18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਝੋਨੇ ਦੀ ਫ਼ਸਲ 'ਤੇ ਪ੍ਰਤੀ ਕੁਇੰਟਲ 69 ਰੁਪਏ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ- ਬਰਾੜ/ਸੰਧੂ

Ad Position 21
No active advertisement
ਅਜੀਤ ਡੈਸਕ 01-06-2025
ਮੁੱਦਕੀ, 31 ਮਈ (ਭਾਰਤ ਭੂਸ਼ਨ ਅਗਰਵਾਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਮੁੱਦਕੀ ਗੁਰਜੰਟ ਸਿੰਘ ਬਰਾੜ ਅਤੇ ਜੋਗਿੰਦਰ ਸਿੰਘ ਸੰਧੂ ਪ੍ਰਧਾਨ ਕਿਸਾਨ ਯੂਨੀਅਨ ਡਕੌਂਦਾ ਇਕਾਈ ਮੁੱਦਕੀ ਨੇ ਕੇਂਦਰ ਸਰਕਾਰ ਵਲੋਂ ਝੋਨੇ ਦੀ ਫ਼ਸਲ ਵਿਚ ਕੇਵਲ 69 ਰੁਪਏ ਵਾਧੇ ਨੂੰ ਨਕਾਰਦਿਆਂ ਕਿਹਾ ਕਿ ਕਿਸਾਨਾਂ ਨਾਲ ਇਕ ਕੋਝਾ ਮਜ਼ਾਕ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਹੋਰ ਫ਼ਸਲਾਂ ਅਤੇ ਦਾਲਾਂ ਦੀਆਂ ਐਮ.ਐੱਸ.ਪੀ 'ਚ ਵਾਧਾ ਵੀ ਨਾ ਦੇਣ ਯੋਗ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਰਾਜ 'ਚ ਜਿੰਨੀ ਤੇਜ਼ੀ ਨਾਲ ਮਹਿੰਗਾਈ ਵਧੀ ਹੈ, ਓਨੀ ਤੇਜ਼ੀ ਨਾਲ ਕਿਸਾਨ ਦੀ ਆਮਦਨ ਨਹੀਂ ਵਧੀ, ਜੋ ਕਿ ਚਿੰਤਾ ਦਾ ਵੱਡਾ ਵਿਸ਼ਾ ਹੈ | ਇਸ ਤੋਂ ਇਲਾਵਾ ਉਨ੍ਹਾਂ ਇਹ ਵਾਧਾ ਮਹਿੰਗਾਈ ਅਤੇ ਲਾਗਤ ਦੇ ਮੁਕਾਬਲੇ ਬਿਲਕੁਲ ਨਾਕਾਫ਼ੀ ਹੈ | ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਤੁਰੰਤ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਲਾਗੂ ਕਰੇ ਅਤੇ ਕਿਸਾਨਾਂ ਦੀਆਂ ਮੂਲ ਮੰਗਾਂ 'ਤੇ ਗ਼ੌਰ ਕਰੇ | ਉਨ੍ਹਾਂ ਕਿਹਾ ਕਿ ਕੇਂਦਰ 'ਚ ਜਦੋਂ ਤੋਂ ਭਾਜਪਾ ਸਰਕਾਰ ਸੱਤਾ 'ਚ ਆਈ ਹੈ, ਉਸ ਨੇ ਹਮੇਸ਼ਾ ਹੀ ਕਿਸਾਨ ਵਿਰੋਧੀ ਫ਼ੈਸਲੇ ਲਏ ਹਨ, ਜਿਸ ਕਰਕੇ ਕਿਸਾਨ ਨਾਰਾਜ਼ ਤੇ ਪ੍ਰੇਸ਼ਾਨ ਹੈ | ਕਿਸਾਨ ਆਗੂਆਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੇ ਖ਼ਰਚਿਆਂ ਮੁਤਾਬਿਕ ਜਿਨਸਾਂ ਦੇ ਭਾਅ ਦਿੱਤੇ ਜਾਣ |
Ad Position 22
No active advertisement
ਪਿਛਲੀ ਖ਼ਬਰ ਪੈਰਾਡਾਈਜ਼ ਪਬਲਿਕ ਸਕੂਲ ਜ਼ੀਰਾ ਦੇ ਵਿਦਿਆਰਥੀਆਂ ਨੇ ਮਨਾਇਆ ਨੋ ਤੰਬਾਕੂ ਡੇਅ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਸਕੂਲ ਵਿਖੇ ਲਗਾਇਆ ਮੁਫ਼ਤ ਮੈਡੀਕਲ ਚੈੱਕਅਪ ਕੈਂਪ
Ad Position 24