ਮੱਖੂ, 1 ਜੂਨ (ਵਰਿੰਦਰ ਮਨਚੰਦਾ)-ਕਿ੍ਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਵਲੋਂ ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ ਦੇ ਤੀਜੇ ਦਿਨ ਵੱਖ-ਵੱਖ ਟੀਮਾਂ ਬਣਾ ਕੇ ਫ਼ਿਰੋਜ਼ਪੁਰ ਜ਼ਿਲੇ੍ਹ ਦੇ ਵੱਖ-ਵੱਖ ਪਿੰਡਾਂ ਕਿਲੀ ਬੋਦਲਾ, ਖਡੂਰ, ਬਹਿਕ ਫੱਤੂ, ਸਦਰ ਵਾਲਾ, ਜੋਗੇਵਾਲਾ, ਮੁੰਡੀ ਛੁਰੀ ਮਾਰਾਂ ਆਦਿ ਦਾ ਦੌਰਾ ਕੀਤਾ ਗਿਆ | ਡਾ. ਗੁਰਮੇਲ ਸਿੰਘ ਡਿਪਟੀ ਡਾਇਰੈਕਟਰ (ਸਿਖਲਾਈ) ਕਿ੍ਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਬਣਾ ਕੇ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਨੂੰ ਇਸ ਅਭਿਆਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਖੇਤੀਬਾੜੀ ਸਕੀਮਾਂ, ਮੰਤਵ ਦਾ ਲਾਭ ਲੈਣ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਸਾਉਣੀ ਦੀਆਂ ਫ਼ਸਲਾਂ, ਸਬਜ਼ੀ ਅਤੇ ਹੋਰ ਫ਼ਸਲਾਂ ਵਿਚ ਕੀੜੇ ਮਕੌੜਿਆਂ ਦੀ ਰੋਕਥਾਮ ਜਾਂ ਉਨ੍ਹਾਂ ਦੀ ਪਹਿਚਾਣ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਨਾਲ-ਨਾਲ ਉਪਜ ਵਧਾਉਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਗਈ | ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਇਨ੍ਹਾਂ ਪਿੰਡਾਂ ਵਿਚ ਕਿਵੇਂ ਸਬਜ਼ੀਆਂ ਅਤੇ ਕਿਹੜੀਆਂ ਸਬਜ਼ੀਆਂ ਬਾਰੇ ਦੀ ਉਪਜ ਕਰਨੀ ਜ਼ਿਆਦਾ ਲਾਹੇਵੰਦ ਹੋਵੇਗੀ, ਬਾਰੇ ਵੀ ਜਾਣਕਾਰੀ ਦਿੱਤੀ ਗਈ | ਪੀ.ਏ.ਯੂ ਕਿ੍ਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਅਤੇ ਅਭਿਆਨ ਸਬੰਧੀ ਸਾਹਿੱਤ ਵੰਡ ਕੇ ਇਸ ਬਾਰੇ ਜਾਗਰੂਕਤਾ ਫੈਲਾਈ ਗਈ | ਸਾਰੀ ਟੀਮ ਵਲੋਂ ਵੱਖ-ਵੱਖ ਸਥਾਨਾਂ 'ਤੇ ਮੌਜੂਦ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਕਿ੍ਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਨਾਲ ਜੁੜ ਕੇ ਉੱਥੋਂ ਮਿਲਣ ਵਾਲੀਆਂ ਸਹੂਲਤਾਂ ਦਾ ਲਾਭ ਲੈਣ ਬਾਰੇ ਉਤਸ਼ਾਹਿਤ ਕੀਤਾ ਗਿਆ |
ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ ਤਹਿਤ ਕਿਸਾਨਾਂ ਨੂੰ ਕੀਤਾ ਜਾਗਰੂਕ
ਅਜੀਤ ਡੈਸਕ
02-06-2025