18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ ਦਾ ਜੋਸ਼ੋ-ਖਰੋਸ਼ ਨਾਲ ਆਗਾਜ਼

Ad Position 21
No active advertisement
ਅਜੀਤ ਡੈਸਕ 01-06-2025
ਫ਼ਿਰੋਜ਼ਪੁਰ, 31 ਮਈ (ਲਖਵਿੰਦਰ ਸਿੰਘ)-ਆਈ.ਸੀ.ਏ.ਆਰ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿ੍ਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਵਲੋਂ ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੀ ਰਹਿਨੁਮਾਈ ਹੇਠ ਅਤੇ ਡਾ. ਗੁਰਮੇਲ ਸਿੰਘ ਡਿਪਟੀ ਡਾਇਰੈਕਟਰ (ਸਿਖਲਾਈ) ਕੇ.ਵੀ.ਕੇ ਫ਼ਿਰੋਜ਼ਪੁਰ ਦੀ ਯੋਗ ਅਗਵਾਈ ਹੇਠ ਕਿਸਾਨਾਂ ਤੱਕ ਵੱਧ ਤੋਂ ਵੱਧ ਪਹੁੰਚ ਦੇ ਮੰਤਵ ਨਾਲ ਪਿੰਡਾਂ ਵਿਚ ਗਤੀਵਿਧੀਆਂ ਕਰਨ ਲਈ ਤਿੰਨ ਟੀਮਾਂ ਦਾ ਗਠਨ ਕਰਕੇ ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ ਦਾ ਪੂਰੇ ਜੋਸ਼ੋ-ਖਰੋਸ਼ ਨਾਲ ਆਗਾਜ਼ ਕੀਤਾ ਗਿਆ | ਕੈਂਪ ਦੀ ਸ਼ੁਰੂਆਤ ਮੌਕੇ ਸੰਬੋਧਨ ਦੌਰਾਨ ਡਾ. ਗੁਰਮੇਲ ਸਿੰਘ ਡਿਪਟੀ ਡਾਇਰੈਕਟਰ (ਸਿਖਲਾਈ) ਨੇ ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਵੱਖ-ਵੱਖ ਖੇਤੀਬਾੜੀ ਸਕੀਮਾਂ ਬਾਰੇ ਚਰਚਾ ਕੀਤੀ | ਉਨ੍ਹਾਂ ਕਿਸਾਨਾਂ ਨੂੰ ਇਸ ਅਭਿਆਨ ਤੋਂ ਵੱਧ ਤੋਂ ਵੱਧ ਲਾਭ ਲੈਣ ਲਈ ਪੇ੍ਰਰਿਤ ਕੀਤਾ | ਉਨ੍ਹਾਂ ਨੇ ਇਸ ਕੇਂਦਰ ਦੁਆਰਾ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ ਤੇ ਕਿਸਾਨਾਂ ਨੂੰ ਖੇਤੀ ਖ਼ਰਚੇ ਘੱਟ ਕਰਨ ਲਈ ਸਹਾਇਕ ਖੇਤੀ ਧੰਦੇ ਅਪਣਾਉਣ ਲਈ ਵੀ ਪੇ੍ਰਰਿਆ | ਡਾ. ਬੀ.ਐੱਸ. ਸੇਖੋਂ ਸਹਾਇਕ ਪੋ੍ਰਫੈਸਰ (ਸਬਜ਼ੀ ਵਿਗਿਆਨ) ਨੇ ਟੀਮ ਮੈਂਬਰਾਂ ਨਾਲ ਰਲ ਕੇ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਅਭਿਆਨ ਅਤੇ ਸਕੀਮਾਂ ਅਤੇ ਸਬਜ਼ੀਆਂ ਤੇ ਫਲਾਂ ਦੀ ਘਰੇਲੂ ਪੱਧਰ 'ਤੇ ਬਗੀਚੀ ਸਥਾਪਿਤ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਗਈ | ਡਾ. ਸਿਮਰਨਜੀਤ ਕੌਰ ਸਹਾਇਕ ਪੋ੍ਰਫੈਸਰ (ਪੌਦ ਸੁਰੱਖਿਆ) ਨੇ ਟੀਮ ਮੈਂਬਰਾਂ ਨਾਲ ਰਲ ਕੇ ਪਿੰਡਾਂ ਦਾ ਦੌਰਾ ਕਰਦਿਆਂ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਝੋਨਾ, ਬਾਸਮਤੀ ਆਦਿ ਵਿਚ ਬੀਜ ਸੋਧ, ਕੀੜਿਆਂ ਤੇ ਬਿਮਾਰੀਆਂ ਦੇ ਹਮਲੇ ਦੀ ਪਹਿਚਾਣ ਅਤੇ ਸਰਬਪੱਖੀ ਕੀਟ ਪ੍ਰਬੰਧਨ ਬਾਰੇ ਜ਼ਰੂਰੀ ਨੁਕਤੇ ਸਾਂਝੇ ਕੀਤੇ | ਉਨ੍ਹਾਂ ਨੇ ਸਰਕਾਰ ਦੁਆਰਾ ਮਧੂ ਮੱਖੀ ਸਬੰਧੀ ਸਕੀਮਾਂ ਬਾਰੇ ਵੀ ਚਰਚਾ ਕੀਤੀ | ਡਾ. ਹਰਪ੍ਰੀਤ ਕੌਰ ਸਹਾਇਕ ਪੋ੍ਰਫੈਸਰ ਭੂਮੀ ਵਿਗਿਆਨ ਨੇ ਮਿੱਟੀ ਪਾਣੀ ਪਰਖ, ਨਮੂਨੇ ਲੈਣ ਬਾਰੇ ਅਤੇ ਸਾਉਣੀ ਦੀਆਂ ਫ਼ਸਲਾਂ ਦੀਆਂ ਸੁਧਰੀਆਂ ਕਾਸ਼ਤ ਤਕਨੀਕਾਂ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਨੇ ਇਸ ਅਭਿਆਨ ਤੋਂ ਕਿਸਾਨਾਂ ਨੂੰ ਹੋਣ ਵਾਲੇ ਲਾਭ ਬਾਰੇ ਵੀ ਗੱਲਬਾਤ ਕੀਤੀ | ਅਖੀਰ ਵਿਚ ਕਿ੍ਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਦੇ ਟੀਮ ਵਲੋਂ ਸਵਾਲਾਂ ਦੇ ਜਵਾਬ ਦਿੱਤੇ ਗਏ ਅਤੇ ਕਿਸਾਨਾਂ ਦਾ ਸ਼ਿਰਕਤ ਕਰਨ ਲਈ ਧੰਨਵਾਦ ਕੀਤਾ | ਇਸ ਮੌਕੇ ਮੌਕੇ ਕੇ.ਵੀ.ਕੇ ਫ਼ਿਰੋਜ਼ਪੁਰ ਵਲੋਂ ਪੀ.ਏ.ਯੂ ਦਾ ਖੇਤੀ ਸਾਹਿੱਤ ਵੰਡਿਆ ਗਿਆ |
Ad Position 22
No active advertisement
ਪਿਛਲੀ ਖ਼ਬਰ ਸੋਢੀ ਨਗਰ ਦੇ ਬੱਚੇ ਪਿੰਡ 'ਤੇ ਲੱਗਿਆ ਨਸ਼ਿਆਂ ਦਾ ਦਾਗ਼ ਧੋਣ ਲੱਗੇ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਛਾਂਗਾ ਹਿਠਾੜ ਵਿਖੇ ਕਰਵਾਈ ਮਾਪੇ-ਅਧਿਆਪਕ ਮਿਲਣੀ
Ad Position 24