25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸਰਹੱਦੀ ਪਿੰਡ ਮਾਛੀਵਾੜਾ ਤੋਂ ਡਰੋਨ ਤੇ ਹੈਰੋਇਨ ਬਰਾਮਦ

Ad Position 21
No active advertisement
ਅਜੀਤ ਡੈਸਕ 02-06-2025

ਫ਼ਿਰੋਜ਼ਪੁਰ, 1 ਜੂਨ (ਕੁਲਬੀਰ ਸਿੰਘ ਸੋਢੀ)-ਹਿੰਦ-ਪਾਕਿ ਸੀਮਾ ਦੇ ਨੇੜਲੇ ਪਿੰਡ ਮਾਛੀਵਾੜਾ ਵਿਖੇ ਬੀ.ਐੱਸ.ਐੱਫ ਜਵਾਨਾਂ ਵਲੋਂ ਚਲਾਏ ਵਿਸ਼ੇਸ਼ ਤਲਾਸ਼ੀ ਅਭਿਆਨ ਦੌਰਾਨ ਨੇੜਲੇ ਖੇਤਾਂ ਵਿਚੋਂ ਇਕ ਡਰੋਨ ਤੇ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਿਸ ਸਬੰਧੀ ਬੀ.ਐੱਸ.ਐੱਫ ਦੇ ਅਧਿਕਾਰੀਆਂ ਵਲੋਂ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਅਗਲੀ ਕਾਰਵਾਈ ਲਈ ਪੱਤਰ ਭੇਜ ਦਿੱਤਾ ਗਿਆ ਸੀ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੂੰ ਬੀ.ਐੱਸ ਦੇ ਅਧਿਕਾਰੀ ਬੀ.ਐੱਸ ਨੇਗੀ ਵਲੋਂ ਭੇਜਿਆ ਇਕ ਪੱਤਰ ਮਿਲਿਆ, ਜਿਸ 'ਚ ਜਾਣਕਾਰੀ ਸਾਂਝੀ ਕੀਤੀ ਗਈ ਸੀ ਕਿ ਬੀ.ਐੱਸਐੱਫ ਦੇ ਜਵਾਨਾਂ ਨੂੰ ਪਿੰਡ ਮਾਛੀਵਾੜਾ ਦੇ ਖੇਤਾਂ 'ਚ ਚਲਾਏ ਵਿਸ਼ੇਸ਼ ਤਲਾਸ਼ੀ ਅਭਿਆਨ ਦੌਰਾਨ ਇਕ ਡਰੋਨ ਅਤੇ ਪੈਕਿੰਗ ਮੈਟੀਰੀਅਲ ਵਿਚ 508 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਦੇ ਚਲਦੇ ਕਾਰਵਾਈ ਕਰਦੇ ਹੋਏ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ 508 ਗ੍ਰਾਮ ਹੈਰੋਇਨ ਤੇ ਡਰੋਨ ਮਾਮਲੇ ਵਿਚ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਕੰਧਵਾਲਾ ਹਾਜ਼ਰ ਖਾਂ ਦੀਆਂ ਮੈਨੇਜਮੈਂਟ ਕਮੇਟੀਆਂ ਦਾ ਸਰਬਸੰਮਤੀ ਨਾਲ ਗਠਨ ਅਗਲੀ ਖ਼ਬਰ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ 'ਚ ਝੋਨਾ ਲਾਉਣ ਦੀ ਹੋਈ ਸ਼ੁਰੂਆਤ
Ad Position 24