02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਮਿਡ-ਡੇ-ਮੀਲ ਵਰਕਰਾਂ ਵਲੋਂ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਧਰਨਾ <br/>

Ad Position 21
repet_subhas-goyals [Copy P29]
ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੀਆਂ ਹੋਈਆਂ ਮਿਡ-ਡੇ-ਮੀਲ ਵਰਕਰ | ਤਸਵੀਰ: ਭੁੱਲਰ <br/> 31-12-2025
ਸੁਨਾਮ ਊਧਮ ਸਿੰਘ ਵਾਲਾ, 30 ਦਸੰਬਰ (ਭੁੱਲਰ, ਧਾਲੀਵਾਲ)-ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਜਥੇਬੰਦੀ ਦੀ ਸੂਬਾ ਪ੍ਰਧਾਨ ਜਸਮੇਲ ਕੌਰ ਬੀਰ ਕਲ੍ਹਾਂ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਧਰਨੇ ਨੂੰ ਸੰਬੋਧਨ ਕਰਦਿਆਂ ਬੀਬੀ ਜਸਮੇਲ ਕੌਰ ਬੀਰ ਕਲ੍ਹਾਂ ਨੇ ਕਿਹਾ ਕਿ ਮਿਡ-ਡੇ-ਮੀਲ ਵਰਕਰ ਪਿਛਲੇ ਲੰਮੇ ਸਮੇਂ ਤੋਂ ਨਿਗੂਣੀਆਂ ਜਿਹੀਆਂ ਤਨਖ਼ਾਹਾਂ 'ਤੇ ਕੰਮ ਕਰ ਕੇ ਆਪਣੇ ਪਰਿਵਾਰ ਦਾ ਪੇਟ ਭਰ ਰਹੇ ਹਨ ਅਤੇ ਮੌਜੂਦਾ ਸਮੇਂ ਵਿਚ ਵੀ ਸਿਰਫ਼ ਸੌ ਰੁਪਏ ਦਿਹਾੜੀ 'ਤੇ ਕੰਮ ਕਰਨ ਲਈ ਮਜਬੂਰ ਹਨ | ਜਿਸ ਕਾਰਨ ਉਨ੍ਹਾਂ ਦਾ ਗੁਜ਼ਾਰਾ ਹੋਣਾ ਮੁਸ਼ਕਿਲ ਹੋਇਆ ਪਿਆ ਹੈ ਪਰ ਸਰਕਾਰ ਟੱਸ ਤੋਂ ਮੱਸ ਨਹੀ ਹੋ ਰਹੀ | ਇਸ ਮੌਕੇ ਜੋਗਿੰਦਰ ਸਿੰਘ ਬੱਧਣ ਪ੍ਰਧਾਨ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ, ਕਾ ਮੱਖਣ ਸਿੰਘ ਜਖੇਪਲ, ਬੰਤ ਸਿੰਘ, ਸੀਤਾ ਸਿੰਘ, ਭੋਲਾ ਸਿੰਘ ਜਖੇਪਲ, ਭਰਪੂਰ ਸਿੰਘ ਦੁੱਗਾਂ, ਨਿਰਮਲ ਕੌਰ, ਜਸਪ੍ਰੀਤ ਕੌਰ ਸੁਨਾਮ, ਖੁਸ਼ਪ੍ਰੀਤ ਕੌਰ ਚੰਗਾਲ, ਸੁਖਵਿੰਦਰ ਕੌਰ ਰਣੀਕੇ, ਪਰਮਜੀਤ ਕੌਰ ਹਸਨਪੁਰ, ਜਸਪ੍ਰੀਤ ਕੌਰ ਕੜੈਲ, ਸੁਖਵਿੰਦਰ ਕੌਰ ਜਖੇਪਲ ਅਤੇ ਪਰਮਜੀਤ ਕੌਰ ਲੌਂਗੋਵਾਲ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਆਈ.ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਧੂਰੀ 'ਚ 5 ਨੂੰ ਸੂਬਾ ਪੱਧਰੀ ਰੋਸ ਰੈਲੀ <br/> ਅਗਲੀ ਖ਼ਬਰ ਪਹੁ-ਫੁੱਟਦੀ ਨਾਲ ਗੱਜਣਮਾਜਰਾ ਪਿੰਡ 'ਚ ਹਥਿਆਰਬੰਦ ਲੁਟੇਰਿਆਂ ਨੇ ਮਾਰਿਆ ਡਾਕਾ <br/>
Ad Position 24