19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਫ਼ਿਰੋਜ਼ਪੁਰ ਪੁਲਿਸ ਵਲੋਂ 3 ਨਸ਼ਾ ਤਸਕਰ ਕਾਬੂ

Ad Position 21
No active advertisement
ਅਜੀਤ ਡੈਸਕ 01-06-2025
ਫ਼ਿਰੋਜ਼ਪੁਰ, 31 ਮਈ (ਗੁਰਿੰਦਰ ਸਿੰਘ)ਜ਼ਿਲ੍ਹਾ ਪੁਲਿਸ ਫ਼ਿਰੋਜ਼ਪੁਰ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸਫਲਤਾ ਹਾਸਲ ਕਰਦਿਆਂ ਤਹਿਤ 3 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ 2 ਕਿੱਲੋ ਤੋਂ ਵੱਧ ਹੈਰੋਇਨ, 360 ਨਸ਼ੀਲੀਆਂ ਗੋਲੀਆਂ, 8.30 ਲੱਖ ਰੁਪਏ ਡਰੱਗ ਮਨੀ ਅਤੇ ਇਕ ਸਵਿਫਟ ਕਾਰ ਬਰਾਮਦ ਕੀਤੀ ਹੈ | ਪੈੱ੍ਰਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹੇ ਅੰਦਰ ਨਸ਼ਿਆਂ ਦੇ ਖ਼ਾਤਮੇ, ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਸ਼ਰਾਰਤੀ ਅਨਸਰਾਂ ਦੀਆਂ ਵਾਰਦਾਤਾਂ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਉਣ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪ੍ਰਭਾਵੀ ਕਾਰਵਾਈ ਕੀਤੀ ਜਾ ਰਹੀ ਹੈ | ਇਸ ਲੜੀ ਤਹਿਤ ਐੱਸ.ਪੀ (ਡੀ) ਮਨਜੀਤ ਸਿੰਘ ਤੇ ਡੀ.ਐੱਸ.ਪੀ ਦਿਹਾਤੀ ਕਰਨ ਸ਼ਰਮਾ ਦੀ ਨਿਗਰਾਨੀ ਹੇਠ ਥਾਣਾ ਘੱਲ ਖ਼ੁਰਦ ਪੁਲਿਸ ਨੇ ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਨਿਹਾਲਾ ਕਿਲਚਾ, ਥਾਣਾ ਸਦਰ ਫ਼ਿਰੋਜ਼ਪੁਰ ਨੂੰ ਦਾਣਾ ਮੰਡੀ ਪਿੰਡ ਰੱਤਾ ਖੇੜਾ ਕੋਲੋਂ ਗਿ੍ਫ਼ਤਾਰ ਕਰਕੇ ਉਸ ਕੋਲੋਂ 1 ਕਿੱਲੋ 62 ਗ੍ਰਾਮ ਹੈਰੋਇਨ ਤੇ 1 ਲੱਖ 30 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸੀ.ਆਈ.ਏ ਸਟਾਫ਼ ਫ਼ਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਹੇਠ ਸੀ.ਆਈ.ਏ ਟੀਮ ਵਲੋਂ ਪਿੰਡ ਕਿਲਚੇ ਤੋਂ ਕਾਮਲ ਵਾਲਾ ਸੜਕ 'ਤੇ ਕੀਤੀ ਨਾਕਾਬੰਦੀ ਦੌਰਾਨ ਰਾਜਵਿੰਦਰ ਸਿੰਘ ਪੁੱਤਰ ਰਾਮ ਸਿੰਘ ਵਾਸੀ ਪਿੰਡ ਕਿਲਚੇ, ਥਾਣਾ ਸਦਰ ਫ਼ਿਰੋਜ਼ਪੁਰ ਨੂੰ ਕਾਬੂ ਕਰਕੇ ਉਸ ਕੋਲੋਂ 1 ਕਿੱਲੋ 102 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ ਨੇ ਦੱਸਿਆ ਕਿ ਡੀ.ਐੱਸ.ਪੀ ਜ਼ੀਰਾ ਦੀ ਨਿਗਰਾਨੀ ਹੇਠ ਥਾਣਾ ਸਦਰ ਪੁਲਿਸ ਵਲੋਂ ਸੰਦੀਪ ਕੁਮਾਰ ਉਰਫ਼ ਆਲੂ ਪੁੱਤਰ ਮਨੋਹਰ ਲਾਲ ਵਾਸੀ ਨੂਰ ਦੀ ਅੱਡਾ, ਬਾਲਮੀਕ ਕਾਲੋਨੀ ਟਾਂਗ ਛੱਤੜੀ ਮੁਹੱਲਾ, ਤਰਨਤਾਰਨ ਨੂੰ ਬਸਤੀ ਬੂਟੇਵਾਲਾ ਕੋਲੋਂ ਗਿ੍ਫ਼ਤਾਰ ਕਰਕੇ ਉਸ ਕੋਲੋਂ 360 ਨਸ਼ੀਲੀਆਂ ਗੋਲੀਆਂ, 7 ਲੱਖ ਰੁਪਏ ਡਰੱਗ ਮਨੀ ਅਤੇ ਇਕ ਸਵਿਫ਼ਟ ਕਾਰ ਬਰਾਮਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਫੜੇ ਗਏ ਦੋਸ਼ੀਆਂ ਖ਼ਿਲਾਫ਼ ਵੱਖ ਵੱਖ ਥਾਣਿਆਂ ਵਿਚ ਐਨ.ਡੀ.ਪੀ.ਐੱਸ ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ | ਐੱਸ.ਐੱਸ.ਪੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸੰਦੀਪ ਕੁਮਾਰ ਉਰਫ਼ ਆਲੂ ਖ਼ਿਲਾਫ਼ ਇਸ ਤੋਂ ਪਹਿਲਾਂ ਵੀ ਤਰਨਤਾਰਨ ਤੇ ਅੰਮਿ੍ਤਸਰ ਦੇ ਵੱਖ ਵੱਖ ਥਾਣਿਆਂ ਵਿਚ ਐਨ.ਡੀ.ਪੀ.ਐੱਸ ਤੇ ਅਸਲਾ ਐਕਟ ਤਹਿਤ 4 ਮੁਕੱਦਮੇ ਦਰਜ ਹੋਣੇ ਪਾਏ ਗਏ ਹਨ | ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਜਿਸ ਦੌਰਾਨ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ | ਇਸ ਮੌਕੇ ਉਨ੍ਹਾਂ ਨਾਲ ਐੱਸ.ਪੀ (ਡੀ) ਮਨਜੀਤ ਸਿੰਘ ਡੀ.ਐੱਸ.ਪੀ ਦਿਹਾਤੀ ਕਰਨ ਸ਼ਰਮਾ ਡੀ.ਐੱਸ.ਪੀ (ਡੀ) ਫ਼ਤਿਹ ਸਿੰਘ ਬਰਾੜ ਥਾਣਾ ਘੱਲ ਖ਼ੁਰਦ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਲੜਕੀ ਵਲੋਂ ਦੋਸਤੀ ਤੋਂ ਨਾਂਹ ਕਰਨ 'ਤੇ ਮੁਲਜ਼ਮ ਨੇ ਸਾਥੀਆਂ ਸਮੇਤ ਕੀਤੀ ਗੁੰਡਾਗਰਦੀ ਅਗਲੀ ਖ਼ਬਰ ਸੇਂਟ ਰਾਉ ਦਾਸ ਗੁਰੂਕੁਲ ਵਿਚ ਸ਼ੁਰੂ ਹੋਇਆ ਸਮਰ ਕੈਂਪ
Ad Position 24