03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਘਾਬਦਾਂ ਪੀ.ਜੀ.ਆਈ. ਹਸਪਤਾਲ ਵਿਖੇ ਕੱਚੇ ਕਾਮਿਆਂ ਨੇ 24 ਘੰਟਿਆਂ ਦੀ ਹੜਤਾਲ ਕਰ ਕੇ ਮੈਨੇਜਮੈਂਟ ਖ਼ਿਲਾਫ਼ ਕੀਤੀ ਨਾਅਰੇਬਾਜ਼ੀ <br/>

Ad Position 21
repet_subhas-goyals [Copy P29]
ਘਾਬਦਾਂ ਦੇ ਪੀ.ਜੀ.ਆਈ. ਹਸਪਤਾਲ ਵਿਖੇ ਕੱਚੇ ਕਾਮੇ 24 ਘੰਟਿਆਂ ਦੀ ਹੜਤਾਲ ਕਰ ਕੇ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ | ਤਸਵੀਰ : ਲਖਵਿੰਦਰ ਪਾਲ ਗਰਗ <br/> 31-12-2025
ਭਵਾਨੀਗੜ੍ਹ, 30 ਦਸੰਬਰ (ਲਖਵਿੰਦਰ ਪਾਲ ਗਰਗ)-ਪਿੰਡ ਘਾਬਦਾਂ ਦੇ ਪੀ.ਜੀ.ਆਈ. ਹਸਪਤਾਲ ਵਿਖੇ ਜੁਆਇੰਟ ਐਕਸ਼ਨ ਕਮੇਟੀ ਚੰਡੀਗੜ੍ਹ ਦੇ ਸੱਦੇ 'ਤੇ ਕੱਚੇ ਕਾਮਿਆਂ ਨੇ ਵਧੀ ਹੋਈ ਤਨਖ਼ਾਹ ਦਾ ਏਰੀਅਲ ਲੈਣ ਤੋਂ ਇਲਾਵਾ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ 24 ਘੰਟਿਆਂ ਦੀ ਹੜਤਾਲ ਕਰਦਿਆਂ ਹੋਏ ਪੀ.ਜੀ.ਆਈ. ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਮੇਟੀ ਦੇ ਮੈਂਬਰਾਂ ਰਾਮ ਲਾਲ, ਗੁਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਕਿ ਇੱਥੇ 150 ਦੇ ਕਰੀਬ ਕੱਚੇ ਕਾਮੇ ਕੰਮ ਕਰ ਰਹੇ ਹਨ, ਜਿਨ੍ਹਾਂ ਦੀ ਵਧੀ ਹੋਈ ਤਨਖ਼ਾਹ ਅਤੇ ਇਸ ਦਾ ਬਣਦਾ ਬਕਾਇਆ ਜਨਵਰੀ 2024 ਤੋਂ ਲੈ ਕੇ ਦਸੰਬਰ 2025 ਤੱਕ ਦਾ ਉਨ੍ਹਾਂ ਨੂੰ ਹਾਲੇ ਤੱਕ ਨਹੀਂ ਮਿਲਿਆ ਜਿਸ ਕਾਰਨ ਉਨ੍ਹਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਵਲੋਂ ਅੱਜ ਸਵੇਰੇ 6 ਵਜੇ ਤੋਂ ਲੈ ਕੇ ਅਗਲੇ ਸਵੇਰੇ 6 ਵਜੇ ਤੱਕ 24 ਘੰਟਿਆਂ ਦੀ ਹੜਤਾਲ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਪੀ.ਜੀ.ਆਈ. ਹਸਪਤਾਲ ਚੰਡੀਗੜ੍ਹ ਵਿਖੇ ਵੀ 14 ਦਸੰਬਰ ਤੋਂ ਭੁੱਖ ਹੜਤਾਲ ਚੱਲ ਰਹੀ ਹੈ ਜਿੱਥੇ ਹਰ ਰੋਜ਼ ਦੋ ਮੁਲਾਜ਼ਮ ਭੁੱਖ ਹੜਤਾਲ 'ਤੇ ਬੈਠਦੇ ਹਨ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਚੰਡੀਗੜ੍ਹ ਪੀ.ਜੀ.ਆਈ. ਹਸਪਤਾਲ ਵਿਖੇ ਮੈਨੇਜਮੈਂਟ ਵਲੋਂ ਚਾਰ ਸਿਕਿਉਰਿਟੀ ਗਾਰਡਾਂ ਨੂੰ ਨੌਕਰੀ ਤੋਂ ਕੱਢ ਰੱਖਿਆ ਹੈ | ਉਨ੍ਹਾਂ ਨੇ ਪੀ.ਜੀ.ਆਈ. ਮੈਨੇਜਮੈਂਟ ਕੋਲੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਵਧੀ ਹੋਈ ਤਨਖ਼ਾਹ ਤੇ ਇਸ ਦਾ ਬਕਾਇਆ ਰਹਿੰਦਾ ਬਕਾਇਆ ਜਲਦੀ ਤੋਂ ਜਲਦੀ ਦਿੱਤਾ ਜਾਵੇ, ਕੱਚੇ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇ, ਚੰਡੀਗੜ੍ਹ ਵਿਖੇ ਨੌਕਰੀ ਤੋਂ ਕੱਢੇ ਗਏ ਚਾਰ ਸਿਕਿਉਰਿਟੀ ਗਾਰਡਾਂ ਨੂੰ ਨੌਕਰੀ 'ਤੇ ਬਹਾਲ ਕੀਤਾ ਜਾਵੇ | ਇਸ ਹੜਤਾਲ ਮੌਕੇ ਮੌਜੂਦ ਕਮੇਟੀ ਮੈਂਬਰਾਂ ਨੇ ਮੈਨੇਜਮੈਂਟ ਨੂੰ ਚੇਤਾਵਨੀ ਦਿੰਦਿਆਂ ਹੋਏ ਕਿਹਾ ਕਿ ਅਗਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਗਿਆ ਤਾਂ ਉਹ ਤਿੱਖਾ ਸੰਘਰਸ਼ ਕਰਨਗੇ | ਇਸ ਮੌਕੇ ਲਾਭ ਸਿੰਘ, ਕੁਲਵਿੰਦਰ ਸਿੰਘ, ਨਵਨੀਤ ਕੁਮਾਰ, ਜਗਰੂਪ ਸਿੰਘ ਤੋਂ ਇਲਾਵਾ ਹੋਰ ਕੱਚੇ ਕਾਮੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੰਗਰੂਰ 'ਚੋਂ ਕੂੜੇ ਦੇ ਢੇਰ ਖ਼ਤਮ ਕਰਨ ਅਤੇ ਸਫ਼ਾਈ ਲਈ ਨਗਰ ਕੌਂਸਲ ਨੂੰ ਹਦਾਇਤਾਂ ਜਾਰੀ <br/> ਅਗਲੀ ਖ਼ਬਰ ਮੁੱਖ ਮੰਤਰੀ ਦੇ ਓ.ਐੱਸ.ਡੀ. ਨੇ 255 ਕੱਚੇ ਘਰਾਂ ਦੇ ਮਾਲਕਾਂ ਨੰੂ ਵੰਡੇ ਮਨਜ਼ੂਰੀ ਪੱਤਰ <br/>
Ad Position 24