25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ 'ਚ ਝੋਨਾ ਲਾਉਣ ਦੀ ਹੋਈ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 02-06-2025
ਫ਼ਿਰੋਜ਼ਪੁਰ, 1 ਜੂਨ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਕੁੱਝ ਹਿੱਸਿਆਂ ਵਿਚ ਪਹਿਲੀ ਜੂਨ ਤੋਂ ਝੋਨੇ ਦੀ ਲਵਾਈ ਕਰਨ ਦੀ ਦਿੱਤੀ ਖੁੱਲ੍ਹ ਤੋਂ ਬਾਅਦ ਅੱਜ ਸਰਹੱਦੀ ਜ਼ਿਲ੍ਹੇ 'ਚ ਕਈ ਥਾਈਾ ਝੋਨੇ ਦੀ ਲਵਾਈ ਸ਼ੁਰੂ ਹੋ ਗਈ | ਜਿਸ ਦੇ ਚਲਦਿਆਂ ਅੱਜ ਸਰਹੱਦ ਨਜ਼ਦੀਕ ਵਸੇ ਪਿੰਡ ਬਾਰੇ ਕੇ ਵਿਖੇ ਕਿਸਾਨਾਂ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਲਵਾਈ ਆਰੰਭ ਦਿੱਤੀ | ਜ਼ਿਕਰਯੋਗ ਹੈ ਕਿ ਪਹਿਲਾਂ ਸਮੁੱਚੇ ਪੰਜਾਬ ਵਿਚ 15 ਜੂਨ ਤੋਂ ਝੋਨਾ ਲਾਉਣ ਦੀ ਇਜਾਜ਼ਤ ਸੀ ਪਰ ਹੁਣ ਸਰਕਾਰ ਵਲੋਂ ਕੁੱਝ ਜ਼ਿਲਿ੍ਹਆਂ ਵਿਚ ਪਹਿਲੀ ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਖੁੱਲ੍ਹ ਨਾਲ ਇਲਾਕੇ ਦੇ ਕਿਸਾਨਾਂ ਦੇ ਚਿਹਰਿਆਂ 'ਤੇ ਖ਼ੁਸ਼ੀ ਦਿਖਾਈ ਦੇ ਰਹੀ ਹੈ | ਗੱਲਬਾਤ ਕਰਦਿਆਂ ਕਿਸਾਨਾਂ ਨੇ ਅਗੇਤਾ ਝੋਨਾ ਲਾਉਣ ਦੇਣ ਲਈ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਗੇਤਾ ਝੋਨਾ ਲਾਉਣ ਨਾਲ ਜਿੰਮੀਦਾਰ ਨੂੰ ਬਹੁਤ ਫ਼ਾਇਦਾ ਹੋਵੇਗਾ, ਸਭ ਤੋਂ ਵੱਡਾ ਫ਼ਾਇਦਾ ਪੈਡੀ ਦੀ ਫ਼ਸਲ ਵਿਚ ਜੋ ਨਮੀ ਆਉਂਦੀ ਸੀ ਉਹ ਵੀ ਘੱਟ ਆਵੇਗੀ ਅਤੇ ਜਿੰਮੀਦਾਰ ਮੰਡੀਆਂ ਵਿਚ ਨਹੀਂ ਰੁਲੇਗਾ | ਇਸ ਤੋਂ ਇਲਾਵਾ ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਦਾ ਸਮਾਂ ਮਿਲ ਜਾਵੇਗਾ | ਕਿਸਾਨਾਂ ਨੇ ਕਿਹਾ ਕਿ ਪਹਿਲਾਂ 15 ਜੂਨ ਤੋਂ ਝੋਨਾ ਲਾਉਂਦੇ ਸੀ ਤਾਂ ਪਰਾਲੀ ਨੂੰ ਨਿਪਟਾਉਣ ਲਈ ਕਿਸਾਨਾਂ ਕੋਲ ਸਮਾਂ ਨਹੀਂ ਬਚਦਾ ਸੀ ਕਿਉਂਕਿ ਕਣਕ ਦੀ ਬਿਜਾਈ ਛੇਤੀ ਸ਼ੁਰੂ ਹੋ ਜਾਂਦੀ ਸੀ, ਹੁਣ 15 ਦਿਨ ਲੁਆਈ ਅਗੇਤੀ ਹੋਣ ਨਾਲ ਕਣਕ ਦੀ ਬਿਜਾਈ ਲਈ ਢੁਕਵਾਂ ਸਮਾਂ ਮਿਲ ਜਾਵੇਗਾ ਜਿਸ ਨਾਲ ਕਿਸਾਨਾਂ ਨੂੰ ਪਰਾਲੀ ਨੂੰ ਵੀ ਖੇਤਾਂ ਵਿਚ ਗਾਲਣ ਲਈ ਸਮਾਂ ਮਿਲ ਜਾਵੇਗਾ ਜਿਸ ਨਾਲ ਪ੍ਰਦੂਸ਼ਣ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਕਣਕ ਦੀ ਬਿਜਾਈ ਲਈ ਵੱਧ ਸਮਾਂ ਮਿਲਣ ਨਾਲ ਪਰਾਲੀ ਨੂੰ ਆਸਾਨੀ ਨਾਲ ਖੇਤਾਂ ਵਿਚ ਗਾਲ਼ਿਆ ਜਾ ਸਕਦਾ ਹੈ | ਪਰਾਲੀ ਦੇ ਖੇਤਾਂ ਵਿਚ ਹੀ ਗਲਣ ਨਾਲ ਪ੍ਰਦੂਸ਼ਣ ਵੀ ਘੱਟ ਹੋਵੇਗਾ ਜੋ ਮਨੁੱਖੀ ਸਿਹਤ ਲਈ ਵੀ ਲਾਹੇਵੰਦ ਸਾਬਤ ਹੋਵੇਗੀ | ਕਿਸਾਨਾਂ ਨੇ ਕਿਹਾ ਕਿ ਅਗੇਤਾ ਝੋਨਾ ਲਾਉਣ ਨਾਲ ਬਿਜਲੀ ਤੇ ਪਾਣੀ ਦੀ ਸਮੱਸਿਆ ਵੀ ਨਹੀਂ ਆਵੇਗੀ ਅਤੇ ਨਾ ਹੀ ਲੇਬਰ ਲਈ ਤਰਲੋ ਮੱਛੀ ਹੋਣਾ ਪਵੇਗਾ | ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਹੁਸੈਨੀਵਾਲਾ ਤੋਂ ਨਿਕਲਦੀਆਂ ਜੌੜੀਆਂ ਨਹਿਰਾਂ 'ਚ ਪਾਣੀ ਛੱਡਿਆ ਜਾਵੇ ਤਾਂ ਜੋ ਇਸ ਇਲਾਕੇ ਦੇ ਕਿਸਾਨ ਝੋਨੇ ਦੀ ਫ਼ਸਲ ਲਈ ਨਹਿਰੀ ਪਾਣੀ ਨੂੰ ਉਪਯੋਗ ਕਰ ਸਕਣ |
Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਪਿੰਡ ਮਾਛੀਵਾੜਾ ਤੋਂ ਡਰੋਨ ਤੇ ਹੈਰੋਇਨ ਬਰਾਮਦ ਅਗਲੀ ਖ਼ਬਰ ਕਿਸਾਨਾਂ ਨੇ ਝੋਨਾ ਲਗਾਉਣਾ ਕੀਤਾ ਸ਼ੁਰੂ
Ad Position 24