ਫ਼ਿਰੋਜ਼ਪੁਰ, 31 ਮਈ (ਸੁਖਵਿੰਦਰ ਸਿੰਘ)-ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਜੇਲ੍ਹ ਪ੍ਰਸ਼ਾਸਨ ਵਲੋਂ ਚਲਾਈ ਗਈ ਤਲਾਸ਼ੀ ਮੁਹਿੰਮ ਤਹਿਤ ਪਹਿਲਾਂ ਤੋਂ ਹੀ ਸਜ਼ਾ ਭੁਗਤ ਰਹੇ 7 ਹਵਾਲਾਤੀਆਂ ਤੋਂ 5 ਕੀ ਪੈਡ ਮੋਬਾਈਲ ਫੋਨ ਅਤੇ 1 ਟੱਚ ਸਕਰੀਨ ਮੋਬਾਈਲ ਫੋਨ ਬਰਾਮਦ ਕੀਤਾ ਗਏ | ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੇ ਦੱਸਿਆ ਹੈ ਕਿ ਤਲਾਸ਼ੀ ਦੌਰਾਨ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਕੈਦੀ ਅਤੇ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਬਰਾਮਦ ਕੀਤੇ ਗਏ | ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਹੈ ਕਿ ਹਵਾਲਾਤੀ ਸੁਰਿੰਦਰ ਸਿੰਘ ਪੁੱਤਰ ਬਲਜੀਤ ਸਿੰਘ, ਹਵਾਲਾਤੀ ਗੁਰਮਨਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ, ਹਵਾਲਾਤੀ ਕਰਨ ਦੀਪ ਸਿੰਘ ਪੁੱਤਰ ਸੁਖਵੰਤ ਸਿੰਘ, ਹਵਾਲਾਤੀ ਤਰੁਣ ਉਰਫ਼ ਬੱਦਲ ਪੁੱਤਰ ਨਾਨਕ ਘੁਮਾਰ, ਹਵਾਲਾਤੀ ਬਲਜਿੰਦਰ ਸਿੰਘ ਉਰਫ਼ ਲਵਲੀ ਪੁੱਤਰ ਛਿੰਦਰ ਸਿੰਘ, ਹਵਾਲਾਤੀ ਸੋਲਵ ਸਿੰਘ ਪੁੱਤਰ ਗੁਰਮੇਲ ਸਿੰਘ, ਹਵਾਲਾਤੀ ਸੁਖਚੈਨ ਸਿੰਘ ਪੁੱਤਰ ਜਿੰਦਰ ਸਿੰਘ ਤੋਂ 5 ਕੀ ਪੈਡ ਮੋਬਾਈਲ ਫੋਨ ਅਤੇ 1 ਟੱਚ ਸਕਰੀਨ ਮੋਬਾਈਲ ਫੋਨ ਬਰਾਮਦ ਕਰਕੇ ਸਿਟੀ ਥਾਣਾ ਫ਼ਿਰੋਜ਼ਪੁਰ ਵਿੱਚ 52 ਏ ਪਰੀਸੰਨਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ |