03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਪਹੁ-ਫੁੱਟਦੀ ਨਾਲ ਗੱਜਣਮਾਜਰਾ ਪਿੰਡ 'ਚ ਹਥਿਆਰਬੰਦ ਲੁਟੇਰਿਆਂ ਨੇ ਮਾਰਿਆ ਡਾਕਾ <br/>

Ad Position 21
repet_subhas-goyals [Copy P29]
ਲੁਟੇਰਿਆਂ ਵਲੋਂ ਅਲਮਾਰੀ ਦਾ ਤੋੜਿਆ ਹੋਇਆ ਲਾਕਰ ਦਿਖਾਉਂਦਾ ਹੋਇਆ ਪਰਿਵਾਰ | ਤਸਵੀਰ : ਜਤਿੰਦਰ ਮੰਨਵੀ <br/> 31-12-2025
ਅਮਰਗੜ੍ਹ, 30 ਦਸੰਬਰ (ਜਤਿੰਦਰ ਮੰਨਵੀ)-ਇਲਾਕੇ 'ਚ ਅਮਨ-ਕਾਨੂੰਨ ਦੀ ਸਥਿਤੀ ਦਿਨ-ਬ-ਦਿਨ ਵਿਗੜਦੀ ਜਾ ਰਹੀ ਹੈ | ਲੁੱਟ-ਖੋਹ ਦੀਆਂ ਵਧਦੀਆਂ ਵਾਰਦਾਤਾਂ ਨੇ ਆਮ ਜਨਤਾ ਦਾ ਜਿਉਣਾ ਮੁਹਾਲ ਕਰ ਦਿੱਤਾ ਹੈ ਅਤੇ ਪੁਲਿਸ ਪ੍ਰਸ਼ਾਸਨ ਦਾ ਖ਼ੌਫ਼ ਅਪਰਾਧੀਆਂ ਦੇ ਮਨਾਂ 'ਚੋਂ ਪੂਰੀ ਤਰ੍ਹਾਂ ਖ਼ਤਮ ਹੁੰਦਾ ਵਿਖਾਈ ਦੇ ਰਿਹਾ ਹੈ | ਤਾਜ਼ਾ ਮਾਮਲਾ ਪਿੰਡ ਗੱਜਣਮਾਜਰਾ ਦਾ ਹੈ ਜਿੱਥੇ ਪਹੁ ਫੁੱਟਦੀ ਨਾਲ 7-8 ਹਥਿਆਰਬੰਦ ਨਕਾਬਪੋਸ਼ ਲੁਟੇਰਿਆਂ ਨੇ ਇੱਕ ਘਰ 'ਤੇ ਧਾਵਾ ਬੋਲਦਿਆਂ ਪਰਿਵਾਰ ਨੂੰ ਬੰਧਕ ਬਣਾ ਕੇ ਲੱਖਾਂ ਦੀ ਲੁੱਟ ਨੂੰ ਅੰਜਾਮ ਦਿੱਤਾ | ਪੁਲਿਸ ਨੇ ਪੀੜਤ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ | ਪੀੜਤ ਗੁਰਜੋਤ ਸਿੰਘ ਪੁੱਤਰ ਸਤਨਾਮ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ 27-28 ਦਸੰਬਰ ਦੀ ਦਰਮਿਆਨੀ ਰਾਤ ਨੂੰ ਉਹ ਆਪਣੇ ਪਰਿਵਾਰ ਸਮੇਤ ਘਰ 'ਚ ਸੁੱਤੇ ਹੋਏ ਸਨ | ਕਰੀਬ ਤੜਕੇ 3 ਵਜੇ ਘਰ ਦਾ ਬਾਹਰਲਾ ਦਰਵਾਜ਼ਾ ਖੜਕਾਉਣ ਦੀ ਆਵਾਜ਼ ਸੁਣ ਕੇ ਜਦੋਂ ਪਰਿਵਾਰ ਦੀ ਜਾਗ ਖੁੱਲ੍ਹੀ ਤਾਂ ਦੇਖਿਆ ਕਿ 7 ਤੋਂ 8 ਅਣਪਛਾਤੇ ਵਿਅਕਤੀ, ਜਿਨ੍ਹਾਂ ਨੇ ਆਪਣੇ ਮੂੰਹ ਢਕੇ ਹੋਏ ਸਨ ਅਤੇ ਹੱਥਾਂ 'ਚ ਨੰਗੀਆਂ ਤਲਵਾਰਾਂ ਫੜੀਆਂ ਹੋਈਆਂ ਸਨ ਡਾਕਾ ਮਾਰਨ ਦੀ ਨੀਅਤ ਨਾਲ ਲੱਕੜ ਦਾ ਦਰਵਾਜ਼ਾ ਤੋੜ ਕੇ ਘਰ ਅੰਦਰ ਦਾਖਲ ਹੋ ਗਏ | ਲੁਟੇਰਿਆਂ ਨੇ ਹਥਿਆਰਾਂ ਦੇ ਜ਼ੋਰ 'ਤੇ ਪੂਰੇ ਪਰਿਵਾਰ ਨੂੰ ਡਰਾ ਧਮਕਾ ਕੇ ਇੱਕ ਪਾਸੇ ਬਿਠਾ ਦਿੱਤਾ | ਇਸ ਮਗਰੋਂ ਲੁਟੇਰਿਆਂ ਨੇ ਘਰ 'ਚ ਪਈ ਲੋਹੇ ਦੀ ਅਲਮਾਰੀ ਨੂੰ ਤੋੜ ਕੇ ਉਸ 'ਚ ਪਈ ਨਕਦੀ ਅਤੇ ਗਹਿਣੇ ਲੁੱਟ ਲਏ | ਪੀੜਤ ਗੁਰਜੋਤ ਸਿੰਘ ਮੁਤਾਬਕ ਲੁਟੇਰੇ ਅਲਮਾਰੀ 'ਚੋਂ 30,000 ਰੁਪਏ ਦੀ ਨਕਦੀ, 1 ਸੋਨੇ ਦੀ ਛਾਪ ਵਜ਼ਨ ਕਰੀਬ 1 ਤੋਲਾ, 4 ਜੋੜੇ ਚਾਂਦੀ ਦੀਆਂ ਝਾਂਜਰਾਂ, 3 ਚਾਂਦੀ ਦੇ ਕੜੇ, 3 ਚਾਂਦੀ ਦੀਆਂ ਚੇਨਾਂ, 4 ਚਾਂਦੀ ਦੀਆਂ ਛਾਪਾਂ ਲੁੱਟ ਕੇ ਲੈ ਗਏ | ਘਟਨਾ ਤੋਂ ਬਾਅਦ ਇਲਾਕੇ 'ਚ ਸਹਿਮ ਦਾ ਮਾਹੌਲ ਹੈ | ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ 7-8 ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਮਿਡ-ਡੇ-ਮੀਲ ਵਰਕਰਾਂ ਵਲੋਂ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਧਰਨਾ <br/> ਅਗਲੀ ਖ਼ਬਰ ਸੰਗਰੂਰ 'ਚੋਂ ਕੂੜੇ ਦੇ ਢੇਰ ਖ਼ਤਮ ਕਰਨ ਅਤੇ ਸਫ਼ਾਈ ਲਈ ਨਗਰ ਕੌਂਸਲ ਨੂੰ ਹਦਾਇਤਾਂ ਜਾਰੀ <br/>
Ad Position 24