੰਘ ਗੋਸਲਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਸੁਖਦੇਵ ਸਿੰਘ ਬਰਨਾਲਾ, ਕਿਸਾਨ ਆਗੂ ਦਰਸ਼ਨ ਸਿੰਘ ਕੁੰਨਰਾਂ, ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਆਗੂ ਮਾਸਟਰ ਬਲਵੀਰ ਚੰਦ ਲੌਂਗੋਵਾਲ, ਤਰਕਸ਼ੀਲ ਸੋਸਾਇਟੀ ਪੰਜਾਬ ਦੇ ਆਗੂ ਜੁਝਾਰ ਸਿੰਘ ਲੌਂਗੋਵਾਲ, ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਸਕੱਤਰ ਕੁਲਦੀਪ ਸਿੰਘ, ਸਹਾਇਕ ਸਕੱਤਰ ਬਸੇਸਰ ਰਾਮ, ਮਜ਼ਦੂਰ ਆਗੂ ਜਸਵੀਰ ਕੌਰ ਹੇਡੀਕੇ, ਗੁਰਚਰਨ ਸਿੰਘ ਘਰਾਚੋਂ, ਗੁਰਦਾਸ ਸਿੰਘ ਜਲੂਰ ਅਤੇ ਚਰਨਾ ਸਿੰਘ ਬਾਲਦ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਸਪਾ 2 ਜਨਵਰੀ ਨੂੰ ਰਾਜ ਦੇ ਜ਼ਿਲ੍ਹਾ ਹੈੱਡ ਕੁਆਟਰਾਂ ਅੱਗੇ ਕਰੇਗੀ ਰੋਸ ਪ੍ਰਦਰਸ਼ਨ-ਵੀਰ, ਡਾ. ਮੱਖਣ ਸਿੰਘ <br/> ਅਗਲੀ ਖ਼ਬਰ ਨਸ਼ਾ ਤਸਕਰਾਂ ਉੱਤੇ ਜ਼ਿਲ੍ਹਾ ਪੁਲਿਸ ਸੰਗਰੂਰ ਨੇ ਕੱਸਿਆ ਸ਼ਿਕੰਜਾ, 1313 ਵਿਅਕਤੀ ਗਿ੍ਫ਼ਤਾਰ-ਚਾਹਲ <br/>
Ad Position 24