18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਡੀ.ਈ.ਓ. ਐਲੀਮੈਂਟਰੀ ਵਲੋਂ ਦਾਖ਼ਲਾ ਮੁਹਿੰਮ 'ਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਸਕੂਲਾਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 01-06-2025
ਫ਼ਿਰੋਜ਼ਪੁਰ, 31 ਮਈ (ਲਖਵਿੰਦਰ ਸਿੰਘ)-ਦਾਖ਼ਲਾ ਮੁਹਿੰਮ ਨੂੰ ਲੈ ਕੇ ਹਰ ਬਲਾਕ ਵਿਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੇ ਬਤੌਰ ਨੋਡਲ ਅਤੇ ਬਲਾਕਾਂ ਵਿਚੋਂ ਦਾਖ਼ਲਿਆਂ ਲਈ ਨੋਡਲ ਨੇ ਚੰਗੀ ਕਾਰਗੁਜ਼ਾਰੀ ਦਿਖਾਈ | ਇਨ੍ਹਾਂ ਦਾਖ਼ਲਿਆਂ ਵਿਚ ਚੰਗੀ ਕਾਰਗੁਜ਼ਾਰੀ ਵਾਲੇ ਸਕੂਲਾਂ ਨੂੰ ਸਨਮਾਨਿਤ ਕਰਨ ਲਈ ਅੱਜ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਫ਼ਿਰੋਜ਼ਪੁਰ ਵਿਖੇ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸੁਨੀਤਾ ਰਾਣੀ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਦਾਖ਼ਲਾ ਮੁਹਿੰਮ ਦਾ ਸਾਰੇ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਆਗਾਜ਼ ਕੀਤਾ ਗਿਆ | ਇਸ ਮੁਹਿੰਮ ਦਾ ਉਦੇਸ਼ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦਾ ਦਾਖਲਾ ਵਧਾਉਣਾ ਹੈ | ਸਰਕਾਰੀ ਸਕੂਲਾਂ ਵਿਚ ਦਾਖ਼ਲਿਆਂ ਨੂੰ ਲੈ ਕੇ ਸਾਡਾ ਮਕਸਦ ਸਿਰਫ਼ ਸਰਕਾਰੀ ਸਕੂਲਾਂ 'ਚ ਦਾਖ਼ਲਾ ਵਧਾਉਣਾ ਹੀ ਨਹੀਂ, ਸਗੋਂ ਹਰੇਕ ਵਿਦਿਆਰਥੀ ਦਾ ਅਗਲੀ ਜਮਾਤ 'ਚ ਦਾਖਲਾ ਯਕੀਨੀ ਬਣਾਉਣਾ ਵੀ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਇਸੇ ਲੜੀ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ 11 ਬਲਾਕਾਂ ਵਿਚ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਅਤੇ ਇਸ ਮੁਹਿੰਮ ਤਹਿਤ ਵੱਡੀ ਗਿਣਤੀ 'ਚ ਸਕੂਲਾਂ ਵਿਚ ਦਾਖ਼ਲਾ ਕੀਤੇ ਗਏ | ਉਨ੍ਹਾਂ ਕਿਹਾ ਕਿ ਪੰਜਾਬ ਦੀ ਸਕੂਲ ਸਿੱਖਿਆ ਦਾ ਮਿਆਰ ਕਾਫ਼ੀ ਉੱਚਾ ਹੋਇਆ ਹੈ, ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਬਹੁਤ ਵਿਕਾਸ ਹੋਇਆ ਹੈ | ਇਸ ਮੌਕੇ ਬੀ.ਪੀ.ਈ.ਓ ਸੁਮਨਦੀਪ ਕੌਰ, ਰਜਿੰਦਰ ਸਿੰਘ ਰਾਜਾ, ਮਨਜਿੰਦਰ ਕੌਰ, ਜਸਵਿੰਦਰ ਕੌਰ, ਗੁਰਬਚਨ ਸਿੰਘ ਭੁੱਲਰ, ਰਣਜੀਤ ਸਿੰਘ ਖ਼ਾਲਸਾ, ਨੀਰਜ ਯਾਦਵ, ਸਰਬਜੀਤ ਸਿੰਘ ਭਾਵੜਾ, ਪਰਮਜੀਤ ਸਿੰਘ ਪੰਮਾ, ਬਿਬੇਕਾਨੰਦ, ਅਨਿਲ ਧਵਨ, ਵਿਨੇ ਸ਼ਰਮਾ, ਸਕੂਲ ਮੁਖੀ ਅਤੇ ਸਮੂਹ ਬਲਾਕਾਂ ਦੇ ਕੋਆਰਡੀਨੇਟਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹਿਰੀ ਐਸ.ਡੀ.ਓ ਬਿਜਲੀ ਬੋਰਡ ਨੂੰ ਸੇਵਾ ਮੁਕਤ ਹੋਣ 'ਤੇ ਸਟਾਫ਼ ਵਲੋਂ ਦਿੱਤੀ ਪਾਰਟੀ ਅਗਲੀ ਖ਼ਬਰ ਜ਼ਿਲ੍ਹਾ ਫ਼ਿਰੋਜ਼ਪੁਰ ਐਨ.ਜੀ.ਓ. ਕੋਆਰਡੀਨੇਸ਼ਨ ਕਮੇਟੀ ਬਲਾਕ ਜ਼ੀਰਾ ਵਲੋਂ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ
Ad Position 24