02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਨਰੇਗਾ ਲਈ ਹੋ ਰਹੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਮੁਕੇਸ਼ ਮਲੌਦ ਦੀ ਗਿ੍ਫ਼ਤਾਰੀ ਦੀ ਨਿੰਦਾ

Ad Position 21
repet_subhas-goyals [Copy P29]
ਅਜੀਤ ਡੈਸਕ 31-12-2025
ਸੰਗਰੂਰ, 30 ਦਸੰਬਰ (ਧੀਰਜ ਪਸੋਰੀਆ) - ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੂੰ ਪੰਜਾਬ ਪੁਲਿਸ ਦੇ ਸਪੈਸ਼ਲ ਸਿਕਿਉਰਿਟੀ ਬਰਾਂਚ ਵਲੋਂ ਨਿਜ਼ਾਮੂਦੀਨ ਰੇਲਵੇ ਸਟੇਸ਼ਨ, ਦਿੱਲੀ ਤੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ ਜਿਸ ਦੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਮੇਤ ਵੱਖ-ਵੱਖ ਜਥੇਬੰਦੀਆਂ ਨੇ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ਨਰੇਗਾ ਦੇ ਮਸਲੇ ਨੂੰ ਲੈ ਕੇ ਵਿਸ਼ੇਸ਼ ਇਜਲਾਸ ਕਰ ਕੇ ਮਜ਼ਦੂਰਾਂ ਦੇ ਪੱਖੀ ਹੋਣ ਦਾ ਡਰਾਮਾ ਕਰ ਰਹੀ ਹੈ ਅਤੇ ਮਗਰਮੱਛੀ ਹੰਝੂ ਵਹਾ ਰਹੀ ਹੈ ਅਤੇ ਦੂਸਰੇ ਪਾਸੇ ਮਜ਼ਦੂਰ ਆਗੂਆਂ ਨੂੰ ਗਿ੍ਫ਼ਤਾਰ ਕਰ ਕੇ ਜੇਲ੍ਹਾਂ ਵਿਚ ਸੁੱਟ ਰਹੀ ਹੈ | ਇਸ ਤੋਂ ਪੰਜਾਬ ਸਰਕਾਰ ਦਾ ਦਲਿਤ ਅਤੇ ਮਜ਼ਦੂਰ ਵਿਰੋਧੀ ਚਿਹਰਾ ਨੰਗਾ ਹੋ ਰਿਹਾ ਹੈ | ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਬਿੱਕਰ ਸਿੰਘ ਅਥੋਆ ਅਤੇ ਧਰਮਵੀਰ ਹਰੀਗੜ੍ਹ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੁਕੇਸ਼ ਮਲੌਦ ਨੂੰ ਤੁਰੰਤ ਰਿਹਾ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਦੇ ਵਿਚ ਜਥੇਬੰਦੀ ਜ਼ੋਰਦਾਰ ਸੰਘਰਸ਼ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਲਹਿਰਾਗਾਗਾ ਹਲਕੇ ਦੇ ਲੋਕਾਂ ਦਾ ਦਰਦ ਭੱਠਲ ਪਰਿਵਾਰ ਦਾ ਆਪਣਾ ਦਰਦ-ਰਵਿੰਦਰ ਸਿੰਘ ਟੁਰਨਾ <br/> ਅਗਲੀ ਖ਼ਬਰ ਓ.ਐੱਸ.ਡੀ. ਸੁਖਵੀਰ ਸਿੰਘ ਸੁੱਖੀ ਨੇ ਵੱਖ-ਵੱਖ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ <br/>
Ad Position 24