ਫ਼ਿਰੋਜ਼ਪੁਰ, 1 ਜੂਨ (ਸੁਖਵਿੰਦਰ ਸਿੰਘ)- ਸ੍ਰੀ ਗੁਰੂ ਅਰਜਨ ਦੇਵ ਜੀ ਗੁਰਦੁਆਰਾ ਭਾਈ ਹਾਕਮ ਸਿੰਘ ਮੱਖੂ ਗੇਟ ਫ਼ਿਰੋਜ਼ਪੁਰ ਸ਼ਹਿਰ ਵਿਖੇ ਚੱਲ ਰਹੇ ਸਮਾਗਮਾਂ ਦੀ ਸੰਪੂਰਨਤਾ 6 ਜੂਨ ਦਿਨ ਸ਼ੁੱਕਰਵਾਰ ਨੂੰ ਹੋਵੇਗੀ | ਇਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਭਾਈ ਹਾਕਮ ਸਿੰਘ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਮੁਖਤਿਆਰ ਸਿੰਘ ਅਤੇ ਸਰਪ੍ਰਸਤ ਭਾਈ ਜਸਪਾਲ ਸਿੰਘ ਨੇ ਦੱਸਿਆ ਕਿ 22 ਮਈ ਨੂੰ ਗੁਰਦੁਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਵਲੋਂ ਜੋ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਸ਼ੁਰੂ ਕੀਤੀ ਗਈ ਸੀ, ਉਹ ਨਿਰੰਤਰ ਜਾਰੀ ਹੈ | ਇਸ ਦੀ ਸੰਪੂਰਨਤਾ 6 ਜੂਨ ਦਿਨ ਸ਼ੁੱਕਰਵਾਰ ਨੂੰ ਸ਼ਾਮ 5 ਵਜੇ ਹੋਵੇਗੀ | ਆਗੂਆਂ ਨੇ ਅੱਗੇ ਦੱਸਿਆ ਹੈ ਕਿ ਲੜੀ ਦੇ ਭੋਗ ਉਪਰੰਤ ਦੀਵਾਨ ਸਜਾਏ ਜਾਣਗੇ, ਜਿਸ ਵਿਚ ਗੁਰੂ ਸਾਹਿਬ ਦੇ ਜੀਵਨ ਬਾਰੇ ਕਥਾ ਵਿਚਾਰਾਂ ਅਤੇ ਕੀਰਤਨ ਦੀ ਹੋਣਗੇ | ਇੱਥੇ ਇਹ ਵੀ ਦੱਸਣਯੋਗ ਹੈ ਕਿ ਇਹ ਜੋ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਦੇ ਨਾਮ ਨਾਲ ਜਾਣਿਆ ਜਾਂਦਾ ਹੈ | ਇਨ੍ਹਾਂ ਸਮਾਗਮਾਂ ਨੂੰ ਮਨਾਉਣ ਦੇ ਲਈ ਸੰਗਤਾਂ ਦੇ ਵਿਚ ਭਾਰੀ ਸ਼ਰਧਾ ਅਤੇ ਉਤਸ਼ਾਹ ਦਿਖਾਇਆ ਜਾ ਰਿਹਾ ਹੈ | ਇਸ ਮੌਕੇ ਬਾਬਾ ਮੁਖਤਿਆਰ ਸਿੰਘ ਅਤੇ ਭਾਈ ਜਸਪਾਲ ਸਿੰਘ ਤੋਂ ਇਲਾਵਾ ਸੁਰਜੀਤ ਸਿੰਘ, ਨਿਰਮਲ ਸਿੰਘ ਦੁਲਚੀ ਕੇ, ਸੁਖਬੀਰ ਸਿੰਘ ਸੰਧੂ, ਕਿੱਕਰ ਸਿੰਘ ਸੰਧੂ, ਪਰਗਟ ਸਿੰਘ, ਅਨੂਪ ਸਿੰਘ, ਸੁਖਦੇਵ ਸਿੰਘ ਭੁੱਲਰ, ਅਜਮੇਰ ਸਿੰਘ ਅਤੇ ਗੁਰਚਰਨ ਸਿੰਘ ਬਾਵਾ ਆਦਿ ਆਗੂ ਹਾਜ਼ਰ ਸਨ |