19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਹੈਰੋਇਨ ਸਮੇਤ ਇਕ ਮੁਲਜ਼ਮ ਕਾਬੂ

Ad Position 21
No active advertisement
ਅਜੀਤ ਡੈਸਕ 01-06-2025
ਗੁਰੂਹਰਸਹਾਏ, 31 ਮਈ (ਹਰਚਰਨ ਸਿੰਘ ਸੰਧੂ)-ਥਾਣਾ ਗੁਰੂਹਰਸਹਾਏ ਦੇ ਮੁਖੀ ਇੰਸਪੈਕਟਰ ਜਸਵਿੰਦਰ ਕੁਮਾਰ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਅਗਰਸੇਨ ਚੌਂਕ ਗੁਰੂਹਰਸਹਾਏ ਪੁੱਜੀ ਤਾਂ ਮੁਖ਼ਬਰ ਖ਼ਾਸ ਨੇ ਇਸ਼ਾਰਾ ਕਰਕੇ ਗੱਡੀ ਰੁਕਵਾ ਕੇ ਸੂਚਨਾ ਦਿੱਤੀ ਕਿ ਗਗਨਦੀਪ ਉਰਫ਼ ਗਗਨ ਪੁੱਤਰ ਪਾਲਾ ਸਿੰਘ ਵਾਸੀ ਜੁਵਾਏ ਸਿੰਘ ਵਾਲਾ ਬਾਹਰੋਂ ਹੈਰੋਇਨ ਲਿਆ ਕੇ ਗੁਰੂਹਰਸਹਾਏ ਤੇ ਆਸ-ਪਾਸ ਦੇ ਪਿੰਡਾਂ ਵਿਚ ਵੇਚਣ ਦਾ ਆਦੀ ਹੈ ਤੇ ਇਹ ਅਕਸਰ ਹੀ ਦਾਣਾ ਮੰਡੀ ਗੁਰੂਹਰਸਹਾਏ ਹੈਰੋਇਨ ਸੇਲ ਕਰਦਾ ਆ ਰਿਹਾ ਹੈ ਤੇ ਅੱਜ ਵੀ ਇਹ ਦਾਣਾ ਮੰਡੀ ਗੁਰੂਹਰਸਹਾਏ ਦੇ ਸ਼ੈੱਡ ਹੇਠਾਂ ਖੜ੍ਹਾ ਹੈਰੋਇਨ ਸੇਲ ਕਰਨ ਲਈ ਆਪਣੇ ਗਾਹਕਾਂ ਦੀ ਇੰਤਜ਼ਾਰ ਕਰ ਰਿਹਾ ਹੈ | ਜੇਕਰ ਇਸ 'ਤੇ ਹੁਣੇ ਰੇਡ ਕੀਤਾ ਜਾਵੇ ਤਾਂ ਇਹ ਭਾਰੀ ਮਾਤਰਾ ਵਿਚ ਹੈਰੋਇਨ ਸਮੇਤ ਕਾਬੂ ਆ ਸਕਦਾ ਹੈ | ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਉਕਤ ਮੁਲਜ਼ਮ ਗਗਨਦੀਪ ਉਰਫ਼ ਗਗਨ ਪੁੱਤਰ ਪਾਲਾ ਸਿੰਘ ਵਾਸੀ ਜੁਵਾਏ ਸਿੰਘ ਵਾਲਾ ਗੁਰੂਹਰਸਹਾਏ ਨੂੰ ਕਾਬੂ ਕੀਤਾ ਗਿਆ, ਜਿਸ ਕੋਲੋਂ 4.15 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਵਲੋਂ ਉਕਤ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਵਿਚੋਂ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਹੈ ਜਾਰੀ ਅਗਲੀ ਖ਼ਬਰ ਜ਼ਮੀਨੀ ਝਗੜੇ ਦੌਰਾਨ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ
Ad Position 24