25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਕਿਸਾਨਾਂ ਨੇ ਝੋਨਾ ਲਗਾਉਣਾ ਕੀਤਾ ਸ਼ੁਰੂ

Ad Position 21
No active advertisement
ਅਜੀਤ ਡੈਸਕ 02-06-2025

ਗੁਰੂਹਰਸਹਾਏ, 1 ਜੂਨ (ਕਪਿਲ ਕੰਧਾਰੀ)-ਪੰਜਾਬ ਸਰਕਾਰ ਵਲੋਂ ਕਈ ਜ਼ਿਲਿ੍ਹਆਂ ਵਿਚ 1 ਜੂਨ ਤੋਂ ਝੋਨਾ ਲਗਾਉਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਸਨ | ਜਿਸ ਦੇ ਚਲਦਿਆਂ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਵੀ 1 ਜੂਨ ਤੋਂ ਝੋਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ | ਉਸ ਦੇ ਚਲਦਿਆਂ ਗੁਰੂਹਰਸਹਾਏ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵਲੋਂ ਅੱਜ 1 ਜੂਨ ਤੋਂ ਝੋਨਾ ਲਗਾਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਅੱਜ ਪਿੰਡ ਕੋਹਰ ਸਿੰਘ ਵਾਲਾ ਵਿਖੇ ਵੀ ਕਿਸਾਨਾਂ ਵਲੋਂ ਝੋਨਾ ਲਗਾਇਆ ਗਿਆ | ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਹਰ ਸਾਲ ਹੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਮਿਥੀ ਗਈ ਤਾਰੀਖ਼ ਅਨੁਸਾਰ ਹੀ ਝੋਨਾ ਲਗਾਇਆ ਜਾਂਦਾ ਹੈ |

Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ 'ਚ ਝੋਨਾ ਲਾਉਣ ਦੀ ਹੋਈ ਸ਼ੁਰੂਆਤ ਅਗਲੀ ਖ਼ਬਰ ਆਸ਼ੂ ਬੰਗੜ ਦੀ ਅਗਵਾਈ ਹੇਠ 15 ਪਰਿਵਾਰ ਕਾਂਗਰਸ 'ਚ ਸ਼ਾਮਿਲ
Ad Position 24