ਫ਼ਿਰੋਜ਼ਪੁਰ, 31 ਮਈ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਪੁਲਿਸ ਵਲੋਂ ਨਸ਼ਿਆਂ, ਨਸ਼ਾ ਤਸਕਰਾਂ ਤੇ ਗੈਰ ਸਮਾਜੀ ਅਨਸਰਾਂ ਖ਼ਿਲਾਫ਼ ਕੱਸੇ ਸ਼ਿਕੰਜੇ ਤਹਿਤ ਪਿਛਲੇ ਤਿੰਨ ਮਹੀਨਿਆਂ ਦੌਰਾਨ 556 ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿਚ ਐੱਨ.ਡੀ.ਪੀ.ਐੱਸ ਐਕਟ ਤੇ ਅਸਲਾ ਐਕਟ ਤਹਿਤ 427 ਮੁਕੱਦਮੇ ਦਰਜ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲਿਸ ਵਲੋਂ ਪਹਿਲੀ ਮਾਰਚ ਤੋਂ ਹੁਣ ਤੱਕ 67 ਕਿੱਲੋ 745 ਗ੍ਰਾਮ ਹੈਰੋਇਨ, 5 ਕਿੱਲੋ 720 ਗ੍ਰਾਮ ਅਫ਼ੀਮ, 582 ਕਿੱਲੋ 350 (ਬਾਕੀ ਸਫਾ 10 'ਤੇ)